ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਹੋਇਆ ਦਿਹਾਂਤ
ਅੰਮ੍ਰਿਤਸਰ ਸਾਹਿਬ 27 ਅਗਸਤ ( ਬਿਉਰੋ ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਗਿਆਨੀ ਜਗਤਾਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਗਿਆਨੀ ਜਗਤਾਰ ਸਿੰਘ ਨੇ ਆਪਣੀ ਰਿਹਾਇਸ਼ ਤਰਨਤਾਰਨ ਰੋਡ ਅੰਮ੍ਰਿਤਸਰ ’ਚ ਆਖਰੀ ਸਾਹ ਲਏ। ਉਹਨਾ ਨੂੰ ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਗਿਆਨੀ ਜਗਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਮੁੱਖ ਗ੍ਰੰਥੀ ਵਜੋਂ ਲੰਮਾ ਸਮਾਂ ਸੇਵਾਵਾਂ ਦਿੱਤੀਆਂ ਤੇ ਪੰਥ ਦੀ ਸੇਵਾ ਕੀਤੀ।
ਗਿਆਨੀ ਜਗਤਾਰ ਸਿੰਘ ਨੇ ਸਭ ਤੋਂ ਪਹਿਲਾਂ ਅਖੰਡ ਪਾਠੀ ਤੇ ਫਿਰ ਗ੍ਰੰਥੀ ਦੀਆਂ ਸੇਵਾਵਾਂ ਨਿਭਾਈਆਂ, ਜਿਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਗੁਰੂ ਤੇ ਪੰਥ ਦੀ ਸੇਵਾ ਕੀਤੀ। ਗਿਆਨੀ ਜੀ ਦੇ ਅਕਾਲ ਚਲਾਣੇ ’ਤੇ ਜਿੱਥੇ ਧਾਰਮਿਕ ਸਫਾਂ ’ਚ ਦੁੱਖ ਦੀ ਲਹਿਰ ਹੈ, ਉੁੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਤੋਂ ਇਲਾਵਾ ਹੋਰ ਪੰਥਕ ਸ਼ਖਸੀਅਤਾਂ ਵੱਲੋਂ ਵੀ ਇਸ ਮਹਾਨ ਸਖਸ਼ੀਅਤ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਇਆ ਗਿਆ ਹੈ। ਗਿਆਨੀ ਜਗਤਾਰ ਸਿੰਘ ਦਾ ਅੰਤਿਮ ਸੰਸਕਾਰ ਭਲਕੇ 28 ਅਗਸਤ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸ਼ਮਸ਼ਾਨਘਾਟ ਵਿਖੇ ਹੋਵੇਗਾ।