ਆਪ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਕੇ ਐਮਰਜੈਂਸੀ ਦੇ ਕਾਲੇ ਦਿਨਾਂ ਦੀ ਯਾਦ ਦਿਵਾਈ– ਔਲਖ

ਸ੍ਰੀ ਗੋਇੰਦਵਾਲ ਸਾਹਿਬ 25 ਜੂਨ ( ਰਣਜੀਤ ਸਿੰਘ ਦਿਉਲ ) ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੀਲੈਂਸ ਵਿਭਾਗ ਵੱਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ,ਉਹਨਾਂ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਇਸ ਕਰਕੇ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਇਸ ਤਰ੍ਹਾਂ ਦੇ ਕਾਰਨਾਮੇ ਕੀਤੇ ਜਾ ਰਹੇ ਹਨ, ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 50 ਸਾਲ ਪਹਿਲਾਂ 25 ਜੂਨ 1975 ਨੂੰ ਦੇਸ਼ ਵਿੱਚ ਐਮਰਜੈਂਸੀ ਲਗਾ ਲੋਕਤੰਤਰ ਦਾ ਕਤਲ ਕੀਤਾ ਸੀ ਇਸ ਤਰ੍ਹਾਂ ਹੀ ਅੱਜ ਵੀ ਬਿਨਾਂ ਕਿਸੇ ਸਰਚ ਵਾਰੰਟ ਦੇ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪੇਮਾਰੀ ਕੀਤੀ ਗਈ ਹੈ ,ਔਲਖ ਨੇ ਕਿਹਾ ਕਿ ਜਿਸ ਤਰ੍ਹਾਂ ਦਰਜਨਾਂ ਅਫਸਰਾਂ ਨੇ ਇੱਕਠੇ ਹੋ ਕੇ ਬਿਕਰਮ ਮਜੀਠੀਆ ਦੇ ਘਰ ਜਬਰੀ ਧਾਵਾ ਬੋਲਿਆ ਅਤਿ ਨਿੰਦਣਯੋਗ ਹੈ ,ਵਿਜੀਲੈਂਸ ਟੀਮ ਨੇ ਘਰ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦੀ ਮਾਣ ਮਰਿਯਾਦਾ ਦੀ ਵੀ ਕੋਈ ਪਰਵਾਹ ਨਹੀ ਕੀਤੀ ,ਔਲਖ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਉਨ੍ਹਾਂ ਤੇ ਝੂਠੇ ਕੇਸ ਪਾ ਕੇ ਪ੍ਰੇਸ਼ਾਨ ਕਰ ਰਹੀ ਹੈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਬਰਦਾਸ਼ਤ ਨਹੀਂ ਕਰਨਗੇ,ਔਲਖ ਨੇ ਕਿਹਾ ਕਿ ਸੂਬੇ ਦੇ ਲੋਕ ਜਾਣ ਗਏ ਹਨ ਕਿ ਪੰਜਾਬ ਸਰਕਾਰ ਦੀ ਵਾਗਡੋਰ ਹੁਣ ਦਿੱਲੀ ਤੋੰ ਨਕਾਰੇ ਲੋਕਾਂ ਦੇ ਹੱਥ ਵਿੱਚ ਹੈ ,ਭਗਵੰਤ ਮਾਨ ਕੇਵਲ ਰਬੜ ਦੀ ਮੋਹਰ ਹਨ, ਉਨ੍ਹਾਂ ਦੀ ਗਿਰਫਤਾਰੀ ਦੇ ਖਿਲਾਫ ਹਲਕਾ ਖਡੂਰ ਸਾਹਿਬ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੀਆਂ ਘਟੀਆ ਕਿਸਮ ਦੀਆਂ ਹਰਕਤਾਂ ਤੋਂ ਬਾਜ਼ ਨਾਂ ਆਈ ਤਾਂ ਪਾਰਟੀ ਦੇ ਵਰਕਰ ਸੜਕਾਂ ਤੇ ਆ ਕੇ ਸੰਘਰਸ਼ ਕਰਨਗੇ।