ਲੁੁਧਿਆਣਾ ਵੈਸਟ ਦੀ ਸੀਟ ‘ਆਪ” ਸ਼ਾਨਦਾਰ ਨਾਲ ਜਿੱਤੇਗੀ : ਲਾਲਜੀਤ ਭੁੱਲਰ

ਤਰਨ ਤਾਰਨ 08 ਜੂਨ ( ਬਿਉਰੋ ) – ਪੱਟੀ ਸ਼ਹਿਰ ਤੋ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਜੋ ਕਿ ਲੁਧਿਆਣਾ ਵਿਖੇ ਆਪ ਉਮੀਦਵਾਰ ਸੰਜੀਵ ਅਰੋੜਾ ਲਈ ਚੋਣ ਮੈਦਾਨ ਵਿਚ ਲਗਾਤਾਰ ਡਟੇ ਹੋਏ ਹਨ ਅਤੇ ਚੋਣ ਮੀਟਿੰਗਾਂ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦੇਣ ਲਈ ਲਾਮਬੰਦ ਕਰ ਰਹੇ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਪ ਦੀ ਸਮੁੱਚੀ ਲੀਡਰਸ਼ਿਪ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੋਣ ਪ੍ਰਚਾਰ ਕਰਕੇ ਸ੍ਰੀ ਸੰਜੀਵ ਅਰੋੜਾ ਦੀ ਜਿੱਤ ਯਕੀਨੀ ਬਣਾ ਰਹੇ ਹਨ, ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੁਧਿਆਣਾ ਵੈਸਟ ਦੀ ਸੀਟ ਸ਼ਾਨਦਾਰ ਨਾਲ ਜਿੱਤੇਗੀ ਉਨ੍ਹਾਂ ਕਿਹਾ ਕਿ ਰਵਾਇਤੀ ਵਿਰੋਧੀ ਪਾਰਟੀਆਂ ਨੂੰ ਲੋਕ ਇੱਕ ਵਾਰ ਫਿਰ ਜਵਾਬ ਦੇਣ ਲਈ ਤਿਆਰ ਹਨ ਅਤੇ ਲੋਕ ਆਪ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣ ਲਈ 19 ਜੂਨ ਦੇ ਦਿਨ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ,ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰੀਬ ਤਿੰਨ ਕੁ ਸਾਲ ਦੇ ਕਾਰਜਕਾਲ ਵਿੱਚ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ, ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਲੈ ਕੇ ਉਹ ਲੋਕਾਂ ਦੀ ਕਚਹਿਰੀ ਵਿੱਚ ਜਾ ਰਹੇ ਹਨ ਅਤੇ ਲੋਕਾਂ ਦੇ ਪਿਆਰ ਸਦਕਾ ਪਾਰਟੀ ਇਹ ਜਿਮਨੀ ਚੋਣ ਜਰੂਰ ਜਿੱਤੇਗੀ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿਛਲੇ 3 ਸਾਲਾਂ ‘ਚ ਆਪ ਸਰਕਾਰ ਦੀ ਇਤਿਹਾਸਿਕ ਉਪਲਬਧੀਆਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਮਾਫੀਆ ‘ਤੇ ਸਖਤ ਕਾਰਵਾਈ ਕੀਤੀ ਗਈ ਹੈ। ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜਰ ਚਲਾਏ ਗਏ ਅਤੇ ਨਸ਼ਾ ਮੁਕਤੀ ਯਾਤਰਾ ਵਿੱਚ ਲੋਕ ਨਸ਼ਿਆਂ ਦੇ ਖਿਲਾਫ ਲਾਮਬੰਦ ਹੋ ਰਹੇ ਹਨ,ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਇਨਕਲਾਬ ਲਿਆਂਦਾ ਹੈ। ਉਨ੍ਹਾਂ ਦੱਸਿਆ ਕਿ 36 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ,ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਤੇ 12,700 ਅਧਿਆਪਕ ਪੱਕੇ ਕੀਤੇ ਗਏ। ਸਿੱਖਿਆ ਕਰਾਂਤੀ ਤਹਿਤ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਸੂਬੇ ਅੰਦਰ ਸਿਹਤ ਸੁਧਾਰ ਕਰਦਿਆਂ 900 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ,550 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਹਸਪਤਾਲਾਂ ਦੀ ਅੱਪਗਰੇਡੇਸ਼ਨ ਕੀਤੀ ਗਈ ਹੈ ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਨੂੰ ਮੁੱਖ ਰੱਖਦਿਆਂ ਬਿਜਲੀ ‘ਚ ਵੱਡੀ ਰਾਹਤ ਦਿੱਤੀ ਹੈ। ਹਰ ਪਰਿਵਾਰ ਨੂੰ 600 ਯੂਨਿਟ ਮਫਤ ਬਿਜਲੀ ਨਿਰਵਿਘਨ ਮਿਲ ਰਹੀ ਹੈ, ਜਿਸ ਨਾਲ 90% ਘਰਾਂ ਦੇ ਬਿਜਲੀ ਬਿੱਲ ਜੀਰੋ ਹੋ ਗਏ ਹਨ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ।ਇਸ ਮੌਕੇ ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲਮੀਡੀਆ ਇੰਚਾਰਜ ਮੋਹਿਤ ਅਰੋੜਾ,ਮਲਕੀਤ ਸਿੰਘ ਮੱਲੂ,ਮਨਪ੍ਰੀਤ ਸਿੰਘ ਮੰਨਾ, ਅਜੈ ਪਾਲ ਸਿੰਘ ਸਮੇਤ ਲੁਧਿਆਣਾ ਵੈਸਟ ਤੋ ਵੰਡੀ ਗਿਣਤੀ ਵਿੱਚ ਵੋਟਰ ,ਵਰਕਰ ਹਾਜ਼ਰ ਸਨ।