ਤਰਨ ਤਾਰਨ

ਤਰਨ ਤਾਰਨ ਪੁਲਿਸ ਵੱਲੋਂ 113 ਐਨ.ਡੀ.ਪੀ.ਐੱਸ. ਮਾਮਲਿਆਂ ਵਿੱਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ 4.800 ਕਿਲੋਗ੍ਰਾਮ ਹੈਰੋਇਨ, 40 ਕਿੱਲੋ ਤੋਂ ਵੱਧ ਪੋਸਤ,5.955 ਕਿਲੋਗ੍ਰਾਮ ਨਸ਼ੀਲਾ ਪਾਊਡਰ ਅਤੇ ਹੋਰ ਨਸ਼ੀਲੇ ਪਦਾਰਥਾਂ ਦਾ ਕੀਤਾ ਗਿਆ ਨਿਪਟਾਰਾ

ਤਰਨ ਤਾਰਨ, 07 ਅਗਸਤ ( ਬਿਉਰੋ ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਤਰਨ ਤਾਰਨ ਪੁਲਿਸ ਵੱਲੋਂ ਮਿਤੀ 07 ਅਗਸਤ 2026 ਨੂੰ 113 ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਨਸ਼ਟ ਕੀਤਾ,ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਪੂਰੀ ਪ੍ਰਕਿਰਿਆ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ਼੍ਰੀ ਸਨੇਹਦੀਪ ਸ਼ਰਮਾ ਦੀ ਅਗਵਾਈ ਹੇਠ ਅਤੇ ਮਨੋਨੀਤ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਵਿੱਚ ਐਨ.ਡੀ.ਪੀ.ਐੱਸ. ਐਕਟ ਅਤੇ ਮਾਣਯੋਗ ਅਦਾਲਤਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿੱਚ ਲਿਆਂਦੀ ਗਈ,ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 4.803 ਕਿਲੋਗ੍ਰਾਮ ਹੈਰੋਇਨ, 5.955 ਕਿਲੋਗ੍ਰਾਮ ਨਸ਼ੀਲਾ ਪਾਊਡਰ, 40 ਕਿਲੋਗ੍ਰਾਮ ਤੋਂ ਵੱਧ ਭੁੱਕੀ (ਪੋਸਤ), 21684 ਗੋਲੀਆਂ, 950 ਕੈਪਸੂਲ ਅਤੇ ਹੋਰ ਨਸ਼ੀਲੇ ਪਦਾਰਥ ਸ਼ਾਮਲ ਸੀ, ਜੋ ਕਿ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਬਰਾਮਦ ਕੀਤਾ ਗਿਆ ਸੀ,ਐੱਸ.ਐੱਸ.ਪੀ. ਸ਼੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਸਮੁੱਚੀ ਪ੍ਰਕਿਰਿਆ ਪੂਰੀ ਜਾਂਚ-ਪੜਤਾਲ, ਦਸਤਾਵੇਜ਼ੀ ਕਾਰਵਾਈ ਅਤੇ ਕਾਨੂੰਨੀ ਪ੍ਰਬੰਧਾਂ ਦੀ ਪਾਲਣਾ ਕਰਦਿਆਂ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਅਮਲ ਵਿੱਚ ਲਿਆਂਦੀ ਗਈ,ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਤਰਨ ਤਾਰਨ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ,ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਨੂੰ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਸਾਂਝੇ ਯਤਨਾਂ ਨਾਲ ਸਮਾਜ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।

Related Articles

Back to top button