ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਖਡੂਰ ਸਾਹਿਬ ਹਲਕੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ‘ਪੰਜਾਬ ਬੰਦ’ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਗੋਇੰਦਵਾਲ ਸਾਹਿਬ 21 ਅਗਸਤ ( ਰਣਜੀਤ ਸਿੰਘ ਦਿਉਲ ) ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਅਤੇ ਆਪਣੀਆਂ ਬਣਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਅਤੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਦਿੱਤੇ ਗਏ 21 ਅਗਸਤ ਦੇ ‘ਪੰਜਾਬ ਬੰਦ’ ਦੇ ਸੱਦੇ ਨੂੰ ਪੰਥਕ ਹਲਕੇ ਖਡੂਰ ਸਾਹਿਬ ਵਿੱਚ ਮੁਕੰਮਲ ਅਤੇ ਪੂਰਨ ਸਮਰਥਨ ਮਿਲਿਆ, ਇਸ ਬੰਦ ਦੌਰਾਨ ਇਲਾਕੇ ਦੇ ਸਮੂਹ ਪਿੰਡਾਂ, ਕਸਬਿਆਂ ਅਤੇ ਮੁੱਖ ਬਾਜ਼ਾਰਾਂ ਵਿੱਚ ਪੂਰੀ ਤਰ੍ਹਾਂ ਸੁੰਨਸਾਨ ਦੇਖਣ ਨੂੰ ਮਿਲੀ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ,ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਇਸ ਸ਼ਾਂਤਮਈ ਬੰਦ ਦੇ ਸੱਦੇ ਨੂੰ ਅਮਲ ਵਿੱਚ ਲਿਆਉਂਦਿਆਂ ਖਡੂਰ ਸਾਹਿਬ ਹਲਕੇ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਆਪਣੇ ਕਾਰੋਬਾਰ ਸਵੈ-ਇੱਛਾ ਨਾਲ ਬੰਦ ਰੱਖੇ,ਹਲਕੇ ਦੇ ਪ੍ਰਮੁੱਖ ਕਸਬਿਆਂ ਅਤੇ ਬਾਜ਼ਾਰਾਂ ਵਿੱਚ ਸਵੇਰ ਤੋਂ ਹੀ ਦੁਕਾਨਾਂ ਦੇ ਸ਼ਟਰ ਡਿਗੇ ਰਹੇ, ਇਸ ਦੌਰਾਨ ਸਿਰਫ਼ ਹੰਗਾਮੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀ ਆਵਾਜਾਈ ਅਤੇ ਆਮ ਜਨਜੀਵਨ ਪ੍ਰਭਾਵਿਤ ਰਿਹਾ,ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਦੁਕਾਨਦਾਰਾਂ ਅਤੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬੰਦੀ ਸਿੰਘਾਂ ਦੀ ਨਿਆਂਪੂਰਨ ਰਿਹਾਈ ਲਈ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਚੁੱਕੇ ਹਨ,<span;>ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਮੋਹਾਲੀ ਵਿਖੇ ਲਗਾਤਾਰ ਸੰਘਰਸ਼ ਕਰ ਰਿਹਾ ਹੈ,ਮੋਰਚੇ ਦਾ ਮੁੱਖ ਤਰਕ ਹੈ ਕਿ ਉਹ ਸਾਰੇ ਬੰਦੀ ਸਿੰਘ ਜਿਨ੍ਹਾਂ ਨੇ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਇਸ ਵਾਰ ਮੋਰਚੇ ਵੱਲੋਂ ਸਰਕਾਰ ‘ਤੇ ਦਬਾਅ ਬਣਾਉਣ ਲਈ 21 ਅਗਸਤ ਨੂੰ ਪੂਰੇ ਪੰਜਾਬ ਵਿੱਚ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਖਡੂਰ ਸਾਹਿਬ ਦੇ ਪੰਥਕ ਹਲਕੇ ਵਿੱਚ ਭਾਰੀ ਸਮਰਥਨ ਮਿਲਿਆ,ਬੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ,ਹਾਲਾਂਕਿ, ਪੂਰੇ ਹਲਕੇ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਆਮ ਲੋਕਾਂ ਵੱਲੋਂ ਪੂਰਨ ਤੌਰ ‘ਤੇ ਸ਼ਾਂਤਮਈ ਮਾਹੌਲ ਵਿੱਚ ਇਹ ਬੰਦ ਨੇਪਰੇ ਚਾੜ੍ਹਿਆ ਗਿਆ,ਇਸ ਮੌਕੇ ਹਲਕੇ ਦੇ ਪ੍ਰਾਈਵੇਟ ਸਕੂਲਾਂ ਨੇ ਵੀ ਸਕੂਲ ਬੰਦ ਰੱਖੇ,ਪੰਥਕ ਹਲਕੇ ਦੇ ਲੋਕਾਂ ਨੇ ਇੱਕ ਆਵਾਜ਼ ਵਿੱਚ ਇਹ ਸੁਨੇਹਾ ਦਿੱਤਾ ਹੈ ਕਿ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਹੱਲ ਨਹੀਂ ਹੁੰਦਾ, ਤਦ ਤੱਕ ਕੌਮੀ ਪੱਧਰ ‘ਤੇ ਅਜਿਹੇ ਸੰਘਰਸ਼ਾਂ ਨੂੰ ਭਰਵਾਂ ਸਹਿਯੋਗ ਮਿਲਦਾ ਰਹੇਗਾ।
<span;>
<span;>



