ਤਰਨ ਤਾਰਨ

ਭਗਵੰਤ ਮਾਨ ਦੀ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੀ ਥਾਂ ਮੌਤ ਵੰਡ ਰਹੀ :ਰਵਿੰਦਰ ਸਿੰਘ ਬ੍ਰਹਮਪੁਰਾ

ਤਰਨ ਤਾਰਨ 23 ਅਗਸਤ ( ਬਿਉਰੋ ) ਪਿਛਲੇ ਦਿਨੀਂ ਪੰਜਾਬ ਅੰਦਰ ਲਗਾਤਾਰ 2 ਵਾਰੀ ਕੁਦਰਤੀ ਆਫ਼ਤ ਹੜ ਆਉਣ ਕਰਕੇ ਸੂਬੇ ਦੀ ਕਈ ਹਜ਼ਾਰਾਂ ਏਕੜ ਫ਼ਸਲ ਖਰਾਬ ਅਤੇ ਲੋਕਾਂ ਦੇ ਮਕਾਨ ਢਹਿ ਢੇਰੀ ਹੋ ਗਏ ਹਨ ਜਿਸ ਕਰਕੇ ਸੂਬੇ ਦੇ ਲੋਕ ਸਰਕਾਰ ਕੋਲੋਂ ਹੜ ਰਾਹਤ ਪੈਕੇਜ ਜਾਂ ਮੁਆਵਜ਼ਾ ਦੀ ਉਡੀਕ ਕਰ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਦਲਾਅ ਦਾ ਨਵਾਂ ਰੂਪ ਪੇਸ਼ ਕਰਦਿਆਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਸੰਗਰੂਰ ਜ਼ਿਲ੍ਹੇ ਵਿੱਚ ਪਿੰਡ ਲੌਂਗੋਵਾਲ ਵਿਖੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਤੇ ਸਰਕਾਰ ਦੇ ਹੁਕਮਾਂ ਤੇ ਪੰਜਾਬ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿਸ ਕਰਕੇ ਇੱਕ ਕਿਸਾਨ ਪ੍ਰੀਤਮ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਫੱਟੜ ਹੋਏ ਹਨ ਹੈ ਜ਼ੋ ਕੀ ਬਹੁਤ ਹੀ ਮੰਦਭਾਗੀ ਘਟਨਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਰਦਿਆਂ ਕੀਤਾ ਅਤੇ ਕਿਹਾ ਕਿ ਕਿਸਾਨਾਂ ਦੇ ਨਾਲ ਹਮਦਰਦੀ ਪ੍ਰਗਟ ਕਰਕੇ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਿਸਾਨਾਂ ਨੂੰ ਅਸਹਿ ਦਰਦ ਦੇਣ ਵਿਚ ਲੱਗੀ ਹੋਈ ਹੈ। ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੜ੍ਹ ਵਿਚ ਡੁੱਬ ਰਹੇ ਹਨ ਪਰ ਮਾਨ ਸਰਕਾਰ ਲੋਕਾਂ ਦੇ ਮਾਲੀ ਨੁਕਸਾਨ ਦੀ ਭਰਪਾਈ ਕਰਨ ਦੀ ਥਾਂ ਅੱਤਿਆਚਾਰ ਕਰ ਰਹੀ ਹੈ । ਇਸ ਮੌਕੇ ਬ੍ਰਹਮਪੁਰਾ ਨੇ ਕਪੂਰਥਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਧਾਲੀਵਾਲ ਬੇਟ ਵਿਖੇ ਇਕ ਵਿਅਕਤੀ ਦੀ ਲਾਸ਼ ਪਾਣੀ ਵਿੱਚੋਂ ਬਾਹਰ ਕੱਢਣ ਤੋਂ ਪਹਿਲਾਂ ਮੌਕੇ ਤੇ ਪ੍ਰਸ਼ਾਸਨ ਵੱਲੋਂ 20000 ਰੁਪਏ ਲਏ ਗਏ ਜ਼ੋ ਕੀ ਪ੍ਰਸ਼ਾਸਨ ਦੇ ਅਧਿਕਾਰੀਆ ਦੀ ਬਹੁਤ ਹੀ ਅੱਤ ਦਰਜੇ ਦੀ ਘੱਟੀਆ ਸੋਚ ਨੂੰ ਦਰਸਾਉਂਦੀ ਗੱਲ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਭਗਵੰਤ ਮਾਨ ਪਹਿਲੇ ਅਜਿਹੇ ਲਾਚਾਰ ਅਤੇ ਅਸਫ਼ਲ ਮੁੱਖ ਮੰਤਰੀ ਸਾਬਤ ਹੋਏ ਹਨ, ਜ਼ੋ ਨਾ ਤਾਂ ਸੂਬੇ ਅੰਦਰ ਅਮਨ ਕਾਨੂੰਨ ਨੂੰ ਸੰਭਾਲ ਸਕੇ ਅਤੇ ਨਾ ਹੀ ਲੋਕਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੇ ਲਈ ਕੋਈ ਠੋਸ ਜ਼ਰੂਰੀ ਕਦਮ ਚੁੱਕ ਸਕੇ ਹਨ। ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਵਿੱਚ ਵਾਪਰੀ ਇਹ ਘਟਨਾ ਸਾਬਤ ਕਰਦੀ ਹੈ ਕਿ ਪੰਜਾਬ ਦੀ ਵਾਗਡੋਰ ਭਗਵੰਤ ਮਾਨ ਤੋਂ ਬੇਕਾਬੂ ਹੋ ਚੁੱਕੀ ਹੈ ਅਤੇ ਸਰਕਾਰ ਦਿੱਲੀ ਬੈਠੇ ਪੰਜਾਬ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚੋ ਚੱਲ ਰਹੀ ਹੈ।ਬ੍ਰਹਮਪੁਰਾ ਨੇ ਆਖਿਰ ਵਿੱਚ ਮ੍ਰਿਤਕ ਕਿਸਾਨ ਆਗੂ ਪ੍ਰੀਤਮ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕੁਦਰਤੀ ਆਫ਼ਤ ਹੜ ਆਉਣ ਕਾਰਨ ਬਣੇ ਹਾਲਾਤ ਉਪਰੰਤ ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਜਿਸ ਦੀ ਸ਼ੌਮਣੀ ਅਕਾਲੀ ਦਲ ਪਾਰਟੀ ਵੀ ਹਿਮਾਇਤ ਕਰਦਾ ਹੈ। ਹੜ ਕਾਰਨ ਜ਼ਿਆਦਾਤਰ ਕਿਸਾਨਾਂ ਨੂੰ ਫਸਲਾਂ ਦਾ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਦੂਸਰੇ ਪਾਸੇ ਸਰਕਾਰ ਕਿਸਾਨਾਂ ਉੱਤੇ ਤਸ਼ੱਦਦ ਕਰ ਰਹੀ ਹੈ। ਲੌਂਗੋਵਾਲ ਵਿਖੇ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ ਜਿਸ ਨੂੰ ਸਰਕਾਰ ਤੁਰੰਤ ਵਾਪਸ ਲਵੇ।

Related Articles

Back to top button