ਤਰਨ ਤਾਰਨ

ਸੰਗਤ ਦਰਸ਼ਨ ਤਹਿਤ ਪਿੰਡ “ਕਾਹਲਵਾਂ” ਵਿਖੇ ਪਹੁੰਚੇ ਬੀਬਾ ਰਮਨਦੀਪ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋ

ਸ੍ਰੀ ਗੋਇੰਦਵਾਲ ਸਾਹਿਬ 22 ਅਗਸਤ (( ਬਿਉਰੋ ) ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਪੱਧਰ ’ਤੇ ਸੰਗਤ ਦਰਸ਼ਨ ਦਾ ਸਿਲਸਿਲਾ ਜਾਰੀ ਹੈ,ਇਸੇ ਤਹਿਤ ਪਿੰਡ ਕਾਹਲਵਾਂ ਵਿਖੇ ਲੋਕਾਂ ਨਾਲ ਮੁੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣੇ ਗਏ,ਪਿੰਡ ਵਾਸੀਆਂ ਨੇ ਪਿੰਡ ਨਾਲ ਸਬੰਧਤ ਵੱਖ-ਵੱਖ ਮਸਲੇ ਦੋਵਾਂ ਆਗੂਆਂ ਦੇ ਧਿਆਨ ਵਿੱਚ ਲਿਆਂਦੇ, ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੀ ਸੰਗਤ ਦਰਸ਼ਨ ਦਾ ਅਸਲ ਮਕਸਦ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਆਪਣੀਆਂ ਮੁਸ਼ਕਿਲਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਯੋਗ ਪੱਧਰ ਤੱਕ ਪਹੁੰਚਾਇਆ ਜਾ ਸਕੇ,ਇਸ ਮੌਕੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਵੱਲੋਂ ਸਾਹਮਣੇ ਲਿਆਂਦੇ ਮਸਲਿਆਂ ਨੂੰ ਸਿਰਫ਼ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਹਰ ਪੱਧਰ ’ਤੇ ਖੜ੍ਹੇ ਰਹਿ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ
ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ਼ ਸਿੰਘ ਕਾਹਲਵਾਂ,ਸਿਕੰਦਰ ਸਿੰਘ ਵਰਾਣਾ,ਕਿਰਪਾ ਸਿੰਘ, ਮੈਨੇਜਰ ਨਿਰਮਲ ਸਿੰਘ ਕਾਹਲਵਾਂ,ਸੁਖਦੇਵ ਸਿੰਘ,ਵਜ਼ੀਰ ਸਿੰਘ,ਜਗਦੀਪ ਸਿੰਘ ਮਿੰਟੂ,ਹਰਭਜਨ ਸਿੰਘ,ਸਵਰਨ ਸਿੰਘ,ਜਸਬੀਰ ਸਿੰਘ,ਨਿਸ਼ਾਨ ਸਿੰਘ, ਸਕੱਤਰ ਸਿੰਘ ਆਦਿ ਹਾਜ਼ਿਰ ਸਨ।

Related Articles

Back to top button