ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਗਈ : ਸੁਖਬੀਰ ਬਾਦਲ

ਅੰਮ੍ਰਿਤਸਰ 12 ਅਪ੍ਰੈਲ ( ਬਿਉਰੋ ) ਸੁਖਬੀਰ ਬਾਦਲ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਪਾਰਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ,ਸੁਖਬੀਰ ਬਾਦਲ ਨੇ 16 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਾਰਟੀ ‘ਚ ਉਨ੍ਹਾਂ ਖ਼ਿਲਾਫ਼ ਉੱਠ ਰਹੇ ਬਗਾਵਤੀ ਸੁਰ, ਚੋਣਾਂ ਵਿੱਚ ਪਾਰਟੀ ਦਾ ਮਾੜਾ ਪ੍ਰਦਰਸ਼ਨ ਅਤੇ ਸੁਖਬੀਰ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਤਨਖਾਹੀਆ ਐਲਾਨੇ ਜਾਣ ਨੂੰ ਉਨ੍ਹਾਂ ਦੇ ਅਸਤੀਫ਼ੇ ਪਿਛਲੇ ਮੁੱਖ ਕਾਰਨ ਮੰਨਿਆ ਗਿਆ,ਸ਼੍ਰੋਮਣੀ ਅਕਾਲੀ ਦਲ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਸੁਖਬੀਰ ਸਿੰਘ ਬਾਦਲ 2008 ਤੋਂ ਪਾਰਟੀ ਦੇ ਪ੍ਰਧਾਨ ਚੱਲੇ ਆ ਰਹੇ ਸਨ। ਉਹ ਅਕਾਲੀ ਦਲ ਦੇ ਇਤਿਹਾਸ ਵਿੱਚ ਸਭ ਤੋਂ ਨੌਜਵਾਨ ਪ੍ਰਧਾਨ ਬਣਨ ਵਾਲੇ ਆਗੂ ਹਨ।
ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਉਨ੍ਹਾਂ ਨੇ ਪਾਰਟੀ ਦੀ ਅਗਵਾਈ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦਾ ਮੁੱਖ ਮੰਤਰੀ ਚਿਹਰਾ ਵੀ ਸੁਖਬੀਰ ਸਿੰਘ ਬਾਦਲ ਹੀ ਸਨ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਗਈ’-ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਆਪਣੇ ਭਾਸ਼ਨ ਵਿੱਚ ਦਾਅਵਾ ਕੀਤਾ,”ਪਿਛਲੇ ਛੇ ਮਹੀਨਿਆਂ ਵਿੱਚ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਗਈ, ਪੰਥ ਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਗਈ,ਇਹ ਸਾਜ਼ਿਸ਼ ਸ਼ੁਰੂ ਹੋਈ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਐੱਨਡੀਏ ਦਾ ਸਾਥ ਛੱਡਿਆ। ਜਦੋਂ ਤੱਕ ਅਸੀਂ ਐੱਨਡੀਏ ਵਿੱਚ ਸੀ ਅਸੀਂ ਇਸ ਗਠਬੰਧਨ ਦੀਆਂ ਪਾਰਟੀਆਂ ਨੂੰ ਸਿੱਖ ਸੰਸਥਾਵਾਂ ਦੀ ਮਰਿਆਦਾ ਦੀ ਉਲੰਘਣਾ ਨਹੀਂ ਕਰਨ ਦਿੱਤੀ,ਉਨ੍ਹਾਂ ਕਿਹਾ, “ਜਦੋਂ ਅਸੀਂ ਐੱਨਡੀਏ ਦੇ ਨਾਲ ਸੀ ਤਾਂ ਉਨ੍ਹਾਂ ਨੂੰ ਆਪਣੀਆਂ ਸੀਮਾਵਾਂ ਦਾ ਪਤਾ ਸੀ, ਪਰ ਜਦੋਂ ਅਸੀਂ ਇਸ ਤੋਂ ਅਲੱਗ ਹੋਏ ਕੇਂਦਰ ਦੀਆਂ ਤਾਕਤਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਤੇ ਇਸ ਦੀ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ,ਕੌਮ ਨੂੰ ਖ਼ਤਮ ਕਰਨ ਲਈ ਸਭ ਤੋਂ ਪਹਿਲਾ ਹਮਲਾ ਹਜ਼ੂਰ ਸਾਹਿਬ ਨਾਲ ਜੁੜੇ ਐਕਟ ਨੂੰ ਖ਼ਤਮ ਕਰਨਾ ਸੀ। ਉਸੇ ਤਰ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਉੱਤੇ ਆਪਣਾ ਕਬਜਾ ਕੀਤਾ। ਇਹ ਸਾਰੀਆਂ ਕਾਰਵਾਈਆਂ ਐਕਟ ਬਦਲਕੇ ਕੀਤੀਆਂ ਗਈਆਂ ਹਨ,ਸ਼੍ਰੋਮਣੀ ਅਕਾਲੀ ਦਲ ਦੀ ਜ਼ਿੰਮੇਵਾਰੀ ਹੈ ਪੰਜਾਬ ਨੂੰ ਅੱਗੇ ਵਧਾਉਣ ਦੀ ਹੋਰ ਪਾਰਟੀਆਂ ਨੂੰ ਪੰਜਾਬ ਨਾਲ ਕੋਈ ਸਰੋਕਾਰ ਨਹੀਂ ਹੈ,ਉਹਨਾਂ ਕਿਹਾ ਕਿ ਉਹ ਪੰਜਾਬੀਆਂ ਨੂੰ ਬੇਨਤੀ ਕਰਦੇ ਹਨ ਕਿ ਆਪਣੇ ਤੇ ਪਰਾਏ ਨੂੰ ਪਛਾਣਨ,ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 104 ਸਾਲ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਹੈ। ਹਿੰਦੋਸਤਾਨ ਦੇ ਇਤਿਹਾਸ ਵਿੱਚ ਕਾਂਗਰਸ ਤੋਂ ਬਾਅਦ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ,27 ਲੱਖ ਮੈਂਬਰਸ਼ਿਪ ਤੋਂ ਬਾਅਦ 507 ਮੈਂਬਰਾਂ ਨੂੰ ਡੈਲੀਕੇਟ ਬਣਾਇਆ ਗਿਆ ਹੈ। ਪਾਰਟੀ ਦੇ ਡੈਲੀਕੇਟ ਇਸ ਦੇ ਪਾਰਲੀਮੈਂਟ ਮੈਂਬਰ ਹਨ,ਉਨ੍ਹਾਂ ਕਿਹਾ, “ਪੰਜਾਬ ਦਾ ਅਸਲੀ ਵਾਰਸ ਸ਼੍ਰੋਮਣੀ ਅਕਾਲੀ ਦਲ ਹੈ, ਕਾਂਗਰਸ, ਭਾਜਪਾ ਜਾਂ ਆਮ ਆਦਮੀ ਪਾਰਟੀ ਇਸ ਦੀ ਵਾਰਸ ਨਹੀਂ। ਇਹ ਸਾਰੇ ਇੱਥੇ ਰਾਜ ਕਰਨ ਲਈ ਆਉਂਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਇੱਥੇ ਸੇਵਾ ਕਰਨ ਲਈ ਆਉਂਦਾ ਹੈ।”