ਤਰਨ ਤਾਰਨ

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਸ੍ਰੀ ਗੋਇੰਦਵਾਲ ਸਾਹਿਬ 12 ਅਪ੍ਰੈਲ ( ਰਣਜੀਤ ਸਿੰਘ ਦਿਉਲ )
ਹਰ ਸਾਲ ਦੀ ਤਰ੍ਹਾਂ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਵਿਖੇ ਬੜੀ ਹੀ ਧੂਮ-ਧਾਮ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ’ਤੇ ਇਕ ਖਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵੀਸ਼ਰੀ, ਗਤਕਾ, ਗੀਤ, ਭੰਗੜਾ ਅਤੇ ਭਾਸ਼ਣ ਆਦਿ ਪੇਸ਼ ਕਰਕੇ ਵਿਸਾਖੀ ਦੇ ਇਤਿਹਾਸ ’ਤੇ ਰੋਸ਼ਨੀ ਪਾਈ ਗਈ। ਇਸ ਮੌਕੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਵਿੱਚ ਨਿੱਕਾ ਗੱਭਰੂ ਅਤੇ ਨਿੱਕੀ ਮੁਟਿਆਰ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸਿਮਰਨ ਕੌਰ ਜਮਾਤ ਪਹਿਲੀ ਨੇ ਨਿੱਕੀ ਮੁਟਿਆਰ ਅਤੇ ਗੁਰਜੋਤ ਸਿੰਘ ਜਮਾਤ ਪਹਿਲੀ ਨੇ ਨਿੱਕਾ ਗੱਭਰੂ ਦਾ ਖਿਤਾਬ ਹਾਸਲ ਕੀਤਾ। ਇਸ ਮੌਕੇ ’ਤੇ ਬੋਲਦਿਆਂ ਸੰਸਥਾ ਦੇ ਡਾਇਰੈਕਟਰ ਸ. ਜਤਿੰਦਰਪਾਲ ਸਿੰਘ ਰੰਧਾਵਾ ਜੀ ਅਤੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਜੀ ਨੇ ਸਾਰਿਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਨਿੱਕਾ ਗੱਭਰੂ ਅਤੇ ਨਿੱਕੀ ਮੁਟਿਆਰ ਦਾ ਖਿਤਾਬ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਅੱਗੇ ਵੱਧਣ ਅਤੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।

Related Articles

Back to top button