ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਕੀਤਾ ਹੱਲ
ਪੱਟੀ ਸ਼ਹਿਰ ਦੀਆ ਸੜਕਾਂ ਅਤੇ ਗਲੀਆਂ ਨਾਲੀਆਂ ਲਈ ਗ੍ਰਾਂਟ ਕੀਤੀ ਜਾਰੀ

ਪੱਟੀ 29 ਮਈ (ਰਣਜੀਤ ਸਿੰਘ ਦਿਉਲ ) ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦਫਤਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਸਲਿਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ, ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਸਿੱਖਿਆ ਕ੍ਰਾਂਤੀ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ,ਉਹਨਾਂ ਕਿਹਾ ਕਿ ਪੱਟੀ ਸ਼ਹਿਰ ਦੇ ਵਿਕਾਸ ਕੰਮਾਂ ਲਈ ਗਰਾਂਟਾ ਜਾਰੀ ਕਰ ਦਿੱਤੀਆ ਗਈਆਂ ਹਨ ਸ਼ਹਿਰ ਦੀ ਹਰੇਕ ਵਾਰਡ ਵਿੱਚ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ ਅਤੇ ਸ਼ਹਿਰ ਦੀਆ ਸੜਕਾਂ ਅਤੇ ਗਲੀਆਂ ਨਾਲੀਆਂ ਲਈ ਵੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਲਾਕੇ ਵਿੱਚ ਵਾਟਰ ਸਪਲਾਈ ਵਿਭਾਗ ਵਲੋਂ ਨਵੀਆਂ ਪਾਣੀ ਦੀਆਂ ਪਾਈਪਾਂ ਪੈਣ ਨਾਲ ਇਲਾਕੇ ਨੂੰ ਲੰਮੇ ਸਮੇਂ ਤੋਂ ਜੋ ਪਾਣੀ ਦੀ ਸਮੱਸਿਆ ਪੇਸ਼ ਆ ਰਹੀ ਸੀ, ਇਨ੍ਹਾ ਪਾਣੀ ਦੀਆਂ ਪਾਈਪਾਂ ਪੈਣ ਨਾਲ ਲੋਕਾਂ ਨੂੰ ਸਾਫ ਸੁਥਰਾ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਮਾਨ ਸਰਕਾਰ ਵਿਕਾਸ ਕੰਮਾਂ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਵਿੱਚ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਵੱਖ-ਵੱਖ ਸਕੂਲਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਦਾ ਵਿਸ਼ਵਾਸ ਸਰਕਾਰੀ ਸਕੂਲਾਂ ਵਿਚ ਵਧਿਆ ਹੈ। ਬੱਚਿਆਂ ਅਤੇ ਅਧਿਆਪਕਾਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਪਿਛਲੀਆਂ ਸਰਕਾਰਾਂ ਸਮੇਂ ਸਰਕਾਰੀ ਸਕੂਲ ਸਿਰਫ਼ ਗਰੀਬ ਲੋਕਾਂ ਦੇ ਬੱਚਿਆਂ ਲਈ ਬਣ ਕੇ ਰਹਿ ਗਏ ਸਨ ਅਤੇ ਨਿੱਜੀ ਸਕੂਲਾਂ ਦੇ ਅਧਿਆਪਕਾਂ ਦੇ ਮੁਕਾਬਲੇ ਵੱਧ ਕਾਬਲ ਤੇ ਯੋਗ ਅਧਿਆਪਕ ਨਿਹੱਥੇ ਹੋ ਗਏ ਸਨ, ਜਲਦੀ ਹੀ ਸਰਕਾਰੀ ਸਕੂਲ ਨਿੱਜੀ ਸਕੂਲਾਂ ਨੂੰ ਮਾਤ ਪਾ ਜਾਣਗੇ। ਨਸ਼ਿਆਂ ਵਿਰੁੱਧ ਫ਼ੈਸਲਾਕੁਨ ਜੰਗ ਛੇੜ ਕੇ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੂਹ ਵਰਗਾਂ ਦੇ ਵਿਕਾਸ ਲਈ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਵਰਗ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇ ਰਹੀ ਹੈ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ 90% ਘਰਾਂ ਦੇ ਜੀਰੋ ਬਿਜਲੀ ਬਿੱਲ, ਸਰਕਾਰੀ ਸਕੂਲਾਂ ਵਿਚ ਉੱਚ ਸਿੱਖਿਆ, ਆਟਾ ਦਾਲ ਸਕੀਮ, ਸਰਕਾਰੀ ਹਸਪਤਾਲ ਵਿੱਚ ਸਿਹਤ ਸੁਵਿਧਾਵਾਂ, ਸੜਕਾ ਲਈ ਕਰੋੜਾਂ ਦੀਆਂ ਗ੍ਰਾਂਟਾ, ਪੰਜਾਬ ਵਿੱਚ ਸਾਫ ਸੁਥਰਾ ਵਾਤਾਵਰਣ, ਲੋਕ ਭਲਾਈ ਸਕੀਮ, ਗ਼ਰੀਬਾਂ ਨੂੰ ਮਕਾਨ ਬਣਾ ਕੇ ਦੇਣਾ, ਵਿਧਵਾ ਪੈਨਸ਼ਨ, ਬੇਰੁਜ਼ਗਾਰ, ਅੰਗਹੀਨ ਪੈਨਸ਼ਨ, ਖੇਡਾਂ ਸਮੇਤ ਘਰ ਘਰ ਰੋਜ਼ਗਾਰ ਯੋਜਨਾ, ਆਦਿ ਅਨੇਕਾਂ ਸੁਵਿਧਾਵਾਂ ਜਨਤਾ ਨੂੰ ਦਿਤੀਆਂ ਜਾ ਰਹੀਆਂ ਹਨ ਸਰਕਾਰ ਵੱਲੋਂ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ। ਲੋਕਾਂ ਨੂੰ ਬਹੁਤ ਵਧੀਆ ਤੇ ਪਾਰਦਰਸ਼ੀ ਢੰਗ ਨਾਲ ਭਿ੍ਸ਼ਟਾਚਾਰ ਤੋਂ ਰਹਿਤ ਪ੍ਰਸ਼ਾਸਨ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ। ਆਮ ਆਦਮੀ ਦੀ ਸਰਕਾਰ ਪੰਜਾਬ ਦੇ ਵਿਕਾਸ ‘ਤੇ ਲੋਕਾਂ ਦੀ ਬਿਹਤਰੀ ਲਈ ਅਨੇਕਾਂ ਯੋਜਨਾਵਾਂ ਤਹਿਤ ਕੰਮ ਕਰ ਰਹੀ ਹੈ । ਇਸ ਮੌਕੇ ਤੇ ਚੇਅਰਮੈਨ ਦਿਲਬਾਗ ਸਿੰਘ ਪੀ ਏ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਐਡਵੋਕੇਟ ਮਨਦੀਪ ਸਿੰਘ ਭੁੱਲਰ ਪ੍ਰਧਾਨ ਲੀਗਲ ਸੈੱਲ, ਮਨਦੀਪ ਸਿੰਘ ਜੇਈ, ਠੇਕੇਦਾਰ ਪੰਨੂ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ, ਸਰਪੰਚ ਗੁਰਪ੍ਰੀਤ ਸਿੰਘ ਪਨਗੋਟਾ, ਸਰਪੰਚ ਅਮਨਦੀਪ ਸ਼ਾਹ ਕੈਰੋਂ, ਸਰਪੰਚ ਸੋਨੂ ਕਿਰਤੋਵਾਲ, ਮਲਕੀਤ ਸਿੰਘ ਮੱਲੂ , ਤਰਸੇਮ ਲਾਲ ਸੂਤਰ ਵਾਲੇ, ਗੁਰਸਿਮਰਨ ਸਿੰਘ ਵਿੱਕੀ ਛੀਨਾ, ਗੁਰਚੇਤ ਬਰਾੜ ,ਡਾਕਟਰ ਜੁਗਰਾਜ ਸਿੰਘ, ਆਦਿ ਹਾਜ਼ਰ ਸਨ ।