ਤਰਨ ਤਾਰਨ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 02 ਤਸਕਰਾਂ ਨੂੰ 02 ਪਿਸਤੌਲਾਂ ਸਮੇਤ ਕੀਤਾ ਗ੍ਰਿਫਤਾਰ

ਤਰਨ ਤਾਰਨ 26 ਨਵੰਬਰ ( ਬਿਉਰੋ ) ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਹਰਮਨਬੀਰ ਸਿੰਘ ਗਿੱਲ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਸੁੁਰੇਂਦਰ ਲਾਂਬਾ ਐੱਸ.ਐੱਸ.ਪੀ ਤਰਨ ਤਾਰਨ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅਜੇਰਾਜ ਸਿੰਘ ਐੱਸ.ਪੀ ਹੈੱਡਕੁੁਆਰਟਰ ਅਤੇ ਰਿਪੁਤਾਪਨ ਸਿੰਘ ਐੱਸ.ਪੀ.ਡੀ ਤਰਨ ਤਾਰਨ ਦੀ ਨਿਗਰਾਨੀ ਹੇਂਠ ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ 02 ਤਸਕਰਾਂ ਨੂੰ 02 ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਚ ਸਫਲਤਾ ਹਾਂਸਲ ਕੀਤੀ ਹੈ, ਇਸ ਸਬੰਧੀ ਪ੍ਰੈਸ ਨਾਲ ਹੋਰ ਜਾਣਕਾਰੀ ਸਾਂਝੀ ਕਰਦਿਆਂ ਅਜੇਰਾਜ ਸਿੰਘ ਐੱਸ.ਪੀ ਹੈੱਡਕੁੁਆਰਟਰ ਨੇ ਦੱਸਿਆ ਕਿ ਨਸ਼ਾ ਤਸਕਰੀ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਜਿਸ ਤਹਿਤ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਨੂੰ ਹਿਊਮਨ ਇੰਨਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਸ਼ੇਰ ਸਿੰਘ ਉਰਫ ਗੋਰੀ ਵਾਸੀ ਡੱਲ ਅਤੇ ਸੁਖਬੀਰ ਸਿੰਘ ਉਰਫ ਸੁੱਖਾ ਵਾਸੀ ਕਾਲੇਕੇ ਦੇ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਵਿਅਕਤੀ ਸਰੱਹਦ ਪਾਰੋਂ ਵੱਖ-ਵੱਖ ਤਰੀਕਿਆਂ ਰਾਹੀਂ ਨਜਾਇਜ਼ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚ ਸਪਲਾਈ ਕਰਦੇ ਹਨ। ਜੋ ਕਿ ਅੱਜ ਸਰਹੱਦ ਪਾਰੋਂ ਮੰਗਵਾਏ ਗਏ ਵਿਦੇਸ਼ੀ ਪਿਸਤੋਲਾਂ ਸਮੇਤ ਪਿੰਡ ਡਲੀਰੀ ਦੇ ਆਸ-ਪਾਸ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਤੇ ਸਵਾਰ ਹੋ ਕੇ ਨਜਾਇਜ਼ ਹਥਿਆਰਾਂ ਨੂੰ ਅੱਗੇ ਕਿਸੇ ਨੂੰ ਵੇਚਣ ਦੀ ਫਿਰਾਕ ਵਿੱਚ ਘੁੰਮ ਰਹੇ ਹਨ,ਜਿਸਤੇ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਵੱਲੋਂ ਪਿੰਡ ਡਲੀਰੀ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਜੋ ਕਿ ਪਿੰਡ ਡਲੀਰੀ ਵੱਲੋਂ ਇੱਕ ਮੋਟਰਸਾਈਕਲ ਬਿਨਾਂ ਨੰਬਰੀ ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਹਨਾਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਹਨਾਂ ਨੇ ਆਪਣਾ ਨਾਮ ਸ਼ੇਰ ਸਿੰਘ ਉਰਫ ਗੋਰੀ ਪੁੱਤਰ ਜੱਸਾ ਸਿੰਘ ਵਾਸੀ ਡੱਲ ਅਤੇ ਸੁਖਬੀਰ ਸਿੰਘ ਉਰਫ ਸੁੱਖਾ ਪੁੱਤਰ ਜੋਗਿੰਦਰ ਸਿੰਘ ਵਾਸੀ ਕਾਲੇਕੇ ਦੱਸਿਆ,ਉਹਨਾਂ ਦੱਸਿਆ ਕਿ ਜਦ ਇਹਨਾਂ ਦੀ ਤਲਾਸ਼ੀ ਲਈ ਗਈ ਤਾਂ ਇਹਨਾਂ ਪਾਸੋਂ 02 ਪਿਸਤੌਲ 30 ਬੋਰ 04 ਰੌਦ ਜਿੰਦਾ ਅਤੇ ਇੱਕ ਮੋਟਰਸਾਈਕਲ ਬਿਨਾ ਨੰਬਰੀ ਬ੍ਰਾਮਦ ਕੀਤਾ ਗਿਆ। ਜਿਸਤੇ ਥਾਣਾ ਖਾਲੜਾ ਵਿਖੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ਼ ਕਰ ਪੁੱਛ-ਗਿੱਛ ਅਮਲ ਵਿੱਚ ਲਿਆਂਦੀ ਗਈ,ਉਹਨਾਂ ਦੱਸਿਆ ਕਿ ਦੌਰਾਨੇ ਪੁੱਛ-ਗਿੱਛ ਇਹ ਗੱਲ ਸਾਹਮਣੇ ਆਈ ਕੀ ਦੋਸ਼ੀ ਸ਼ੇਰ ਸਿੰਘ ਉਰਫ ਗੋਰੀ ਅਤੇ ਸੁਖਬੀਰ ਸਿੰਘ ਉਰਫ ਸੁੱਖਾ ਦੇ ਪਾਕਿਸਤਾਨ ਦੇ ਸਮੱਗਲਰਾ ਨਾਲ ਸਬੰਧ ਹਨ ਅਤੇ ਇਹਨਾਂ ਨੇ ਇਹ ਹਥਿਆਰ ਪਾਕਿਸਤਾਨ ਪਾਸੋਂ ਮੰਗਵਾਏ ਸਨ ਅਤੇ ਇਹਨਾਂ ਨੇ ਇਹ ਹਥਿਆਰ ਵੱਖ-ਵੱਖ ਜੁਗਾ ਸਪਲਾਈ ਕਰਨੇ ਸਨ,ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਅਦਾਲਤ ਚ ਪੇਸ਼ ਕਰਕੇ ਹੋਰ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਦੌਰਾਨ ਇਹਨਾਂ ਦੋਸ਼ੀਆਂ ਪਾਸੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।



