ਤਰਨ ਤਾਰਨ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ” ਅਤੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਚਲਾਇਆ ਸਰਚ ਅਭਿਆਨ

ਤਰਨ ਤਾਰਨ 29 ਜੁਲਾਈ ( ਬਿਉਰੋ ) ਯੁੱਧ ਨਸ਼ਿਆਂ ਵਿਰੁੱਧ” ਅਤੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਂਦੇ ਹੋਏ ਮਾਨਯੋਗ ਡੀ.ਜੀ.ਪੀ. ਪੰਜਾਬ ਅਤੇ ਮਾਨਯੋਗ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਓਪਰੇਸ਼ਨ ਪ੍ਰਹਾਰ 4.0 ਤਰਨ ਤਾਰਨ ਜ਼ਿਲ੍ਹੇ ਵਿੱਚ ਸ਼ੁਰੂ ਕੀਤਾ ਗਿਆ ਹੈ,ਅੱਜ ਇਸ ਮੁਹਿੰਮ ਦਾ ਤੀਜਾ ਦਿਨ ਸੀ,ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ਼੍ਰੀ ਸਨੇਹਦੀਪ ਸ਼ਰਮਾ, ਆਈ.ਪੀ.ਐਸ. ਅਤੇ ਐੱਸ.ਐੱਸ.ਪੀ ਤਰਨ ਤਾਰਨ ਸੁਰੇਂਦਰ ਲਾਂਬਾ ਦੀ ਰਹਿਨੁਮਾਈ ਹੇਠ ਅੱਜ ਸਰਹੱਦੀ ਖੇਤਰਾਂ ਵਿੱਚ ਇੱਕ ਵਿਆਪਕ ਸੁਰੱਖਿਆ ਅਭਿਆਨ ਚਲਾਇਆ ਗਿਆ,ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਪਿੰਡਾਂ ਅਤੇ ਹਾਟਸਪਾਟ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੇ ਡਰੋਨ ਗਤੀਵਿਧੀਆਂ, ਨਸ਼ਾ ਤਸਕਰੀ ਅਤੇ ਦੇਸ਼ ਵਿਰੋਧੀ ਅਨਸਰਾਂ ਦੀ ਸਰਗਰਮੀ ਦੀ ਸੰਭਾਵਨਾ ਰਹਿੰਦੀ ਹੈ,ਇਸ ਅਭਿਆਨ ਤਹਿਤ ਟਾਰਗੇਟ ਕੀਤੇ ਗਏ ਇਲਾਕਿਆਂ ਵਿੱਚ ਵਿਸ਼ੇਸ਼ ਤੌਰ ‘ਤੇ ਤਾਲਮੇਲ ਨਾਲ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਜੋ ਦਿਨ ਭਰ ਲਗਾਤਾਰ ਜਾਰੀ ਰਹੇਗਾ,ਉਹਨਾਂ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 1,200 ਤੋਂ ਵੱਧ ਪੁਲਿਸ ਮੁਲਾਜ਼ਮ ਅਤੇ 26 ਤੋਂ ਵੱਧ ਗਜ਼ਟਿਡ ਰੈਂਕ ਦੇ ਅਧਿਕਾਰੀ, ਵੱਖ-ਵੱਖ ਜ਼ਿਲ੍ਹਿਆਂ ਅਤੇ ਟ੍ਰੇਨਿੰਗ ਸੈਂਟਰਾਂ ਤੋਂ ਤਾਇਨਾਤ ਕੀਤੇ ਗਏ ਹਨ,ਇਸ ਕਾਰਵਾਈ ਦਾ ਮੁੱਖ ਉਦੇਸ਼ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਨਸ਼ਾ ਤਸਕਰਾਂ, ਨਸ਼ਾ ਸਪਲਾਇਰਾਂ, ਅਪਰਾਧੀਆਂ ਅਤੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ,ਉਹਨਾਂ ਕਿਹਾ ਕਿ ਤਰਨ ਤਾਰਨ ਪੁਲਿਸ ਪੰਜਾਬ ਨੂੰ ਸੁਰੱਖਿਅਤ, ਨਸ਼ਾ-ਮੁਕਤ ਅਤੇ ਅਪਰਾਧ-ਮੁਕਤ ਬਣਾਉਣ ਲਈ ਪੂਰੀ ਦ੍ਰਿੜਤਾ ਨਾਲ ਆਪਣੀਆਂ ਕਾਰਵਾਈਆਂ ਜਾਰੀ ਰੱਖੇਗੀ।



