ਤਰਨ ਤਾਰਨ ਪੁਲਿਸ ਨੇ ਪਿੰਡ ਪੰਡੋਰੀ ਗੋਲਾ ਅਤੇ ਪਿੰਡ ਸੰਘੇ ਚ ਚਲਾਇਆ ਕਾਸੋ ਅਪਰੇਸ਼ਨ
ਮਾੜੇ ਅਨਸਰਾਂ ਅਤੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ

ਤਰਨ ਤਾਰਨ 30 ਅਕਤੂਬਰ ( ਬਿਉਰੋ )ਡਾ ਰਵਜੋਤ ਗਰੇਵਾਲ ਐੱਸ.ਐੱਸ.ਪੀ ਤਰਨ ਤਾਰਨ ਦੀ ਯੋਗ ਅਗਵਾਈ ਹੇਂਠ ਤਰਨ ਤਾਰਨ ਪੁਲਿਸ ਵੱਲੋਂ *ਯੁੱਧ ਨਸ਼ਿਆਂ ਵਿਰੁੱਧ* ਮੁਹਿੰਮ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਦੀ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਅਤੇ ਹੋਰ ਹਿੱਸਿਆ ਵਿੱਚ ਕਾਸੋ ਮੁਹਿੰਮ ਚਲਾਈ ਗਈ,ਜਿਸ ਚ ਥਾਣਾ ਸਦਰ ਤਰਨ ਤਾਰਨ ਦੇ ਖੇਤਰ ਵਿੱਚ ਛਾਪੇਮਾਰੀਆਂ ਕੀਤੀਆਂ ਗਈਆਂ ਅਤੇ ਦੋ ਵੱਖ-ਵੱਖ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ,ਇਸ ਮੌਕੇਂ ਡਾ ਰਵਜੋਤ ਗਰੇਵਾਲ ਆਈਪੀਐੱਸ ਐੱਸ.ਐੱਸ.ਪੀ ਤਰਨ ਤਾਰਨ ਨੇ ਦੱਸਿਆ ਕਿ ਸ੍ਰੀ ਰਿਪੁਤਾਪਨ ਸਿੰਘ ਐੱਸ.ਪੀ ਡੀ ਤਰਨ ਤਾਰਨ ਅਤੇ ਸ੍ਰੀ ਅਤੁੁਲ ਸੋਨੀ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਦੀ ਨਿਗਰਾਨੀ ਹੇਂਠ ਮੁੱਖ ਅਫਸਰ ਥਾਣਾ ਸਦਰ ਤਰਨ ਤਾਰਨ, ਗੋਇੰਦਵਾਲ ਸਾਹਿਬ, ਚੋਹਲਾ ਸਾਹਿਬ ਅਤੇ ਹੋਰ ਪੁਲਿਸ ਪਾਰਟੀ ਨੇ ਮਾੜੇ ਅਨਸਰਾਂ, ਸ਼ਰਾਰਤੀ ਅਨਸਰਾਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਵਿਰੁੱਧ ਕਾਰਵਾਈ ਕਰਦਿਆਂ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦੇ 2 ਪਿੰਡਾਂ ਵਿੱਚ ਨਾਜਾਇਜ਼ ਸ਼ਰਾਬ, ਨਜਾਇਜ਼ ਲਾਹਣ ਅਤੇ ਹੋਰ ਗੈਰਕਾਨੂੰਨੀ ਚੀਜ਼ਾ ਨੂੰ ਜ਼ਬਤ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ) 500 ਲੀਟਰ ਲਾਹਣ,6 ਡਰੱਮੀਆਂ, 1 ਡਰੱਮ, 30 ਬੋਤਲਾਂ ਨਜਾਇਜ਼ ਸ਼ਰਾਬ ਹੋਈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ,ਐੱਸਐੱਸਪੀ ਡਾ ਰਵਜੋਤ ਗਰੇਵਾਲ ਨੇ ਤਾੜਨਾ ਕਰਦਿਆਂ ਹੋਇਆ ਕਿਹਾ ਕਿ ਨਸ਼ੇ ਦੇ ਧੰਦੇ ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ



