
ਤਰਨ ਤਾਰਨ 01 ਜੁਲਾਈ ( ਬਿਉਰੋ ) ਮਾਨਯੋਗ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਹਰਮਨਬੀਰ ਸਿੰਘ ਗਿੱਲ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦੀਪਕ ਪਾਰੀਕ ਐੱਸ.ਐੱਸ.ਪੀ ਤਰਨ ਤਾਰਨ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਸਰਹੱਦ ਪਾਰੋਂ ਨਸ਼ੇ ਦੀ ਤਸਕਰੀ ਕਰਨ ਵਾਲੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅਜੇਰਾਜ ਸਿੰਘ ਐੱਸ.ਪੀ .ਡੀ ਤਰਨ ਤਾਰਨ ਅਤੇ ਗੁਰਿੰਦਰਪਾਲ ਸਿੰਘ ਨਾਗਰਾ ਡੀਐੱਸਪੀਡੀ ਤਰਨ ਤਾਰਨ ਦੀ ਨਿਗਰਾਨੀ ਹੇਂਠ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ 01 ਨਸ਼ਾ ਤਸਕਰ ਨੂੰ 452 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਚ ਸਫਲਤਾ ਹਾਂਸਲ ਕੀਤੀ ਹੈ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਨੂੰ ਤਕਨੀਕੀ ਇੰਨਟੈਲੀਜੈਂਸ ਅਤੇ ਹੋਊਮਨ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਜੁਗਰਾਜ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਰਾਜੋਕੇ ਥਾਣਾ ਖਾਲੜਾ ਦੇ ਪਾਕਿਸਤਾਨ ਦੇ ਸਮਗੱਲਰਾ ਨਾਲ ਸਬੰਧ ਹਨ ਜੋ ਪਾਕਿਸਤਾਨ ਦੇ ਸਮਗੱਲਰਾ ਰਾਹੀ ਭਾਰਤ ਪਾਕਿਸਤਾਨ ਬਾਰਡਰ ਤੋਂ ਵੱਖ ਵੱਖ ਤਰੀਕਿਆਂ ਰਾਹੀ ਹੈਰੋਇਨ ਦੀਆ ਖੇਪਾਂ ਮੰਗਵਾ ਕੇ ਤਰਨ ਤਾਰਨ ਅਤੇ ਪੰਜਾਬ ਦੇ ਵੱਖ ਵੱਖ ਜਿਲਿਆਂ ਵਿੱਚ ਸਪਲਾਈ ਕਰਦਾ ਹੈ, ਇਹ ਹੈਰੋਇਨ ਲੈ ਕੇ ਪੈਦਲ ਡਰੇਨ ਰਾਜੋਕੇ ਨਜ਼ਦੀਕ ਘੁੰਮ ਰਿਹਾ ਹੈ,ਜਿਸਤੇ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਪਿੰਡ ਰਾਜੋਕੇ ਏਰੀਏ ਵਿੱਚ ਸਪੈਸ਼ਲ ਗਸ਼ਤ ਕਰ ਰਹੀ ਸੀ ਕਿ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਜੁਗਰਾਜ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਰਾਜੋਕੇ ਦੱਸਿਆ। ਜਿਸਦੀ ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਦੀ ਹਾਜ਼ਰੀ ਵਿੱਚ ਤਲਾਸ਼ੀ ਲਈ ਗਈ ਤਾਂ ਇਸ ਪਾਸੋਂ 452 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਜਿਸਤੇ ਥਾਣਾ ਖਾਲੜਾ ਵਿਖੇ ਕੇਸ ਦਰਜ਼ ਕਰ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ,ਉਹਨਾਂ ਕਿਹਾ ਕਿ ਦੋਸ਼ੀ ਨੂੰ ਅਦਾਲਤ ਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।