ਅਪਰਾਧ

SHO ਨਵਦੀਪ ਸਣੇ ਤਿੰਨ ਵਿਰੁੱਧ ਦੋ ਸਕੇ ਭਰਾਵਾਂ ਨੂੰ ਖੁਦਕਸ਼ੀ ਲਈ ਮਜਬੂਰ ਕਰਨ ਦੇ ਮਾਮਲੇ ‘ਚ ਕੇਸ ਦਰਜ

SHO ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ

ਜਲੰਧਰ ‘ਚ ਥਾਣਾ ਡਵੀਜ਼ਨ ਨੰਬਰ 1 ਚ ਦੋ ਸਕੇ ਭਰਾ ਕਿਸੇ ਮਾਮਲੇ ਚ ਜ਼ਲੀਲ ਹੋਣ ਤੋਂ ਬਾਅਦ ਸਕੇ ਭਰਾਵਾਂ ਮਾਨਵਜੀਤ ਤੇ ਜਸ਼ਨਦੀਪ ਨੇ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ ,ਜਿਸ ਤੋਂ ਬਾਦ ਪਰਿਵਾਰ ਨੇ SHO ਤੇ ਸਖਤ ਕਾਰਵਾਈ ਦੀ ਮੰਗ ਕੀਤੀ ਸੀ ,ਹੁਣ ਸੂਤਰਾਂ ਤੋੰ ਪ੍ਰਾਪਤ ਜਾਣਕਾਰੀ ਮੁਤਾਬਕ ਜਸ਼ਨਦੀਪ ਦੀ ਮ੍ਰਿਤਕ ਦੇਹ ਮਿਲ ਗਈ ਹੈ ਅਤੇ ਉਸ ਦੀ ਪਛਾਣ ਵੀ ਹੋ ਗਈ ਹੈ।ਜਿਸ ਤੇ ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 1 ਦੇ ਤਤਕਾਲੀ ਇੰਚਾਰਜ ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।ਤਿੰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਦੇ ਤਹਿਤ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਧਾਰਾ 506 ਦੇ ਤਹਿਤ ਥਾਣਾ ਸਦਰ ਅਤੇ ਪੁਲਿਸ ਨਿਯਮ 34 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਨੇ ਥਾਣੇ ਵਿੱਚ ਮਾਨਵਜੀਤ ਨਾਲ ਕੁੱਟਮਾਰ ਕੀਤੀ ਅਤੇ ਉਸ ਦੀ ਪੱਗ ਲਾਹੇ ਜਾਣ ਦੇ ਦੋਸ਼ ਸਨ । ਦੂਜੇ ਪਾਸੇ ਪਰਿਵਾਰ ਨੇ ਮੰਗ ਕੀਤੀ ਕਿ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਐੱਸਐੱਚਓ ਨਵਦੀਪ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295 ਤਹਿਤ ਕੇਸ ਦਰਜ ਕੀਤਾ ਜਾਵੇ,ਜਿਕਰਯੋਗ ਹੈ ਕਿ ਕੋਰੋਨਾ ਦੇ ਦੌਰ ਦੌਰਾਨ ਐੱਸਐੱਚਓ ਨਵਦੀਪ ਸਿੰਘ ਵਲੋੰ ਸਬਜ਼ੀ ਦੀ ਰੇੜੀ ਨੂੰ ਲੱਤ ਮਾਰਨ ਤੋਂ ਬਾਅਦ ਵਿਵਾਦਾਂ ‘ਚ ਘਿਰ ਗਏ ਸਨ

Related Articles

Back to top button