ਪੰਜਾਬ

ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਧ ਵਿਚਾਲੇ ਛੱਡ DGP ਦਫ਼ਤਰ ਪਹੁੰਚੇ ਸੁਖਬੀਰ ਬਾਦਲ ਦੀ ਤਿੱਖੀ ਬਹਿਸ

ਚੰਡੀਗੜ੍ਹ 05 ਫਰਵਰੀ ( ਬਿਉਰੋ ) ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਉਸ ਸਮੇਂ ਅਚਾਨਕ ਖ਼ਤਮ ਹੋ ਗਈ, ਜਦੋਂ ਸਾਰੇ ਮੈਂਬਰ ਮੀਟਿੰਗ ਵਿਚਕਾਰ ਹੀ ਛੱਡ ਕੇ ਸੈਕਟਰ-9 ਸਥਿਤ ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰ ਪਹੁੰਚ ਗਏ। ਉੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਆਗੂਆਂ ਦੀ ਡੀਜੀਪੀ ਨਾਲ ਤਿੱਖੀ ਬਹਿਸ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ,ਸੂਤਰਾਂ ਦੀ ਮੰਨੀਏ ਤਾਂ ਅਕਾਲੀ ਦਲ ਦੇ ਆਗੂ ਗੁਰੂ ਗ੍ਰੰਥ ਸਾਹਿਬ ਜੀ ਦੇ ਕਥਿਤ ਤੌਰ ‘ਤੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅਕਾਲੀ ਵਰਕਰਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਕੇਸਾਂ ਨੂੰ ਲੈ ਕੇ ਡੂੰਘੀ ਨਾਰਾਜ਼ਗੀ ਜ਼ਾਹਰ ਕਰ ਰਹੇ ਸਨ। ਇਸੇ ਮੁੱਦੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਪਹਿਲਾਂ ਡੀਜੀਪੀ ਤੋਂ ਮਿਲਣ ਦਾ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਪੂਰੀ ਕੋਰ ਕਮੇਟੀ ਉਨ੍ਹਾਂ ਦੇ ਨਾਲ ਡੀਜੀਪੀ ਦਫ਼ਤਰ ਪਹੁੰਚ ਗਈ,ਸੂਤਰਾਂ ਦਾ ਕਹਿਣਾ ਹੈ ਕਿ ਡੀਜੀਪੀ ਨਾਲ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ‘ਤੇ ਦਰਜ ਮਾਮਲਿਆਂ ਨੂੰ ਪੂਰੀ ਤਰ੍ਹਾਂ ਸਿਆਸੀ ਬਦਲਾਖੋਰੀ ਦੀ ਕਾਰਵਾਈ ਦੱਸਿਆ। ਉਨ੍ਹਾਂ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਲੋੜ ਪਈ ਤਾਂ ਉਹ ਖ਼ੁਦ ਗ੍ਰਿਫ਼ਤਾਰੀ ਦੇਣ ਨੂੰ ਵੀ ਤਿਆਰ ਹਨ।

Related Articles

Back to top button