ਪੱਟੀ ਹਲਕੇ ਤੋ ਆਪ ਵਲੋਂ ਅਵਤਾਰ ਸਿੰਘ ਢਿੱਲੋਂ ਮੀਡੀਆ ਕੋਆਡੀਨੇਟਰ ਅਤੇ ਮੋਹਿਤ ਅਰੋੜਾ ਪੱਟੀ ਵਾਇਸ ਮੀਡੀਆ ਕੋਆਡੀਨੇਟਰ ਨਿਯੁਕਤ
ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਸਿਰੋਪਾ ਪਾ ਕੇ ਕੀਤਾ ਸਨਮਾਨਿਤ

ਪੱਟੀ 12 ਅਕਤੂਬਰ ( ਬਿਉਰੋ ) ਆਮ ਆਦਮੀ ਪਾਰਟੀ ਪੰਜਾਬ ਨੇ ਪੱਤਰਕਾਰ ਅਵਤਾਰ ਸਿੰਘ ਢਿੱਲੋਂ ਨੂੰ ਕੈਬਿਨੇਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦਾ ਮੀਡੀਆ ਕੋਆਡੀਨੇਟਰ ਅਤੇ ਮੋਹਿਤ ਅਰੋੜਾ ਪੱਟੀ ਨੂੰ ਵਾਇਸ ਕੋਆਡੀਨੇਟਰ ਨਿਯੁਕਤ ਕੀਤਾ, ਅੱਜ ਅਪਣੇ ਦੱਫਤਰ ਵਿੱਖੇ ਲੋਕਾਂ ਦੀਆ ਸਮੱਸਿਆਵਾਂ ਸੁਣਦੇ ਵਕਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਿਨੇਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੋਹਿਤ ਅਰੋੜਾ ਪੱਟੀ ਅਤੇ ਅਵਤਾਰ ਸਿੰਘ ਢਿੱਲੋਂ ਪਿਛਲੇ ਕਈ ਸਾਲਾਂ ਤੋਂ ਪਾਰਟੀ ਪ੍ਰਤੀ ਵਫਾਦਾਰੀ ਨਾਲ ਅਪਣੀਆ ਸੇਵਾਵਾਂ ਦੇ ਰਹੇ ਸਨ ਜਿਸ ਕਾਰਨ ਉਹਨਾਂ ਦੀ ਮਿਹਨਤ ਨੂੰ ਦੇਖਦੇ ਹੋਏ ਪਾਰਟੀ ਨੇ ਇਹ ਨਿਯੁਕਤੀ ਕੀਤੀ ਹੈ ਕੈਬਿਨੇਟ ਮੰਤਰੀ ਨੇ ਕਿਹਾ ਕਿ ਉਹਨਾਂ ਵਲੋਂ ਲਗਾਤਾਰ ਆਪਣੇ ਦਫ਼ਤਰ ਪੱਟੀ ਵਿੱਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆ ਹਨ ਅਤੇ ਮਸਲਿਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਮੂਹ ਵਰਗਾਂ ਦੇ ਵਿਕਾਸ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਵਰਗ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ 90% ਘਰਾਂ ਦੇ ਜੀਰੋ ਬਿਜਲੀ ਬਿੱਲ, ਸਰਕਾਰੀ ਸਕੂਲਾਂ ਵਿਚ ਉੱਚ ਸਿੱਖਿਆ, ਆਟਾ ਦਾਲ ਸਕੀਮ, ਸਰਕਾਰੀ ਹਸਪਤਾਲ ਵਿੱਚ ਸਿਹਤ ਸੁਵਿਧਾਵਾਂ, ਸੜਕਾ ਲਈ ਕਰੋੜਾਂ ਦੀਆਂ ਗ੍ਰਾਂਟਾ, ਪੰਜਾਬ ਵਿੱਚ ਸਾਫ ਸੁਥਰਾ ਵਾਤਾਵਰਣ, ਲੋਕ ਭਲਾਈ ਸਕੀਮ, ਗ਼ਰੀਬਾਂ ਨੂੰ ਮਕਾਨ ਬਣਾ ਕੇ ਦੇਣਾ, ਵਿਧਵਾ ਪੈਨਸ਼ਨ, ਬੇਰੁਜ਼ਗਾਰ, ਅੰਗਹੀਨ ਪੈਨਸ਼ਨ, ਖੇਡਾਂ ਸਮੇਤ ਘਰ ਘਰ ਰੋਜ਼ਗਾਰ ਯੋਜਨਾ, ਆਦਿ ਅਨੇਕਾਂ ਸੁਵਿਧਾਵਾਂ ਜਨਤਾ ਨੂੰ ਦਿਤੀਆਂ ਜਾ ਰਹੀਆਂ ਹਨ ਸਰਕਾਰ ਵੱਲੋਂ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ। ਲੋਕਾਂ ਨੂੰ ਬਹੁਤ ਵਧੀਆ ਤੇ ਪਾਰਦਰਸ਼ੀ ਢੰਗ ਨਾਲ ਭਿ੍ਸ਼ਟਾਚਾਰ ਤੋਂ ਰਹਿਤ ਪ੍ਰਸ਼ਾਸਨ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ। ਆਮ ਆਦਮੀ ਦੀ ਸਰਕਾਰ ਪੰਜਾਬ ਦੇ ਵਿਕਾਸ ‘ਤੇ ਲੋਕਾਂ ਦੀ ਬਿਹਤਰੀ ਲਈ ਅਨੇਕਾਂ ਯੋਜਨਾਵਾਂ ਤਹਿਤ ਕੰਮ ਕਰ ਰਹੀ ਹੈ। ਇਸ ਮੌਕੇ ਅਵਤਾਰ ਸਿੰਘ ਢਿੱਲੋਂ ਅਤੇ ਮੋਹਿਤ ਅਰੋੜਾ ਪੱਟੀ ਨੇ ਕਿਹਾ ਕਿ ਉਹ ਧੰਨਵਾਦੀ ਹਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਿਨੇਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਜਿਹਨਾਂ ਉਹਨਾਂ ਨੂੰ ਇਸ ਕਾਬਿਲ ਸਮਝਿਆ, ਜੋ ਜਿੰਮੇਦਾਰੀ ਉਹਨਾਂ ਨੂੰ ਪਾਰਟੀ ਵਲੋਂ ਦਿੱਤੀ ਗਈ ਹੈ ਉਹ ਉਸਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਸੇਵਾ ਵਿੱਚ ਦਿਨ ਰਾਤ ਇਕ ਕਰ ਦੇਣਗੇ