ਤਰਨ ਤਾਰਨ

ਬ੍ਰਿਟਿਸ਼ ਵਿਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਅਤੇ ਬੰਦੀਛੋੜ ਦਿਵਸ

ਸ੍ਰੀ ਗੋਇੰਦਵਾਲ ਸਾਹਿਬ 21 ਅਕਤੂਬਰ – ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦੀਵਾਲੀ ਦਾ ਤਿਉਹਾਰ ਅਤੇ ਬੰਦੀਛੋੜ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਮੌਕੇ ਬੱਚਿਆਂ ਨੂੰ ਦਿਵਾਲੀ ਦੇ ਤਿਉਹਾਰ ਦੀ ਜਾਣਕਾਰੀ ਦਿੱਤੀ ਗਈ ਅਤੇ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੇ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਆਪਣੀ ਜਮਾਤ ਦੇ ਕਮਰਿਆ ਨੂੰ ਸਜਾਇਆ। ਸਕੂਲ ਦਾ ਵਿਹੜਾ ਖ਼ੂਬਸੂਰਤ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਅਤੇ ਦੀਪ ਜਗਾਏ ਗਏ। ਇਸ ਮੌਕੇ ਸੁੰਦਰ ਰੰਗੋਲੀ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ। ਬੱਚਿਆਂ ਨੇ ਗ੍ਰੀਨ ਅਤੇ ਸੁਰੱਖਿਅਤ ਦਿਵਾਲੀ ਮਨਾਉਣ ਦੇ ਬਹੁਤ ਹੀ ਖੂਬਸੂਰਤ ਸਲੋਗਨ ਤਿਆਰ ਕੀਤੇ। ਇਸ ਤਿਓਹਾਰ ਦੀਆਂ ਖੁਸ਼ੀਆਂ ਨੂੰ ਬੱਚਿਆਂ ਨੇ ਸਥਾਨਕ ਪਿੰਗਲਵਾੜੇ ਦੇ ਮਰੀਜ਼ਾਂ ਅਤੇ ਬਜ਼ੁਰਗਾਂ ਨਾਲ ਵੀ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਤੋਹਫੇ ਦੇ ਤੌਰ ਤੇ ਡਰਾਈ ਫਰੂਟ, ਬਿਸਕੁਟ, ਮਠਿਆਈ, ਕੱਪੜੇ ਆਦਿ ਭੇਟ ਕੀਤੇ। ਇਸ ਮੌਕੇ ਪਿੰਗਲਵਾੜਾ ਸੰਸਥਾ ਦੇ ਮੁੱਖ ਪ੍ਰਬੰਧਕ ਮੈਡਮ ਬਲਜਿੰਦਰਜੀਤ ਕੌਰ ਨੇ ਬੱਚਿਆਂ ਨੂੰ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਸਾਹਿਤ ਵੀ ਵੰਡਿਆ । ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਅਧਿਆਪਕਾਂ ਵੱਲੋਂ ਪੂਜਾ ਅਰਚਨਾ ਕੀਤੀ ਗਈ । ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ. ਡੀ ਸਾਹਿਲ ਪੱਬੀ, ਪ੍ਰਿੰਸੀਪਲ ਮੈਡਮ ਰਾਧਿਕਾ ਅਰੋੜਾ ਨੇ ਬੱਚਿਆਂ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਤਿਉਹਾਰ ਸਮਾਜ ਵਿਚ ਖ਼ੁਸ਼ੀਆਂ, ਭਾਈਚਾਰੇ ਤੇ ਪਿਆਰ ਦਾ ਪ੍ਰਤੀਕ ਹੁੰਦੇ ਹਨ। ਸਾਨੂੰ ਸਭ ਨੂੰ ਇਹ ਤਿਉਹਾਰ ਮਿਲਜੁਲ ਕਿ ਮਨਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਦਿਵਾਲੀ ‘ਤੇ ਪ੍ਰਦੂਸ਼ਣ ਦੀ ਸਮੱਸਿਆ ਦੀ ਰੋਕਥਾਮ ਲਈ ਪਟਾਕੇ ਚਲਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਖੂਬਸੂਰਤ ਬਣਾਉਣ ਲਈ ਸਭ ਨੂੰ ਅਹਿਦ ਕਰਨਾ ਚਾਹੀਦਾ ਹੈ ।

Related Articles

Back to top button