ਤਰਨ ਤਾਰਨ

ਥਾਣਾ ਵਲੋਟਹਾ ਦੀ ਪੁਲਿਸ ਵੱਲੋਂ ਇੱਕ ਦੋਸ਼ੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਤਰਨ ਤਾਰਨ 21 ਫਰਵਰੀ ( ਰਣਜੀਤ ਸਿੰਘ ਦਿਉਲ )
ਐੱਸ ਐੱਸ ਪੀ ਤਰਨ ਤਾਰਨ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸ੍ਰੀ ਅਜੇਰਾਜ ਸਿੰਘ ਐਸ.ਪੀ ਡੀ ਅਤੇ ਨਿਰਮਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਭਿੱਖੀਵਿੰਡ ਦੀ ਨਿਗਰਾਨੀ ਹੇਠ ਇੰਸਪੈਕਟਰ ਚਰਨ ਸਿੰਘ ਮੁੱਖ ਅਫਸਰ ਥਾਣਾ ਵਲੋਟਹਾ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿੱਚ ਭੇਜੀਆਂ ਗਈਆਂ ਸਨ। ਜਿਸ ਤਹਿਤ ਥਾਣਾ ਵਲੋਟਹਾ ਦੀ ਪੁਲਿਸ ਵਲੋਂ ਇੱਕ ਦੋਸ਼ੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਚ ਸਫਲਤਾ ਹਾਂਸਲ ਕੀਤੀ ਹੈ,ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਚਰਨ ਸਿੰਘ ਮੁੱਖ ਅਫਸਰ ਥਾਣਾ ਵਲੋਟਹਾ ਨੇ ਦੱਸਿਆ ਕਿ ਪੁਲਿਸ ਪਾਰਟੀ ਮੋੜ ਟੀ-ਪੁਆਇੰਟ ਰੱਤੋਕੇ ਮੌਜੂਦ ਸੀ ਕਿ ਪਿੰਡ ਰੱਤੋਕੇ ਵਾਲੀ ਸਾਈਡ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜ ਕੇ ਭੱਜਣ ਲੱਗਾ। ਜਿਸਨੂੰ ਪੁਲਿਸ ਪਾਰਟੀ ਨੇ ਘੇਰਾ ਪਾ ਕੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਤੇ ਵਿਅਕਤੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਬਾਜ ਸਿੰਘ ਵਾਸੀ ਰੱਤੋਕੇ ਥਾਣਾ ਖੇਮਕਰਨ ਦੱਸਿਆ,ਜਿਸ ਪਾਸੋਂ ਤਲਾਸ਼ੀ ਕਰਨ ਤੇ ਕੁੱਲ 480 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ ਜਿਸਤੇ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਵਲੋਟਹਾ ਵਿਖੇ ਕੇਸ ਦਰਜ਼ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ,ਉਹਨਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Related Articles

Back to top button