ਲੋਕਾਂ ਦੀ ਆਵਾਜ਼ ਬਣਨਾ ਸਾਡਾ ਫਰਜ਼, ਹਰ ਜਾਇਜ਼ ਮੰਗ ’ਤੇ ਕੀਤਾ ਜਾਵੇਗਾ ਕੰਮ: ਰਮਨਦੀਪ ਸੇਰੋਂ,ਬਿੱਲਾ ਸ਼ੇਰੋ
ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਪਿੰਡ ਭੱਠਲ ਭਾਈਕੇ ਅਤੇ ਭੱਠਲ ਸਹਿਜਾ ਸਿੰਘ ਪਹੁੰਚੇ ਰਮਨਦੀਪ ਸੇਰੋਂ ਤੇ ਬਿੱਲਾ ਸ਼ੇਰੋ

ਸ੍ਰੀ ਗੋਇੰਦਵਾਲ ਸਾਹਿਬ 22 ਅਗਸਤ ( ਬਿਉਰੋ ) ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਭੱਠਲ ਭਾਈਕੇ ਅਤੇ ਭੱਠਲ ਸਹਿਜਾ ਸਿੰਘ ਵਿਖੇ ਲੋਕ ਮਿਲਣੀ ਕੀਤੀ ਗਈ,ਇਸ ਮੌਕੇ ਪਿੰਡ ਵਾਸੀਆਂ ਨੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਧਿਆਨ ਵਿੱਚ ਆਪਣੀਆਂ ਵੱਖ-ਵੱਖ ਮੁਸ਼ਕਿਲਾਂ ਅਤੇ ਮੰਗਾਂ ਰੱਖੀਆਂ। ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਬਿੱਲਾ ਸ਼ੇਰੋਂ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀ ਆਵਾਜ਼ ਬਣਨਾ ਸਾਡਾ ਫਰਜ਼ ਹੈ ਅਤੇ ਪਿੰਡ ਵਾਸੀਆਂ ਵੱਲੋਂ ਰੱਖੀ ਹਰ ਜਾਇਜ਼ ਮੰਗ ’ਤੇ ਤਰਜੀਹ ਦੇ ਆਧਾਰ ’ਤੇ ਕੰਮ ਕੀਤਾ ਜਾਵੇਗਾ,ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਦਾ ਮੁੱਖ ਮਕਸਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਾ ਹੈ। ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਲੋਕ ਮਿਲਣੀਆਂ ਜਾਰੀ ਰਹਿਣਗੀਆਂ,ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਕਾਹਲਵਾਂ,ਬਲਵਿੰਦਰ ਸਿੰਘ ਪ੍ਰਧਾਨ,ਧਿਆਨ ਸਿੰਘ,ਨਵਰੂਪ ਸਿੰਘ,ਮਨਜਿੰਦਰ ਸਿੰਘ ਸਾਬਕਾ ਸਰਪੰਚ,ਸ਼ਮਸ਼ੇਰ ਸਿੰਘ ਸਾਬਕਾ ਸਰਪੰਚ,ਬਲਦੇਵ ਸਿੰਘ,ਗੁਰਜੀਤ ਸਿੰਘ,ਸਵਿੰਦਰ ਸਿੰਘ,ਗੁਰਜੰਟ ਸਿੰਘ,ਰਵਿੰਦਰ ਸਿੰਘ ਰਵੀ,ਗੁਰਦੀਪ ਸਿੰਘ ਗੋਪੀ,ਰਣਜੀਤ ਸਿੰਘ ਸਾਬਕਾ ਸਰਪੰਚ,ਪ੍ਰਗਟ ਸਿੰਘ,ਕਰਮ ਸਿੰਘ ਸਾਬਕਾ ਸਰਪੰਚ,ਬਖਸ਼ੀਸ਼ ਸਿੰਘ,ਗੁਰਪਾਲ ਸਿੰਘ,ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ। 



