ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਖੇਡ ਮੁਕਾਬਲਿਆਂ ਚ ਮਾਰੀਆਂ ਮੱਲਾਂ

ਸ਼੍ਰੀ ਗੋਇੰਦਵਾਲ ਸਾਹਿਬ 4 ਸਤੰਬਰ -ਜੋਨ ਗੋਇੰਦਵਾਲ ਸਾਹਿਬ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੀਆਂ ਖੇਡਾਂ ਜੋਨ ਕਨਵੀਨਰ ਸ.ਬਲਦੇਵ ਸਿੰਘ ਸਮਰਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ,ਟੂਰਨਾਮੈਂਟ ਵਿੱਚ ਜੋਨ ਗੋਇੰਦਵਾਲ ਸਾਹਿਬ ਦੇ ਸਕੂਲਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਕੋਚ ਗੁਰਜਿੰਦਰ ਸਿੰਘ ਰੰਧਾਵਾ ਅਤੇ ਇਸ਼ਾਕ ਮੁਹੰਮਦ ਦੀ ਸੁਚੱਜੀ ਅਗਵਾਈ ਹੇਠ ਭਾਗ ਲੈਂਦੇ ਹੋਏ ਖੇਡ ਰੱਸਾਕਸ਼ੀ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਦਰਸ਼ਨ ਕਰਦਿਆਂ ਮੁੰਡਿਆਂ ਦੇ 17 ਸਾਲ ਵਰਗ ਵਿੱਚ ਪਹਿਲਾ ਸਥਾਨ , ਲੜਕੀਆਂ ਦੇ 17 ਸਾਲ ਵਰਗ ਵਿੱਚ ਪਹਿਲਾ ਸਥਾਨ ਅਤੇ ਲੜਕੀਆਂ ਦੇ 14 ਸਾਲ ਵਰਗ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਬਡਮਿੰਟਨ ਲੜਕਿਆਂ ਅਤੇ ਲੜਕੀਆਂ ਦੇ 14 ਸਾਲ ਵਰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਬੱਚਿਆਂ ਵੱਲੋਂ ਖੇਡਾਂ ਵਿੱਚ ਕੀਤੇ ਇਸ ਪ੍ਦਰਸ਼ਨ ਤੇ ਖੁਸ਼ੀ ਪ੍ਰਗਟ ਕਰਦਿਆਂ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ. ਡੀ ਸਾਹਿਲ ਪੱਬੀ ਅਤੇ ਪ੍ਰਿੰਸੀਪਲ ਜਸਮੀਤ ਕੌਰ ਕਾਹਲੋਂ ਨੇ ਕਿਹਾ ਕਿ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਸੰਸਥਾ ਦੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਨਤੀਜਾ ਹੈ ਕਿ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਬੱਚੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਅਤੇ ਹੋਰ ਬੁਲੰਦੀਆਂ ਛੂਹਣ ਲਈ ਸ਼ੁਭ ਕਾਮਨਾਵਾਂ ਦਿੱਤੀਆਂ



