ਤਰਨ ਤਾਰਨ

ਅਕਾਲੀ ਆਗੂ ਜੱਥੇਦਾਰ ਗੁਰਦਿਆਲ ਸਿੰਘ ਦੇ ਅਕਾਲ ਚਲਾਣੇ ‘ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ੍ਰੀ ਗੋਇੰਦਵਾਲ ਸਾਹਿਬ 17 ਜਨਵਰੀ ( ਬਿਉਰੋ ) ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਨਿਧੜਕ ਤੇ ਸੀਨੀਅਰ ਆਗੂ ਅਤੇ ਸਵ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਜ਼ਦੀਕੀ ਸਾਥੀ ਅਤੇ ਸਾਬਕਾ ਸਰਕਲ ਪ੍ਰਧਾਨ ਸ਼੍ਰੀ ਗੋਇੰਦਵਾਲ ਸਾਹਿਬ ਜੱਥੇਦਾਰ ਗੁੁੁਰਦਿਆਲ ਸਿੰਘ ਮੁੰਡਾ ਪਿੰਡ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,ਬ੍ਰਹਮਪੁਰਾ ਨੇ ਪਿੰਡ ਮੁੰਡਾ-ਪਿੰਡ ਵਿਖੇ ਅੰਤਿਮ-ਸਸਕਾਰ ਮੌਕੇ ਪਹੁੰਚ ਕੇ ਪਰਿਵਾਰਿਕ ਮੈਂਬਰ ਬੇਟੇ ਪਰਮਜੀਤ ਸਿੰਘ ਸਾਬਕਾ ਸਰਪੰਚ ਅਤੇ ਬੇਟਾ ਪ੍ਰਿਤਪਾਲ ਸਿੰਘ ਸਰਪੰਚ ਅਤੇ ਬਾਕੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਜੱਥੇਦਾਰ ਗੁਰਦਿਆਲ ਸਿੰਘ ਜੀ ਦੇ ਦੇਹਾਂਤ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬ੍ਰਹਮਪੁਰਾ ਪਰਿਵਾਰ ਨੇ ਵੀ ਇੱਕ ਨਿਧੜਕ, ਇਮਾਨਦਾਰ ਅਤੇ ਸੰਘਰਸ਼ੀ ਆਗੂ ਨੂੰ ਖੋ ਦਿੱਤਾ ਹੈ, ਜਿਸ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ,ਉਨ੍ਹਾਂ ਕਿਹਾ ਕਿ ਜੱਥੇਦਾਰ ਗੁਰਦਿਆਲ ਸਿੰਘ ਜੀ ਨੇ ਸਾਰੀ ਜ਼ਿੰਦਗੀ ਪਾਰਟੀ ਲਈ ਨਿਸ਼ਕਾਮ ਸੇਵਾ ਕੀਤੀ ਅਤੇ ਹਮੇਸ਼ਾ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ,ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮੈ ਪਰਮਾਤਾਮਾ ਅੱਗੇ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਬਾਬਾ ਬੰਤਾ ਸਿੰਘ ਮੁੰਡਾ-ਪਿੰਡ, ਬਾਬਾ ਨੰਦ ਸਿੰਘ,ਐਸ.ਜੀ.ਪੀ.ਸੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ,ਸੀਨੀਅਰ ਆਗੂ ਸਤਨਾਮ ਸਿੰਘ ਚੋਹਲਾ,ਸੁਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ,ਜਿਲ੍ਹਾ ਯੂਥ ਪ੍ਰਧਾਨ ਜਗਜੀਤ ਸਿੰਘ ਜੱਗੀ, ਜਗਰੂਪ ਸਿੰਘ ਪੱਖੋਪੁਰ, ਚਰਨਜੀਤ ਸਿੰਘ ਭੈਲ, ਸੁੱਖਾ ਸਿੰਘ ਬਾਠ ਭੈਲ ਆਦਿ ਹਾਜ਼ਿਰ ਸਨ।

Related Articles

Back to top button