ਤਰਨ ਤਾਰਨ

ਬੀਬਾ ਰਮਨਦੀਪ ਕੌਰ ਸੇਰੋਂ ਦੀ ਅਗਵਾਈ ਚ ਪਿੰਡ ਕੱਲ੍ਹਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਸ੍ਰੀ ਗੋਇੰਦਵਾਲ ਸਾਹਿਬ 23 ਜੁਲਾਈ ( ਰਣਜੀਤ ਸਿੰਘ ਦਿਉਲ )
ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਕੱਲ੍ਹਾ ਤੋਂ ਬੀਬੀ ਕੁਲਜੀਤ ਕੌਰ, ਧਰਮਪਤਨੀ ਸ਼ਮਸ਼ੇਰ ਸਿੰਘ ਨੇ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤ ਹੈ,ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸੇਰੋਂ ਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਬੀਬੀ ਕੁਲਜੀਤ ਕੌਰ ਸਮੇਤ ਸ਼ਾਮਿਲ ਹੋਣ ਵਾਲੇ ਅਵਤਾਰ ਸਿੰਘ , ਸ਼ੀਤਲ ਸਿੰਘ,ਰਣਜੀਤ ਕੌਰ,ਸੁਰਿੰਦਰ ਕੌਰ,ਹਰਜਿੰਦਰ ਕੌਰ,ਬਲਵਿੰਦਰ ਕੌਰ,ਕੁਲਵਿੰਦਰ ਕੌਰ,ਜਸਵੰਤ ਸਿੰਘ,ਕਾਲੂ ਸਿੰਘ ਉਹਨਾਂ ਦੇ ਸਮੂਹ ਪਰਿਵਾਰ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ, ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਾਰਟੀ ਨਾਲ ਲਗਾਤਾਰ ਲੋਕਾਂ ਦਾ ਵਿਸ਼ਵਾਸ ਜੁੜ ਰਿਹਾ ਹੈ,ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਬੀਬੀ ਕੁਲਜੀਤ ਕੌਰ ਅਤੇ ਉਹਨਾਂ ਦੇ ਸਾਥੀ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਮਾਸਟਰ ਬਲਦੇਵ ਸਿੰਘ,ਅੰਗਰੇਜ ਸਿੰਘ ਸਾਬਕਾ ਸਰਪੰਚ,ਕੇਵਲ ਸਿੰਘ, ਜਗਤਾਰ ਸਿੰਘ,ਸਰਵਣ ਸਿੰਘ,ਅੰਗਰੇਜ ਸਿੰਘ ਫੌਜੀ ਆਦਿ ਹਾਜ਼ਰ ਸਨ।

Related Articles

Back to top button