ਤਰਨ ਤਾਰਨ

ਥਾਣਾ ਖਾਲੜਾ ਦੀ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਕੀਤਾ ਕਾਬੂ

ਤਰਨ ਤਾਰਨ 21 ਜਨਵਰੀ ( ਰਣਜੀਤ ਸਿੰਘ ਦਿਉਲ ) ਐੱਸ ਐੱਸ ਪੀ ਤਰਨ ਤਾਰਨ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸ੍ਰੀ ਅਜੇਰਾਜ ਸਿੰਘ ਐਸ.ਪੀ ਡੀ ਤਰਨ ਤਾਰਨ ਵੱਲੋਂ ਚੋਰੀ ਦੀਆਂ ਵਾਰਦਾਦਾ ਤੇ ਭੈੜੇ ਪੁਰਸ਼ਾ ਦੇ ਸਬੰਧ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਜਿਸ ਤਹਿਤ ਸਬ-ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਖਾਲਤਾ ਵੱਲੋਂ ਚੋਰੀ ਦੀਆਂ ਵਾਰਦਾਦਾ ਤੇ ਭੈੜੇ ਪੁਰਸ਼ਾ ਦੇ ਸਬੰਧ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿੱਚ ਭੇਜੀਆਂ ਗਈਆਂ ਸਨ। ਜਿਸ ਤਹਿਤ ਥਾਣਾ ਖਾਲੜਾ ਦੀ ਪੁਲਿਸ ਵਲੋੰ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਪੰਜ ਮੋਟਰਸਾਈਕਲ ਸਮੇਤ ਕਾਬੂ ਕਰਨ ਚ ਸਫਲਤਾ ਹਾਂਸਲ ਕੀਤੀ ਹੈ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਤਰਨ ਤਾਰਨ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੀ ਸੀ ਕਿ ਖੂਫੀਆਂ ਸੋਰਸ ਰਾਹੀਂ ਪਤਾ ਲੱਗਾ ਕਿ ਗੁਰਲਾਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਅਮੀਸ਼ਾਹ, ਸੁਖਚੈਨ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਮੀਸ਼ਾਹ ਅਤੇ ਇੰਦਰਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਮਲੂਵਾਲੀਏ ਥਾਣਾ ਮੋਲਾਵਾਲਾ ਜਿਲ੍ਹਾ ਫਿਰੋਜ਼ਪੁਰ ਜੋ ਰਲ ਕੇ ਮੋਟਰਸਾਈਕਲ ਚੋਰੀ ਕਰਦੇ ਹਨ ਤੇ ਅੱਜ ਚੋਰੀ ਦੇ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਭਿੱਖੀਵਿੰਡ ਵਾਲੀ ਸਾਈਡ ਤੋ ਪਿੰਡ ਅਮੀਸ਼ਾਹ ਨੂੰ ਆ ਰਹੇ ਹਨ ਜੇਕਰ ਨਾਕਾਬੰਦੀ ਕਰਕੇ ਬਰੀਕੀ ਨਾਲ ਚੈਕਿੰਗ ਕੀਤੀ ਜਾਵੇ ਤਾਂ ਚੋਰੀ ਦੇ ਮੋਟਰਸਾਈਕਲਾ ਸਮੇਤ ਕਾਬੂ ਆ ਸਕਦੇ ਹਨ। ਜਿਸਤੇ ਥਾਣਾ ਖਾਲੜਾ ਦੀ ਪੁਲਿਸ ਪਾਰਟੀ ਨਾਕਾ ਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ ਤਾਂ ਭਿੱਖੀਵਿੰਡ ਵਾਲੀ ਸਾਈਡ ਤੋਂ ਮੋਟਰਸਾਈਕਲ ਸਪਲੈਡਰ ਰੰਗ ਕਾਲੇ ਬਿਨਾ ਨੰਬਰੀ ਆਉਂਦੇ ਦਿਖਾਈ ਦਿੱਤੇ ਜਿੰਨਾ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਹਨਾਂ ਨੇ ਮੋਟਰਸਾਈਕਲ ਰੋਕ ਲਿਆ ਤੇ ਪਿੱਛੇ ਆ ਰਹੇ ਮੋਟਰਸਾਈਕਲ ਨੂੰ ਹੋਲੀ ਕਰਕੇ ਪਿੱਛੇ ਨੂੰ ਮੋੜਨ ਲੱਗੇ,ਮੋਟਰਸਾਈਕਲ ਸਲਿਪ ਹੋਣ ਤੇ ਡਿੱਗ ਪਿਆ। ਪੁਲਿਸ ਪਾਰਟੀ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਉਕਤ ਦੋਸ਼ੀਆਂ ਨੂੰ ਕਾਬੂ ਕਰ ਲਿਆ, ਸਖਤੀ ਨਾਲ ਪੁੱਛਗਿੱਛ ਕਰਨ ਤੇ ਉਹਨਾਂ ਨੇ ਦੱਸਿਆ ਕਿ ਇਹ ਮੋਟਰਸਾਈਕਲ ਭਿੱਖੀਵਿੰਡ ਤੋਂ ਚੋਰੀ ਕੀਤਾ ਹੈ ਤੇ ਅੱਗੇ ਵੇਚਣ ਜਾ ਰਿਹਾ ਸੀ,ਇਸ ਸਬੰਧੀ ਥਾਣਾ ਖਾਲੜਾ ਵਿਖੇ ਕੇਸ ਦਰਜ਼਼ ਕਰ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਇੱਕ ਦਿਨ ਰਿਮਾਂਡ ਹਾਸਲ ਕੀਤਾ ਗਿਆ ,ਉਹਨਾਂ ਦੱਸਿਆ ਕਿ ਰਿਮਾਂਡ ਇਹਨਾਂ ਦੋਸ਼ੀਆਂ ਪਾਸੋਂ 3 ਹੋਰ ਚੋਰੀ ਦੇ ਮੋਟਰਸਾਈਕਲ ਬ੍ਰਾਮਦ ਕੀਤੇ ਗਏ,

Related Articles

Back to top button