ਤਰਨ ਤਾਰਨ ਪੁਲਿਸ ਨੇ ਰਸੂਲਪੁਰ ਮੋੜ ਤੇ ਲੜਕੀ ਨੂੰ ਗੋਲੀਆਂ ਮਾਰਕੇ ਕਤਲ ਕਰਨ ਵਾਲੇ ਦੋਸ਼ੀ ਅਰਜਨ ਸਿੰਘ ਨੂੰ ਕੀਤਾ ਗ੍ਰਿਫਤਾਰ

ਤਰਨ ਤਾਰਨ 25 ਦਸੰਬਰ ( ਬਿਉਰੋ ) ਡੀ.ਜੀ.ਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਨੇਹਦੀਪ ਸ਼ਰਮਾ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੁਰੇਂਦਰ ਲਾਂਬਾ ਐੱਸ.ਐੱਸ.ਪੀ ਤਰਨ ਤਾਰਨ ਦੀ ਨਿਗਰਾਨੀ ਹੇਂਠ ਰਿਪੁਤਾਪਨ ਸਿੰਘ ਐੱਸ.ਪੀ.ਡੀ ਤਰਨ ਤਾਰਨ ਵੱਲੋਂ ਮਾੜੇ ਅਨਸਰਾਂ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿੱਚ ਭੇਜੀਆਂ ਗਈਆਂ ਸਨ,ਜਿਸ ਵਿੱਚ ਅਤੁਲ ਸੋਨੀ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਦੀ ਨਿਗਰਾਨੀ ਹੇਂਠ ਮੁੱਖ ਅਫਸਰ ਥਾਣਾ ਸਦਰ ਤਰਨ ਤਾਰਨ ਅਤੇ ਉਹਨਾਂ ਦੀ ਟੀਮ ਨੇ ਬੀਤੇ ਦਿਨੀ ਪਿੰਡ ਰਸੂਲਪੁਰ ਮੋੜ ਤੇ ਨਵਰੂਪ ਕੌਰ ਨਾਮਕ ਲੜਕੀ ਤੇ ਫਾਈਰਿੰਗ ਦੌਰਾਨ ਹੋਏ ਕਤਲ ਕੇਸ ਵਿੱਚ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਂਸਲ ਕੀਤੀ ਹੈ,ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆ ਰਿਪੁਤਾਪਨ ਸਿੰਘ ਐੱਸ.ਪੀ.ਡੀ ਤਰਨ ਤਾਰਨ ਨੇ ਦੱਸਿਆ ਕਿ ਮਿਤੀ 20.12.2025 ਨੂੰ ਮੰਗਲ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਬਨਵਾਲੀਪੁਰ ਨੇ ਥਾਣਾ ਸਦਰ ਤਰਨ ਤਾਰਨ ਵਿਖੇ ਆਪਣਾ ਬਿਆਨ ਦਰਜ਼ ਕਰਵਾਇਆ ਕਿ ਉਸਦੀ ਲੜਕੀ ਨਵਰੂਪ ਕੌਰ ਜਿਸਦੀ ਉਮਰ ਕ੍ਰੀਬ 24 ਸਾਲ ਹੈ, ਜੋ ਕਿ ਤਰਨ ਤਾਰਨ ਸੇਲੂਨ ਤੇ ਕੰਮ ਕਰਦੀ ਸੀ, ਜੋ ਵਕਤ ਕਰੀਬ 05:30 ਸ਼ਾਮ ਤੇ ਸੈਲੂਨ ਤੋਂ ਵਾਪਸ ਆ ਕੇ ਰਸੂਲਪੁਰ ਅੱਡੇ ਤੇ ਆਪਣੇ ਪਿਤਾ ਮੰਗਲ ਸਿੰਘ ਦੀ ਉਡੀਕ ਕਰ ਰਹੀ ਸੀ ਤਾਂ ਉਸਦੇ ਪਿਤਾ ਦੇ ਸਾਹਮਣੇ ਹੀ ਅਰਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਨਵਾਲੀਪੁਰ ਅਤੇ 01 ਅਣਪਛਾਤੇ ਵਿਅਕਤੀ ਨੇ ਉਸਦੀ ਬੇਟੀ ਨਵਰੂਪ ਕੌਰ ਉੱਪਰ ਗੋਲੀਆਂ ਚਲਾ ਦਿੱਤੀਆਂ, ਜਿਸਨੂੰ ਇਲਾਜ਼ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਇਲਾਜ਼ ਦੌਰਾਨ ਨਵਰੂਪ ਕੌਰ ਦੀ ਮੌਤ ਹੋ ਗਈ, ਜਿਸਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵੱਲੋਂ ਅਰਜ਼ਨ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮੁੱਕਦਮਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਕਰਨ ਲਈ ਵੱਖ-ਵੱਖ ਟੀਮਾਂ ਬਣਾਕੇ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ,ਉਹਨਾਂ ਦੱਸਿਆ ਕਿ ਤਰਨ ਤਾਰਨ ਪੁਲਿਸ ਨੇ ਹਿਊਮਨ ਇੰਨਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਕੱਲ ਇਸ ਕਤਲ ਕੇਸ ਦੇ ਮੁੱਖ ਦੋਸ਼ੀ ਅਰਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਨਵਾਲੀਪੁਰ ਨੂੰ ਗ੍ਰਿਫਤਾਰ ਕਰਕੇ ਪੁੱਛ-ਗਿੱਛ ਕੀਤੀ ਗਈ,ਦੋਸ਼ੀ ਅਰਜਨ ਸਿੰਘ ਦੀ ਪੁੱਛ-ਗਿੱਛ ਦੌਰਾਨ ਇਹ ਪਤਾ ਲੱਗਾ ਕਿ ਇਹ ਦੋਨੋ ਇੱਕੋ ਪਿੰਡ ਦੇ ਵਸਨੀਕ ਸਨ। ਦੋਸ਼ੀ ਅਰਜ਼ਨ ਸਿੰਘ ਮ੍ਰਿਤਕ ਲੜਕੀ ਨਵਰੂਪ ਕੌਰ ਨੂੰ ਧੱਕੇ ਨਾਲ ਵਿਆਹ ਕਰਵਾਉਣ ਲਈ ਤੰਗ ਪਰੇਸ਼ਾਨ ਕਰਦਾ ਸੀ, ਜਿਸ ਕਰਕੇ ਉਸਨੇ ਨਵਰੂਪ ਕੌਰ ਤੇ ਗੋਲੀਆਂ ਚਲਾ ਦਿੱਤੀਆਂ,ਇਸ ਤੋਂ ਇਲਾਵਾ ਦੋਸ਼ੀ ਅਰਜ਼ਨ ਸਿੰਘ ਤੋੋਂ ਵਾਰਦਾਤ ਵਿੱਚ ਵਰਤਿਆ ਗਿਆ ਪਿਸਟਲ 09 ਐਮ.ਐਮ ਸਮੇਤ 03 ਜ਼ਿੰਦਾ ਰੌਂਦ ਅਤੇ ਇੱਕ ਮੋਟਰਸਾਈਕਲ ਸਪਲੈਂਡਰ ਬ੍ਰਾਮਦ ਕਰ ਲਿਆ ਗਿਆ ਹੈ,ਉਹਨਾਂ ਕਿਹਾ ਕਿ ਦੋਸ਼ੀ ਤੋਂ ਪੁੱਛ-ਗਿੱਛ ਜਾਰੀ ਹੈ ਅਤੇ ਰਹਿੰਦੇ ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।



