ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਲੋਂ ਲਗਾਈ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ
ਸ਼੍ਰੀ ਗੋਇੰਦਵਾਲ ਸਾਹਿਬ 20 ਅਗਸਤ ( ਬਿਉਰੋ ) -ਵਰਤਮਾਨ ਸਮੇਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਹੈਰਾਨੀਜਨਕ ਤਬਦੀਲੀਆਂ ਆਈਆਂ ਹਨ। ਬੱਚਿਆਂ ਨੂੰ ਉੱਚ ਦਰਜੇ ਦੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੁਆਰਾ ਨਵੀਨਤਮ ਸਿੱਖਿਆ ਵਿਧੀਆਂ ਦੀ ਵਰਤੋਂ ਕਰਦੇ ਹੋਏ ਪਾਠਕ੍ਰਮ ਨੂੰ ਵਧੇਰੇ ਮਜ਼ੇਦਾਰ ਅਤੇ ਆਕਰਸ਼ਕ ਬਣਾਉਣਾ ਪਵੇਗਾ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਹੋਈ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਐਜੂਕੇਸ਼ਨ ਟ੍ਰੇਨਰ ਮੈਡਮ ਗੁੁਰਮੀਤ ਕੌਰ ਨੇ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਅਧਿਆਪਕ ਦਾ ਫਰਜ਼ ਬਣਦਾ ਹੈ ਕਿ ਉਹ ਬੱਚਿਆਂ ਦੀ ਰੁਚੀ ਨੂੰ ਮੁੱਖ ਰੱਖਦੇ ਹੋਏ ਅਤਿਆਧੁੁਨਿਕ ਡਿਜੀਟਲ ਵਿਧੀਆਂ ਦਾ ਪ੍ਰਯੋਗ ਕਰੇ ਤਾਂ ਜੋ ਪਾਠਕ੍ਰਮ ਹੋਰ ਮਜ਼ੇਦਾਰ ਬਣ ਸਕੇ ਤੇ ਵਿਦਿਆਰਥੀਆਂ ਦੀ ਰੁਚੀ ਵਧਾ ਸਕੇ । ਉਹਨਾਂ ਨੇ ਰਸ਼ਟਰੀ ਸਿੱਖਿਆ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ ਤੇ ਵੀ ਚਾਨਣਾ ਪਾਇਆ।ਇਸ ਮੌਕੇ ਸੰਸਥਾ ਦੇ ਐੱਮ. ਡੀ ਸਾਹਿਲ ਪੱਬੀ ਅਤੇ ਪ੍ਰਿੰਸੀਪਲ ਜਸਮੀਤ ਕੌਰ ਕਾਹਲੋਂ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਵਰਕਸ਼ਾਪ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅਧਿਆਪਕਾਂ ਨੂੰ ਆਧੁਨਿਕ ਸਮੇਂ ਦੇ ਹਾਣੀ ਬਣਾਉਣ ਅਤੇ ਨਵੀਆਂ ਤਕਨੀਕਾਂ ਰਾਹੀਂ ਅਧਿਆਪਨ ਵਿੱਚ ਕੁੁਸ਼ਲ ਬਣਾਉਣ ਲਈ ਸੰਸਥਾ ਵਲੋਂ ਸਮੇਂ-ਸਮੇਂ ਤੇ ਅਜਿਹੀਆਂ ਵਰਕਸ਼ਾਪ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਅਧਿਆਪਕ ਬੱਚੇ ਦੇ ਸਰਵਪੱਖੀ ਵਿਕਾਸ ਵਿੱਚ ਉਚਿਤ ਅਗਵਾਈ ਕਰ ਸਕਣ।