ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨਸਾ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
ਮੈਡੀਕਲ ਸਟੋਰ ਮਾਲਕ ਵਲੋਂ ਗੋਲੀ ਮਾਰ ਕੇ ਪਰਵਿੰਦਰ ਸਿੰਘ ਝੋਟੇ ਦਾ ਕੀਤਾ ਗਿਆ ਕਤਲ

ਮਾਨਸਾ 13 ਅਕਤੂਬਰ ( ਬਿਉਰੋ ) ਮਾਨਸਾ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਮੰਦਭਾਗੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ,ਪ੍ਰਾਪਤ ਜਾਣਕਾਰੀ ਅਨੁਸਾਰ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਮਾਨਸਾ ਪਹੁੰਚਣਗੇ,ਇਸ ਦੌਰਾਨ ਉਹ ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨਾਲ ਮੁੁਲਾਕਾਤ ਕਰਨਗੇ,ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦੇ ਕਤਲ ਦੀ ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਥੇਦਾਰ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ ਜਾਵੇਗੀ,ਜਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਮੇ ਸਮੇਂ ਤੋਂ ਮੈਡੀਕਲ ਨਸ਼ੇ ਖਿਲਾਫ ਲੜਾਈ ਲੜ ਰਿਹਾ ਸੀ ,ਜਾਣਕਾਰੀ ਅਨੁਸਾਰ, ਮੈਡੀਕਲ ਸਟੋਰ ਦੇ ਮਾਲਕ ਵਿਰੁੱਧ ਪਹਿਲਾਂ ਵੀ ਕਈ ਕੇਸ ਦਰਜ ਹਨ,ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ


