ਤਰਨ ਤਾਰਨਪੰਜਾਬ

ਤਰਨ ਤਾਰਨ ਪੁਲਿਸ ਵਲੋੰ ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ 6 ਆਧੁੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਹਥਿਆਰ ਤਸਕਰੀ ਕਾਰਟੈਲ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਗੰਭੀਰਤਾ ਨਾਲ ਕੀਤੀ ਜਾ ਰਹੀ ਜਾਂਚ : ਐੱਸਐੱਸਪੀ ਅਭਿਮਨਿਊ ਰਾਣਾ

ਚੰਡੀਗੜ੍ਹ/ਤਰਨਤਾਰਨ 05 ਜੂਨ ( ਬਿਉਰੋ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਹਾਂਸਲ ਕਰਦਿਆਂ ਤਰਨਤਾਰਨ ਪੁੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ 6 ਅਤਿ-ਆਧੁਨਿਕ ਪਿਸਤੌਲ ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ 02 , 30 ਬੋਰ ਪੀਐਕਸ 5 ਸਮੇਤ ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ,ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁੁਲਿਸ ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਪ੍ਰੈਸ ਨਾਲ ਸਾਂਝੀ ਕੀਤੀ,ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਲਾਖਣਾ ਦੇ ਰਹਿਣ ਵਾਲੇ ਹਨ, ਪੁੁਲਿਸ ਟੀਮਾਂ ਨੇ ਹਥਿਆਰ ਅਤੇ ਗੋਲੀ-ਸਿੱਕੇ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਲਈ ਕਰਦੇ ਸਨ,ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਸੂਰਜਪਾਲ ਸਿੰਘ ਪਾਕਿਸਤਾਨ-ਅਧਾਰਤ ਹੈਂਡਲਰਾਂ ਰਾਣਾ ਅਤੇ ਸਿਕੰਦਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰ-ਗੋਲੀ ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦੇ ਸਨ, ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ,ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁੁਪਰਡੈਂਟ ਆਫ਼ ਪੁੁਲਿਸ ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਐੱਸਪੀ ਸਿਟੀ ਰਿਪੁਤਾਪਨ ਸਿੰਘ ਸੰਧੂ ਅਤੇ ਡੀਐੱਸਪੀ ਡੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਇੱਕ ਪੁੁਲਿਸ ਟੀਮ ਨੇ ਇੱਕ ਨਿਸ਼ਾਨਾਬੱਧ ਆਪ੍ਰੇਸ਼ਨ ਕੀਤਾ ਅਤੇ ਤਰਨ ਤਾਰਨ ਦੇ ਪਿੰਡ ਲਾਖਣਾ ਨੇੜੇ ਤੋਂ ਸ਼ੱਕੀ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ,ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ, ਦੋਸ਼ੀ ਸੂਰਜਪਾਲ ਇਸਨੂੰ ਵੱਖ-ਵੱਖ ਅਪਰਾਧਿਕ ਮਾਡਿਊਲਾਂ ਨੂੰ ਸਪਲਾਈ ਕਰਦਾ ਸੀ,ਐੱਸਐੱਸਪੀ ਨੇ ਕਿਹਾ ਕਿ ਇਸ ਗਠਜੋੜ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਗ੍ਰਿਫ਼ਤਾਰ ਕੀਤੇ ਗਏ ਮੁੁਲਜ਼ਮਾਂ ਨੂੰ ਹੁਣ ਤੱਕ ਪ੍ਰਾਪਤ ਹੋਏ ਹਥਿਆਰਾਂ-ਗੋਲੀ-ਬਾਰੂਦ ਦੀ ਕੁੱਲ ਗਿਣਤੀ ਦਾ ਪਤਾ ਲਗਾਇਆ ਜਾ ਸਕੇ,ਉਹਨਾਂ ਕਿਹਾ ਕਿ ਇਸ ਸਬੰਧੀ ਥਾਣਾ ਵਲਟੋਹਾ ਕੇਸ ਦਰਜ਼ ਕਰ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ

Related Articles

Back to top button