ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਰੱਖੜ ਪੁੰਨਿਆ ਮੌਕੇ ਸਿਆਸੀ ਕਾਨਫਰੰਸ ਸਬੰਧੀ ਬ੍ਰਹਮਪੁਰਾ ਨੇ ਕੀਤੀ ਅਹਿਮ ਮੀਟਿੰਗ

ਤਰਨ ਤਾਰਨ 29 ਅਗਸਤ ( ਬਿਉਰੋ ) ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਉਲੀਕੇ ਗਏ ਪੰਜਾਬ ਦੇ ਹਰ ਇੱਕ ਪਿੰਡ ਦੀ ਸੱਥ ਵਿਚ ਸ਼ੌਮਣੀ ਅਕਾਲੀ ਦਲ ਦੇ ਪ੍ਰੋਗਰਾਮ ਤਹਿਤ ਪਿੰਡ ਲੈਵਲ ਤੇ ਜ਼ਮੀਨੀ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਅਤੇ ਰੱਖੜ ਪੁੰਨਿਆਂ ਦੇ ਦਿਹਾੜੇ ਮੌਕੇ ਸ਼ੌਮਣੀ ਅਕਾਲੀ ਦਲ ਵੱਲੋਂ 31 ਅਗਸਤ ਨੂੰ ਹੋ ਰਹੀ ਸਿਆਸੀ ਕਾਨਫਰੰਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਲਗਾਤਾਰ ਮੀਟਿੰਗਾਂ ਜਾਰੀ ਹਨ । ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਮੂਹ ਅਕਾਲੀ ਆਗੂਆਂ ਅਤੇ ਅਕਾਲੀ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਸ਼ਾਹਬਾਜਪੁਰ ਵਿਖੇ ਸਥਿਤ ਗੁਰਦੁਆਰਾ ਬਾਬਾ ਸੁਰਜਣ ਸਾਹਿਬ ਜੀ ਵਿਖੇ ਭਰਵੀਂ ਮੀਟਿੰਗ ਕੀਤੀ ਗਈ । ਜਿਸ ਵਿੱਚ ਅਕਾਲੀ ਦਲ ਦੇ ਵਰਕਰਾਂ ਅਤੇ ਲੋਕਾਂ ਨੇ ਇਸ ਭਰਵੀਂ ਮੀਟਿੰਗ ਵਿੱਚ ਸਮੂਲੀਅਤ ਕੀਤੀ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਬਹੁਤ ਦੁਖੀ ਹਨ, ਜਿਸ ਕਰਕੇ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੌਹ ਭੰਗ ਹੋ ਚੁੱਕਾ ਹੈ ਅਤੇ ਲੋਕ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਅਤੇ ਲੋਕ ਸਭਾ ਚੋਣਾਂ ਵਿੱਚ ਸ਼ੌਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਬਹੁਤ ਮਿਹਨਤ ਕਰਨਗੇ। ਇਸ ਮੌਕੇ ਬ੍ਰਹਮਪੁਰਾ ਸਾਹਿਬ ਨੇ ਕਿਹਾ ਕਿ ਪਿਛਲੀ ਕਾਂਗਰਸ ਦੀ ਸਰਕਾਰ ਵੀ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਝੂਠੀਂ ਸੂੰਹ ਤੱਕ ਖਾ ਗਏ ਪਰ ਨਸ਼ਾ ਖ਼ਤਮ ਕੀ ਕਰਨਾ ਉੱਲਟ ਪਹਿਲਾਂ ਨਾਲੋਂ ਜ਼ਿਆਦਾ ਵਿਕਨ ਲੱਗ ਗਿਆ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਤੋਰ ਰਹੀ ਹੈ। ਇਸ ਮੌਕੇ ਬ੍ਰਹਮਪੁਰਾ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ 2 ਮਹੀਨੇ ਤੋਂ ਹੜਾਂ ਦੀ ਮਾਰ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਨੂੰ ਕੋਈ ਵੀ ਰਾਹਤ ਦੇਣ ਵਿੱਚ ਅਸਫਲ ਰਹੀ ਹੈ। ਅਕਾਲੀ ਦਲ ਦੀ ਸਰਕਾਰ ਸਮੇਂ ਮੁੱਖ ਮੰਤਰੀ ਸਵ੍ ਸ੍ਰ ਪ੍ਰਕਾਸ਼ ਸਿੰਘ ਬਾਦਲ ਅਤੇ ਸਵ੍ ਜਥੇ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਹਲਕਾ ਖਡੂਰ ਸਾਹਿਬ ਅਤੇ ਸਾਰੇ ਪੰਜਾਬ ਵਿਖੇ ਕੀਤੇ ਵੱਖ-ਵੱਖ ਕਾਰਜਾਂ ਦਾ ਵੀ ਜ਼ਿਕਰ ਕੀਤਾ ਗਿਆ। ਇਸ ਮੌਕੇ ਗਰੀਬ ਕਿਸਾਨ ਮਜ਼ਦੂਰ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਜੋ ਕਣਕ ਮਿਲਦੀ ਸੀ ਆਪ ਸਰਕਾਰ ਵੱਲੋਂ ਬਿਨਾਂ ਇਨਕੁਆਰੀ ਦੇ ਕਾਰਡ ਕੱਟੇ ਗਏ ਜ਼ੋ ਕੇ ਬਹੁਤ ਨਿੰਦਣਯੋਗ ਹੈ। ਇਸ ਮੌਕੇ ਬ੍ਰਹਮਪੁਰਾ ਸਾਹਿਬ ਨੇ ਕਿਹਾ ਕਿ ਰੱਖੜ ਪੁੰਨਿਆਂ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ 31 ਅਗਸਤ ਨੂੰ ਹੋ ਰਹੀ ਸਿਆਸੀ ਕਾਨਫਰੰਸ ਵਿੱਚ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਸੰਗਤ ਲੈ ਕੇ ਪੁੰਹਚਣ ਦੀ ਅਪੀਲ ਕੀਤੀ ਤਾਂ ਜ਼ੋ ਆਪਣੀ ਆਵਾਜ਼ ਸੁੱਤੀ ਹੋਈ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾਵੇ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਪ੍ਰਧਾਨ ਸ਼ੌਮਣੀ ਕਮੇਟੀ, ਗੁਰਸੇਵਕ ਸਿੰਘ ਸ਼ੇਖ ਜ਼ਿਲ੍ਹਾ ਤਰਨਤਾਰਨ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਗਿਆਨ ਸਿੰਘ ਸ਼ਾਹਬਾਜਪੁਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਤੇ ਹੋਰ ਸਮੂਹ ਮੋਹਤਬਰਾਂ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਪਾਰਟੀ ਵੱਲੋਂ ਮਿਲੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਗਏ ਅਤੇ ਵੱਧ ਤੋਂ ਵੱਧ ਸੰਗਤ ਲੈ ਕੇ ਪੁੰਹਚਣ ਗੇ। ਇਸ ਮੌਕੇ ਅਕਾਲੀ ਆਗੂਆਂ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਅਲਵਿੰਦਰ ਪਾਲ ਸਿੰਘ ਪਖੋਕੇ ਅਤੇ ਗੁਰਸੇਵਕ ਸਿੰਘ ਸੇਖ ਨੂੰ ਸਰੋਪਾ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮੀਟਿੰਗ ਵਿੱਚ ਬਾਪੂ ਜੋਗਿੰਦਰ ਸਿੰਘ ਸਾਬਕਾ ਸਰਪੰਚ ਕੁਹਾੜਕਾ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਮੰਮਣਕੇ, ਗੁਰਨਿਸਾਨ ਸਿੰਘ ਸਾਬਕਾ ਸਰਪੰਚ ਡਾਲੇਕੇ, ਦਿਲਬਾਗ ਸਿੰਘ ਸਾਬਕਾ ਸਰਪੰਚ ਗੁਲਾਲੀਪੁਰ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਗੁਲਾਲੀਪੁਰ , ਸੁਰਜਨ ਸਿੰਘ ਸਾਬਕਾ ਸਰਪੰਚ ਕੁਹਾੜਕਾ , ਦੇਸਾ ਸਿੰਘ ਸਾਬਕਾ ਸਰਪੰਚ ਮਮਣਕੇ ਖੁਰਦ,ਸਤਨਾਮ ਸਿੰਘ ਸਾਬਕਾ ਸਰਪੰਚ ਮਾਨੋਚਾਹਲ, ਪਲਵਿੰਦਰ ਸਿੰਘ ਪਿੰਕਾ, ਸਾਬਕਾ ਸਰਪੰਚ ਮਾਨੋਚਾਹਲ ,ਕੁਲਵੰਤ ਸਿੰਘ ਸਾਬਕਾ ਸਰਪੰਚ ਮਾਨੋਚਾਹਲ ਖੁਰਦ , ਗੁਰਪ੍ਰੀਤ ਸਿੰਘ ਗੋਲਡੀ ਸਾਬਕਾ ਸਰਪੰਚ ਖਹਿਰਾ , ਪ੍ਰਗਟ ਸਿੰਘ ਪ੍ਰਧਾਨ ਡਾਲੇਕੇ, ਡਾਕਟਰ ਮਨਜਿੰਦਰ ਸਿੰਘ ਡਾਲੇਕੇ , ਨਰਿੰਦਰ ਸਿੰਘ ਪਨੂੰ ਤੇਜਾ ਸਿੰਘ ਵਾਲਾ , ਗੁਰਮੇਜ ਸਿੰਘ ਸਾਬਕਾ ਸਰਪੰਚ ਮਾਨੋਚਾਹਲ ਖੁਰਦ , ਸਰਮੇਲ ਸਿੰਘ ਵਾਂ ਬਲਾਕ ਸੰਮਤੀ ਮੈਂਬਰ , ਗੁਰਵਿੰਦਰ ਸਿੰਘ ਸਾਬਕਾ ਸਰਪੰਚ ਗਿੱਲ ਵੜੈਚ , ਗੁਰਵਿੰਦਰ ਸਿੰਘ ਕਾਲਾ ਭੈਣੀ ਮਟੂਆਂ , ਪਰਗਟ ਸਿੰਘ ਕੁਹਾੜਕਾ , ਡੀਸੀ ਬਾਕੀਪੁਰ , ਕਵਲ ਬਾਕੀਪੁਰ, ਮਲਕੀਤ ਸਿੰਘ ਬਾਕੀਪੁਰ , ਕੁਲਦੀਪ ਸਿੰਘ ਮੰਤਰੀ ਗੋਰਖਾ , ਕਾਬਲ ਸਿੰਘ, ਦਾਰਾ ਸਿੰਘ, ਨਿਰਵੈਲ ਸਿੰਘ, ਸਵਰਣ ਸਿੰਘ, ਸਰੂਪ ਸਿੰਘ ਆਦਿ ਹਾਜ਼ਰ ਸਨ।



