ਤਰਨ ਤਾਰਨ

ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆਂ

ਮੁੱਖ ਮੰਤਰੀ ਭਗਵੰਤ ਮਾਨ ਵਲੋਂ 19,492 ਕਿਲੋਮੀਟਰ ਸੜਕਾਂ ਦਾ ਕੰਮ ਕਰਵਾਇਆ ਸ਼ੁਰੂ

ਤਰਨ ਤਾਰਨ 03 ਅਕਤੂਬਰ ( ਬਿਉਰੋ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਸਾਬਕਾ ਅਕਾਲੀ ਦਲ ਚੋਂ ਆਏ ਹਰਮੀਤ ਸਿੰਘ ਸੰਧੂ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਜਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ ,ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰ ‘ਤੇ ਪਾਰਟੀਆਂ ਆਪਣੀ ਪਸੰਦ ਦਾ ਉਮੀਦਵਾਰ ਮੈਦਾਨ ‘ਚ ਉਤਾਰਦੀਆਂ ਹਨ, ਪਰ ਅਸੀਂ ਹਲਕੇ ਦੇ ਲੋਕਾਂ ਦੀ ਪਸੰਦ ਨੂੰ ਮੈਦਾਨ ‘ਚ ਉਤਾਰਿਆ ਹੈ,ਤਰਨਤਾਰਨ ਤੋਂ ਤਿੰਨ ਵਾਰੀ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਨੂੰ ਅਗਸਤ ਮਹੀਨੇ ਹਲਕਾ ਇੰਚਾਰਜ ਬਣਾਇਆ ਗਿਆ ਸੀ,ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਦੇ ਅਖੀਰ ‘ਚ ਕਿਹਾ ਕਿ ਮੈਂ ਤਰਨਤਾਰਨ ਦੇ ਲੋਕਾਂ ਨੂੰ ਨਵੀਆਂ ਸੜਕਾਂ ਦੇ ਨਾਲ ਨਵਾਂ ਵਿਧਾਇਕ ਦੇ ਰਿਹਾ ਹਾਂ,ਇਸਨੂੰ ਸੰਭਾਲ ਕੇ ਰੱਖਣਾ ਅਤੇ ਗੌਰ ਵੀ ਕਰਨਾ, ਸੰਧੂ ਦੀ ਜਿੱਤ ਲਈ ਕੋਈ ਕਸਰ ਛੱਡੀ ਨਾ ਜਾਵੇ। ਜਦੋਂ ਵੀ ਮੈਨੂੰ ਬੁਲਾਓਗੇ ਮੈਂ ਚੋਣ ਪ੍ਰਚਾਰ ਲਈ ਆ ਜਾਵਾਂਗਾ। ਯਾਦ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਅਤੇ ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਪਹਿਲਾਂ ਹੀ ਉਮੀਦਵਾਰ ਐਲਾਨਿਆ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਹਰਮੀਤ ਸਿੰਘ ਸੰਧੂ ਦੀ ਪਿੱਠ ਥਾਪੜਦਿਆਂ ਕਿਹਾ ਕਿ ਹੁਣ ਤਗੜੇ ਹੋ ਜਾਓ। ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ, ਜਲੰਧਰ ਤੇ ਲੁਧਿਆਣਾ ਵਾਂਗ ਜ਼ਿਮਨੀ ਚੋਣ ‘ਚ ਹਰਮੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾ ਕੇ ਆਮ ਆਦਮੀ ਪਾਰਟੀ ਨਵਾਂ ਰਿਕਾਰਡ ਬਣਾਏਗੀ,ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਦੱਸਿਆ ਕਿ ਪੰਜਾਬ ‘ਚ 19,492 ਕਿਲੋਮੀਟਰ ਸੜਕਾਂ ‘ਤੇ 3,425 ਕਰੋੜ ਰੁਪਏ ਖਰਚੇ ਜਾਣਗੇ। ਇਨ੍ਹਾਂ ਸੜਕਾਂ ਦੀ ਸਾਂਭ-ਸੰਭਾਲ ਦਾ ਕੰਮ ਸੰਬੰਧਤ ਠੇਕੇਦਾਰ ਪੰਜ ਸਾਲਾਂ ਤਕ ਕਰੇਗਾ। ਤਰਨਤਾਰਨ ਦੇ ਕਸਬਾ ਝੱਬਾਲ ‘ਚ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਵਿਕਾਸ ਕਾਰਜ ਉਨ੍ਹਾਂ ਦੇ ਦਿੱਤੇ ਗਏ ਟੈਕਸ ਦੇ ਪੈਸੇ ਨਾਲ ਹੋ ਰਹੇ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ। ਆਮ ਆਦਮੀ ਪਾਰਟੀ (ਆਪ) ਦੀ ਨੀਤੀ ਅਤੇ ਨੀਅਤ ਦੇ ਕਾਰਨ ਹੀ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕ੍ਰਾਂਤੀ ਆ ਰਹੀ ਹੈ।

Related Articles

Back to top button