ਤਰਨ ਤਾਰਨਪੰਜਾਬ

ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ ਇੱਕ ਦੋਸ਼ੀ ਨੂੰ 30,600 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਤਰਨ ਤਾਰਨ 23 ਜੁਲਾਈ ( ਬਿਉਰੋ ) ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਹਰਮਨਬੀਰ ਸਿੰਘ ਗਿੱਲ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦੀਪਕ ਪਾਰੀਕ ਐੱਸ.ਐੱਸ.ਪੀ ਤਰਨ ਤਾਰਨ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਅਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅਜੇਰਾਜ ਸਿੰਘ ਐੱਸ.ਪੀ.ਡੀ ਅਤੇ ਗੁਰਇੰਦਰਪਾਲ ਸਿੰਘ ਨਾਗਰਾ ਡੀ.ਐੱਸ.ਪੀ.ਡੀ ਦੀ ਨਿਗਰਾਨੀ ਹੇਂਠ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ ਇੱਕ ਦੋਸ਼ੀ ਨੂੰ 30,600 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਚ ਸਫਲਤਾ ਹਾਂਸਲ ਕੀਤੀ ਹੈ,ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਅਜੇਰਾਜ ਸਿੰਘ ਐੱਸ.ਪੀ.ਡੀ ਨੇ ਦੱਸਿਆ ਕਿ ਸੀਆਈਏ ਦੀ ਟੀਮ ਹਰ ਰੋਜ਼ ਦੀ ਤਰਾਂ ਏਰੀਏ ਵਿੱਚ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਤੇ ਕਾਬੂ ਪਾਉਣ ਲਈ ਪਿੰਡ ਰਟੌਲ ਸੜਕ ਤੇ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਪਿੰਡ ਰਟੌਲ ਵਾਲੀ ਸਾਈਡ ਤੋਂ ਇੱਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ, ਜਿਸਤੇ ਇੱਕ ਮੋਨਾ ਨੌਜਵਾਨ ਸਵਾਰ ਸੀ ਜਿਸਨੂੰ ਪੁਲਿਸ ਪਾਰਟੀ ਨੇ ਰੁੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਪਾਰਟੀ ਨੂੰ ਦੇਖਕੇ ਮੋਟਰਸਾਈਕਲ ਪਿੱਛੇ ਨੂੰ ਮੁੜਕੇ ਭੱਜਣ ਲੱਗਾ,ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ਤੇ ਘੇਰਾ ਪਾ ਕੇ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਅਵਤਾਰ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਵਨਚਿੜੀ ਥਾਣਾ ਚਾਟੀਵਿੰਡ ਜਿਲ੍ਹਾਂ ਅੰਮ੍ਰਿਤਸਰ ਦਿਹਾਤੀ ਦੱਸਿਆ,ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਸ਼ੱਕ ਪੈਣ ਤੇ ਜਦ ਇਸਦੀ ਤਲਾਸ਼ੀ ਲਈ ਗਈ ਤਾਂ ਇਸ ਪਾਸੋਂ ਕੁੱਲ 30,600 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆ,ਜਿਸਤੇ ਤਰਨ ਤਾਰਨ ਪੁਲਿਸ ਵੱਲੋਂ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 30,600 ਨਸ਼ੀਲੀਆਂ ਗੋਲੀਆਂ ਅਤੇ ਮੋਟਰਸਾਈਕਲ ਹੀਰੋ ਪੈਸ਼ਨ ਪਰੋ ਬਰਾਮਦ ਕਰਕੇ ਥਾਣਾ ਸਿਟੀ ਤਰਨ ਤਾਰਨ ਵਿਖੇ ਕੇਸ ਦਰਜ਼ ਕਰ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ

Related Articles

Back to top button