ਤਰਨ ਤਾਰਨ

ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮੇਲਾ ਜੱਗ ਨੂੰ ਸਮਰਪਿਤ ਬਾਬਾ ਗੁਰਨਾਮ ਸਿੰਘ ਜੀ ਸਰਹਾਲੀ ਸਾਹਿਬ ਵਾਲਿਆ ਨੇ ਗੁ: ਸ੍ਰੀ ਬਾਉੁਲੀ ਸਾਹਿਬ ਵਿਖੇ ਰੰਗ ਰੋਗਨ ਦੀ ਸੇਵਾ ਆਰੰਭ ਕਰਵਾਈ

ਸ੍ਰੀ ਗੋਇੰਦਵਾਲ ਸਾਹਿਬ 22 ਅਗਸਤ ( ਰਣਜੀਤ ਸਿੰਘ ਦਿਉਲ ) ਤੀਸਰੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਜੋਤੀ ਜੋਤ ਦਿਵਸ ਅਤੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ,ਇਸ ਮਹਾਨ ਦਿਹਾੜੇ ਨੂੰ ਮੁੱਖ ਰੱਖਦਿਆਂ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਅਤੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਇਮਾਰਤ ਨੂੰ ਨਵਾਂ ਰੂਪ ਦੇਣ ਲਈ ਰੰਗ-ਰੋਗਨ ਦੀ ਸੇਵਾ ਆਰੰਭ ਕਰਵਾਈ ਗਈ ਹੈ,ਇਸ ਮੌਕੇ ਬਾਬਾ ਗੁਰਨਾਮ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਵਿਸ਼ੇਸ਼ ਤੌਰ ਪਹੁੰਚ ਕੇ ਇਸ ਸੇਵਾ ਦੀ ਆਰੰਭਤਾ ਕੀਤੀ ਗਈ,ਸੇਵਾ ਦੀ ਸ਼ੁਰੂਆਤ ਤੋਂ ਪਹਿਲਾਂ ਗੁਰੂ ਪਾਤਸ਼ਾਹ ਦੇ ਚਰਨਾਂ ਚ ਅਰਦਾਸ ਬੇਨਤੀ ਕੀਤੀ ਗਈ, ਜਿਸ ਵਿੱਚ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਨੇ ਸ਼ਰਧਾ ਨਾਲ ਹਿੱਸਾ ਲਿਆ,ਬਾਬਾ ਗੁਰਨਾਮ ਸਿੰਘ ਜੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਇਤਿਹਾਸਕ ਅਸਥਾਨਾਂ ਦੀ ਸਾਂਭ-ਸੰਭਾਲ ਅਤੇ ਸੇਵਾ ਕਰਨੀ ਬਹੁਤ ਵੱਡਾ ਸੁੁਭਾਗ ਹੈ,ਬਾਬਾ ਗੁਰਨਾਮ ਸਿੰਘ ਜੀ ਨੇ ਕਿਹਾ ਕਿ ਸਲਾਨਾ ਜੋੜ ਮੇਲੇ ਦੌਰਾਨ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ ਹੁੰਦਾ ਹੈ,ਜਿਸ ਤਹਿਤ ਗੁੁਰਦੁਆਰਾ ਸਾਹਿਬ ਦੀ ਇਮਾਰਤ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਵਿੱਚ ਨਿਖਾਰ ਲਿਆਂਦਾ ਜਾ ਰਿਹਾ ਹੈ ਤਾਂ ਜੋ ਦੂਰ-ਦੁਰਾਡਿਓਂ ਆਉਣ ਵਾਲੀਆਂ ਸੰਗਤਾਂ ਨੂੰ ਇੱਕ ਅਲੌਕਿਕ ਅਤੇ ਸ਼ਾਂਤਮਈ ਮਾਹੌਲ ਮਿਲ ਸਕੇ,ਉਹਨਾਂ ਕਿਹਾ ਕਿ ਰੰਗ-ਰੋਗਨ ਦਾ ਇਹ ਕਾਰਜ ਪੂਰੀ ਸ਼ਰਧਾ, ਤਨਦੇਹੀ ਅਤੇ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਮੇਲੇ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਹੋ ਸਕਣ,ਇਸ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਪ੍ਰਬੰਧਕਾਂ ਵਲੋੰ ਬਾਬਾ ਗੁਰਨਾਮ ਸਿੰਘ ਜੀ ਨੂੰ ਸਨਮਾਨਿਤ ਕੀਤਾ ,ਉਪਰੰਤ ਬਾਬਾ ਗੁਰਨਾਮ ਸਿੰਘ ਜੀ ਨੇ ਕਿਹਾ ਕਿ ਗੁਰੂ ਅਮਰਦਾਸ ਜੀ ਦਾ ਜੋਤੀ ਜੋਤ ਦਿਵਸ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਅਤੇ ਨਿਸ਼ਕਾਮ ਭਾਵ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ,ਉਹਨਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਜੋੜ ਮੇਲੇ ਦੌਰਾਨ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ,ਇਸ ਮੌਕੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਬਾਬਾ ਦਵਿੰਦਰ ਸਿੰਘ ਸੋਨੂੰ, ਹਰਜਿੰਦਰ ਸਿੰਘ ਜੇ ਈ, ਹਰਪ੍ਰੀਤ ਸਿੰਘ,ਰਿਕਾਰਡ ਕੀਪਰ,ਹਰਵਿੰਦਰ ਸਿੰਘ ਨਿਵਾਸ ਇੰਚਾਰਜ ਆਦਿ ਹਾਜ਼ਰ ਸਨ

Related Articles

Back to top button