ਤਰਨ ਤਾਰਨ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ 2 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਤਰਨ ਤਾਰਨ 20 ਦਸੰਬਰ ( ਰਣਜੀਤ ਸਿੰਘ ਦਿਉਲ ) ਐੱਸ.ਐੱਸ.ਪੀ ਤਰਨ ਤਾਰਨ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅਜੇਰਾਜ ਸਿੰਘ ਐਸ.ਪੀ ਡੀ ਅਤੇ ਸ੍ਰੀ ਗੁਰਕ੍ਰਿਪਾਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਪੱਟੀ ਦੀ ਨਿਗਰਾਨੀ ਹੇਠ ਐਸ.ਆਈ ਅਮਰੀਕ ਸਿੰਘ ਮੁੱਖ ਅਫਸਰ ਥਾਣਾ ਸਰਹਾਲੀ ਵੱਲੋਂ ਨਸ਼ੇ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿੱਚ ਭੇਜੀਆਂ ਗਈਆਂ ਸਨ,ਜਿਸ ਤਹਿਤ ਥਾਣਾ ਸਰਹਾਲੀ ਦੀ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਚਾਰ ਨੌਜਵਾਨਾਂ ਤੋੰ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ,ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਅਜੇਰਾਜ ਸਿੰਘ ਐਸ.ਪੀ ਡੀ ਤਰਨ ਤਾਰਨ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇੱਕ ਕਾਰ ਜਿਸ ਵਿੱਚ ਚਾਰ ਮੋਨੇ ਨੌਜਵਾਨ ਸਵਾਰ ਸਨ,ਜਿਹਨਾਂ ਨੂੰ ਸ਼ੱਕ ਦੇ ਆਧਾਰ ਤੇ ਰੁੱਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਗੱਡੀ ਵਿੱਚ ਬੈਠੇ ਚਾਰ ਨੌਜਵਾਨ ਪੁਲਿਸ ਦੇਖਕੇ ਘਬਰਾਕੇ ਭੱਜਣ ਲੱਗੇ,ਜਿਹਨਾਂ ਨੂੰ ਪੁਲਿਸ ਪਾਰਟੀ ਨੇ ਘੇਰਾ ਪਾਕੇ ਕਾਬੂ ਕਰਕੇ ਉਹਨਾਂ ਦਾ ਨਾਮ ਪਤਾ ਪੁੱਛਿਆ ਗਿਆ ਉਹਨਾਂ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਪੁੱਤਰ ਸੁਖਮਿੰਦਰ ਸਿੰਘ,ਟਿੰਕੂ ਸਿੰਘ ਪੁੱਤਰ ਗੋਪਾਲ ਸਿੰਘ ,ਰਮਨ ਸਿੰਘ ਉਰਫ ਰਵੀ ਪੁੱਤਰ ਬਲਦੇਵ ਸਿੰਘ ਅਤੇ ਚੌਥੇ ਵਿਅਕਤੀ ਨੇ ਆਪਣਾ ਨਾਮ ਖੁਸ਼ਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਅਬੋਹਰ ਦੱਸਿਆ,ਜਿਹਨਾਂ ਦੀ ਤਲਾਸ਼ੀ ਗੁਰਕ੍ਰਿਪਾਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਪੱਟੀ ਦੀ ਹਾਜ਼ਰੀ ਚ ਅਮਲ ਵਿੱਚ ਲਿਆਂਦੀ ਗਈ,ਜਿਸਤੇ ਇਹਨਾਂ ਦੀ ਤਲਾਸ਼ੀ ਕਰਨ ਤੇ ਚਾਰੇ ਵਿਅਕਤੀਆਂ ਦੇ ਡੱਬ ਵਿੱਚੋ ਇੱਕ-ਇੱਕ ਮੋਮੀ ਲਿਫਾਫਾ ਬ੍ਰਾਮਦ ਹੋਇਆ, ਜਿਸਨੂੰ ਖੋਲ ਕੇ ਚੈਕ ਕੀਤਾ ਗਿਆ ਤਾਂ ਉਸ ਵਿੱਚੋਂ ਹੈਰੋਇਨ ਬ੍ਰਾਮਦ ਹੋਈ ਜਿਸਦਾ ਕੁੱਲ ਵਜ਼ਨ 2 ਕਿਲੋ ਹੈਰੋਇਨ ਸੀ ,ਉਹਨਾਂ ਦੱਸਿਆ ਕਿ ਇਹਨਾਂ ਪਾਸੋਂ ਇੱਕ ਕਾਰ ਮਰੂਤੀ ਸਿਆਜ ਦਿੱਲੀ ਨੰਬਰ ਵੀ ਬਰਾਮਦ ਹੋਈ ਜਿਸ ਤੇ ਇਹਨਾਂ ਚਾਰਾਂ ਨੌਜਵਾਨਾਂ ਤੇ ਐਨ ਡੀ ਪੀ ਐੱਸ ਐਕਟ ਤਹਿਤ ਸਰਹਾਲੀ ਥਾਣਾ ਵਿਖੇ ਕੇਸ ਦਰਜ਼ ਕਰ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ,ਉਹਨਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਚ ਪੇਸ਼ ਕਰ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਦੌਰਾਨ ਇਹਨਾਂ ਦੋਸ਼ੀਆਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।