
ਪੰਜਾਬ ਦੇ ਪਟਵਾਰੀ ਕਾਨੂੰਗੋ ਅਤੇ ਡੀ ਸੀ ਦਫਤਰ ਦੇ ਕਰਮਚਾਰੀਆਂ ਵਲੋੰ ਕਲਮ ਛੋੜ ਹੜਤਾਲ ਦੀ ਦਿੱਤੀ ਕਾਲ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਨੋਟਿਸ ਲਿਆ ਹੈ ਇਸ ਸਬੰਧੀ ਉਹਨਾਂ ਉਕਤ ਕਰਮਚਾਰੀਆਂ ਨੂੰ ਸੰਬੋਧਨ ਹੁੰਦਿਆਂ ਟਵੀਟ ਕੀਤਾ ਹੈ ਕਿ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ‘ਚ ਫਸੇ ਆਪਣੇ ਇੱਕ ਸਾਥੀ ਦੇ ਹੱਕ ‘ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ‘ਚ ਕਲਮ ਛੋੜ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ‘ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..ਸੋ ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹਨਾਂ ਕਰਮਚਾਰੀਆਂ ਦੀ ਹੜਤਾਲ ਨਾਲ ਆਮ ਲੋਕ ਜੋ ਦਫਤਰਾਂ ਚ ਆਪਣੇ ਕੰਮ ਕਰਵਾਉਣ ਲਈ ਆਉਦੇ ਹਨ ਦੀ ਖੱਜਲ ਖੁਆਰੀ ਹੁੰਦੀ ਹੈ ਅਤੇ ਸਰਕਾਰ ਦੀ ਆਮਦਨ ਦਾ ਵੀ ਵੱਡਾ ਨੁਕਸਾਨ ਹੁੰਦਾ ਹੈ ,ਸੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹਨਾਂ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਅਗਰ ਉਹ ਕਲਮ ਛੋੜ ਹੜਤਾਲ ਤੇ ਜਾਂਦੇ ਹਨ ਤਾਂ ਮੁੜ ਕਲਮ ਉਹਨਾਂ ਕਰਮਚਾਰੀਆਂ ਦੇ ਹੱਥ ਦੇਣੀ ਹੈ ਜਾਂ ਨਹੀ ਇਹ ਫੈਸਲਾ ਸਰਕਾਰ ਕਰੇਗੀ,ਕਿਉਕਿ ਹੜਤਾਲ ਨਾਲ ਲੋਕਾਂ ਦੀ ਖੱਜਲ ਖੁਆਰੀ ਹੁੰਦੀ ਹੈ ਜੋ ਬਰਦਾਸ਼ਤ ਨਹੀ ਕੀਤੀ ਜਾਵੇਗੀ