ਤਰਨ ਤਾਰਨਪੰਜਾਬ

ਰਵਿੰਦਰ ਸਿੰਘ ਬ੍ਰਹਮਪੁਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਵਿੱਚ ਹੋਏ ਸ਼ਾਮਿਲ

ਸ੍ਰੀ ਗੋਇੰਦਵਾਲ ਸਾਹਿਬ 22 ਸਤੰਬਰ ( ਰਣਜੀਤ ਸਿੰਘ ਦਿਉਲ ) ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਤੇ ਕੱਦਾਵਰ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਖੁਦ ਚੰਡੀਗੜ੍ਹ ਵਿਖੇ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦਾ ਅਧਿਕਾਰਤ ਤੌਰ ‘ਤੇ ਹਿੱਸਾ ਬਣਾਇਆ,ਜ਼ਿਕਰਯੋਗ ਹੈ ਕਿ ਰਵਿੰਦਰ ਸਿੰਘ ਬ੍ਰਹਮਪੁਰਾ ਮਰਹੂਮ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸਵ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਹਨ, ਮਾਝਾ ਖੇਤਰ ਵਿੱਚ ਬ੍ਰਹਮਪੁਰਾ ਪਰਿਵਾਰ ਦਾ ਸਿਆਸੀ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਜਨ-ਆਧਾਰ ਰਿਹਾ ਹੈ,ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਮਤਭੇਦਾਂ ਦੇ ਚੱਲਦਿਆਂ ਪਾਰਟੀ ਨੇ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਅਹਿਮ ਸਿਆਸੀ ਕਦਮ ਚੁੱਕਿਆ ਗਿਆ ਹੈ,ਅਕਾਲੀ ਦਲ ਲਈ ਮਾਝੇ ਦੇ ਇਸ ਟਕਸਾਲੀ ਪਰਿਵਾਰ ਦਾ ਹੱਥੋਂ ਜਾਣਾ ਇੱਕ ਵੱਡਾ ਘਾਟਾ ਸਾਬਤ ਹੋ ਸਕਦਾ, ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ-ਪੱਖੀ ਸੋਚ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਵੱਖ-ਵੱਖ ਪਾਰਟੀਆਂ ਦੇ ਦਿੱਗਜ ਆਗੂ ਲਗਾਤਾਰ ‘ਆਪ’ ਨਾਲ ਜੁੁੜ ਰਹੇ ਹਨ,ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਪਾਰਟੀ ਵਿੱਚ ਆਉਣ ਨਾਲ ਖਡੂਰ ਸਾਹਿਬ ਹਲਕੇ ਅਤੇ ਸਮੁੱਚੇ ਮਾਝਾ ਖੇਤਰ ਵਿੱਚ ਪਾਰਟੀ ਦਾ ਸੰਗਠਨ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ,ਇਸ ਸਬੰਧੀ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਘਟਨਾਕ੍ਰਮ ਨਾਲ ਤਰਨਤਾਰਨ ਅਤੇ ਖਡੂਰ ਸਾਹਿਬ ਦੇ ਖੇਤਰ ਵਿੱਚ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਸਕਦੇ ਹਨ,ਕਿਉਕਿ ਬ੍ਰਹਮਪੁਰਾ ਪਰਿਵਾਰ ਦਾ ਜ਼ਮੀਨੀ ਪੱਧਰ ‘ਤੇ ਮਜ਼ਬੂਤ ਆਧਾਰ ਹੋਣ ਕਾਰਨ ਆਮ ਆਦਮੀ ਪਾਰਟੀ ਨੂੰ ਇਸ ਦਾ ਲਾਭ ਮਿਲਣ ਦੀ ਪੂਰੀ ਸੰਭਾਵਨਾ ਹੈ,ਇਸ ਸਬੰਧੀ ਗੱਲਬਾਤ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਸਰਵਪੱਖੀ ਵਿਕਾਸ ਲਈ ਮੈਂ ਆਮ ਆਦਮੀ ਪਾਰਟੀ ਦੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਪਾਰਟੀ ਜੁਆਇਨ ਕੀਤੀ ਹੈ,ਉਹਨਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਜੋ ਵੀ ਜਿੰਮੇਵਾਰੀ ਲਾਵੇਗੀ ਮੈ ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ

Related Articles

Back to top button