ਤਰਨ ਤਾਰਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੋਇੰਦਵਾਲ ਸਾਹਿਬ ਵਿਖੇ ਹੋਈ ਅਹਿਮ ਮੀਟਿੰਗ

ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਮਾਪੇ ਸਰਕਾਰ ਅਤੇ ਪੁਲਿਸ ਨੂੰ ਸਹਿਯੋਗ ਕਰਨ ,ਐਮੀ,ਧੁੰਨਾ

ਸ੍ਰੀ ਗੋਇੰਦਵਾਲ ਸਾਹਿਬ 01 ਜੂਨ ( ਰਣਜੀਤ ਸਿੰਘ ਦਿਉਲ ) ਆਮ ਆਦਮੀ ਪਾਰਟੀ ਦੀ ਸਰਕਾਰ ਵਲੋੰ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੋਧ ਤਹਿਤ ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਪੰਚ ਨਿਰਮਲ ਸਿੰਘ ਢੋਟੀ ਦੀ ਦੇਖਰੇਖ ਹੇਠ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਚ ਵਿਸ਼ਾਲ ਮੀਟਿੰਗ ਕੀਤੀ ਗਈ,ਇਸ ਮੌਕੇ ਯੁੱਧ ਨਸ਼ਿਆਂ ਵਿਰੋਧ ਦੇ ਕੋਆਰਡੀਨੇਟਰ ਅਤੇ ਚੈਅਰਮੈਨ ਮਾਰਕੀਟ ਕਮੇਟੀ ਖਡੂਰ ਸਾਹਿਬ ਅਮਰਿੰਦਰ ਸਿੰਘ ਐਮੀ ਆਪਣੇ ਸਾਥੀਆਂ ਸਮੇਤ ਵਿਸ਼ੇਸ ਤੌਰ ਤੇ ਪਹੁੰਚੇ ,ਇਸ ਮੌਕੇ ਡਾਇਰੈਕਟਰ ਮੰਡੀ ਬੋਰਡ ਪੰਜਾਬ ਹਰਪ੍ਰੀਤ ਸਿੰਘ ਧੁੰਨਾ ਨੇ ਗੋਇੰਦਵਾਲ ਸਾਹਿਬ ਦੇ ਵਾਸੀਆਂ ਨੂੰ ਨਸ਼ੇ ਦੇ ਇਸ ਕੋਹੜ ਨੂੰ ਗੁਰੂ ਨਗਰੀ ਚੋਂ ਖਤਮ ਕਰਨ ਲਈ ਸਰਕਾਰ ਅਤੇ ਪੁਲਿਸ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ,ਅਮਰਿੰਦਰ ਸਿੰਘ ਐਮੀ ਨੇ ਆਪਣੇ ਸੰਬੋਧਨ ਚ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਉਹਨਾਂ ਦੇ ਆਸਪਾਸ ਜੇਕਰ ਕੋਈ ਨਸ਼ੇ ਦਾ ਧੰਦਾ ਕਰਦਾ ਹੈ ਤਾਂ ਉਸਦੀ ਇਤਲਾਹ ਪੁਲਿਸ ਨੂੰ ਕਰਨ,ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਗੰਭੀਰ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋੰ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਜਿਸਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ,ਉਹਨਾਂ ਕਿਹਾ ਕਿ ਕੋਈ ਵੀ ਨਸ਼ਾ ਤਸਕਰ ਲੋਕਾਂ ਦੇ ਘਰ ਉਜਾੜ ਕੇ ਅਰਾਮ ਨਾਲ ਨਹੀ ਰਹਿ ਸਕਦਾ,ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਬਹੁਤ ਜਲਦ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ,ਇਸ ਮੌਕੇ ਹੈਰੀ ਗਿੱਲ,
ਯੁੱਧ ਨਸ਼ਿਆ ਵਿਰੁੱਧ ਕੋਆਰਡੀਨੇਟਰ ਹਲਕਾ ਖਡੂਰ ਸਾਹਿਬ ਜਸਕਰਨ ਸਿੰਘ ਗਿੱਲ,ਸਟੇਜ ਸੈਕਟਰੀ ਬਾਬਾ ਪਾਲ ਸਿੰਘ ,ਮੈਂਬਰ ਪੰਚਾਇਤ ਹਰਜੀਤ ਸਿੰਘ,ਪ੍ਰਧਾਨ ਟਹਿਲ ਸਿੰਘ, ਗੁਰਸਾਹਿਬ ਸਿੰਘ ਸਾਬੀ, ਹਰਚਰਨ ਸਿੰਘ, ਅਨੰਦ ਸਿੰਘ ਪਿੰਕੀ, ਬਲਜਿੰਦਰ ਸਿੰਘ, ਬੀਬੀ ਰਜਵੰਤ ਕੌਰ, ਜਸਬੀਰ ਸਿੰਘ, ਸਤਨਾਮ ਸਿੰਘ,ਮੈਂਬਰ ਘੁੱਕ,ਬਾਬਾ ਗੁਰਦੇਵ ਸਿੰਘ ਗੁਰਾ, ਸੁਖਬੀਰ ਸਿੰਘ ਲਾਟੀ ਭਾਜੀ ਰਾਮ ਸਿੰਘ,ਬਾਬਾ ਗੁਰਦੇਵ ਸਿੰਘ ,ਰਣਜੀਤ ਸਿੰਘ ਧੂੰਦਾ, ਪ੍ਰਧਾਨ ਮਨਦੀਪ ਸਿੰਘ, ਮਨਜੀਤ ਸਿੰਘ ਸੰਧੂ, ਤੇਜਿੰਦਰ ਸਿੰਘ ਰਿਆੜ, ਸਰਵਨ ਸਿੰਘ ਲਾਲੀ ,ਗੁਰਭੇਜ ਸਿੰਘ, ਨਿਰਮਲ ਸਿੰਘ,ਅਤੇ ਸੋਨੂੰ ਬਾਵਾ ਆਦਿ ਹਾਜ਼ਰ ਸਨ

Related Articles

Back to top button