ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਵੱਡਾ ਐਕਸ਼ਨ ! ਤਖਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋੰ ਕੀਤਾ ਲਾਂਭੇ

ਲੁਧਿਆਣਾ 19 ਦਸੰਬਰ ( ਬਿਉਰੋ ) ਲੁਧਿਆਣਾ ਵਿੱਚ ਹੋਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਜਥੇੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ ਅਗਲੇ 15 ਦਿਨਾਂ ਲਈ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਜੱਥੇਦਾਰ ਦਾ ਚਾਰਜ ਸੌਂਪਿਆ ਗਿਆ ਹੈ,ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜੋ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਲੱਗੇ ਇਲਜ਼ਾਮਾਂ ਦੀ ਜਾਂਚ ਕਰੇਗੀ। ਦਰਅਸਲ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਵੱਲੋਂ ਉਹਨਾਂ ਖਿਲਾਫ਼ ਇਲਜ਼ਾਮ ਲਗਾਏ ਗਏ ਸਨ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸ਼ੋਸਲ ਮੀਡੀਆ ਤੇ ਬੀਤੇ ਦਿਨ ਇੱਕ ਵੀਡੀਓ ਵਾਇਰਲ ਕੀਤੀ ਸੀ ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਉਹਨਾਂ ਖਿਲਾਫ਼ ਬੋਲਦੇ ਨਜ਼ਰ ਆ ਰਹੇ ਸਨ,ਵਲਟੋਹਾ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਸੀ ਅੱਜ ਸਵੇਰੇ ਉੱਠਕੇ ਮੈਂ ਦੇਖਿਆ ਕਿ ਇੱਕ ਵੀਡੀਓ ਕਲਿੱਪ ਵੱਡੇ ਪੱਧਰ ਤੇ ਵਾਇਰਲ ਹੋ ਰਿਹਾ ਹੈ, ਇਹ ਕਲਿੱਪ 15 ਅਕਤੂਬਰ ਦੀ ਮੇਰੀ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ੀ ਸਮੇਂ ਦਾ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਮੇਰੀ ਤਲਬੀ ਸਮੇਂ ਤੈਸ਼ ਚ ਆਕੇ ਬਹੁਤ ਕੁੱਝ ਸਵੀਕਾਰ ਕੀਤਾ ਸੀ।ਉਨਾਂ ਇਹ ਵੀ ਸਵੀਕਾਰ ਕੀਤਾ ਕਿ, ਹਾਂ ਮੇਰੀ BJP ਨਾਲ ਸਾਂਝ ਹੈ। ਤੈਸ਼ ਚ ਹੀ ਕੇਂਦਰ ਸਰਕਾਰ ਨਾਲ ਸਾਂਝ ਤੇ ਪ੍ਰਧਾਨ ਮੰਤਰੀ ਨਾਲ ਫੋਨ ਤੇ ਹੁੰਦੀ ਗੱਲਬਾਤ ਨੂੰ ਵੀ ਸਵੀਕਾਰ ਕੀਤਾ, ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਸੀ ਉਹਨਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਸਾਂਝੀ ਕੀਤੀ ਗਈ ਵੀਡੀਓ। ਉਹਨਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ ਹੈ। ਉਹਨਾਂ ਨੇ ਕਿਹਾ ਕਿ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਆਗੂਆਂ ਨੂੰ ਲਗਾਈ ਗਈ ਸਜ਼ਾ ਕੁੱਝ ਜ਼ਿਆਦਾ ਸਖ਼ਤ ਜਾਪ ਰਹੀ ਹੈ। ਉਹਨਾਂ ਨੇ ਵੀਡੀਓ ਵਾਇਰਲ ਹੋਣ ਤੇ ਵੀ ਹੈਰਾਨੀ ਜ਼ਾਹਿਰ ਕੀਤੀ ਸੀ। ਉਹਨਾਂ ਨੇ ਕਿਹਾ ਸੀ ਕਿ ਇਹ ਵੀਡੀਓ ਸਿਰਫ਼ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੋਲ ਸੀ। ਫਿਰ ਵੀ ਇਹ ਵੀਡੀਓ ਕਿਵੇਂ ਵਾਇਰਲ ਹੋ ਗਈ।