ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਵਿਖੇ ਮਨਾਇਆ ਗਿਆ ‘ਅਧਿਆਪਕ ਦਿਵਸ’

ਸ਼੍ਰੀ ਗੋਇੰਦਵਾਲ ਸਾਹਿਬ 5 ਸਤੰਬਰ ( ਬਿਉਰੋ ) ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਸਤਿਕਾਰ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਜਿਸ ਦਾ ਮਕਸਦ ਵਿਦਿਆਰਥੀਆਂ ਅੰਦਰ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਦੇ ਭਾਵਾਂ ਨੂੰ ਮਜ਼ਬੂਤ ਕਰਨਾ ਅਤੇ ਡਾ. ਰਾਧਾਕ੍ਰਿਸ਼ਨਨ ਜੀ ਦੀ ਮਹਾਨ ਸਖਸ਼ੀਅਤ ਤੋਂ ਜਾਣੂ ਕਰਵਾਉਣਾ ਸੀ। ਇੱਥੇ ਵਰਨਣਯੋਗ ਹੈ ਕਿ ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਨਾਲ ਸੰਬੰਧਤ ਕਵਿਤਾਵਾਂ, ਭਾਸ਼ਣ, ਗੀਤ, ਡਾਂਸ, ਭੰਗੜਾ, ਨਾਟਕ ਆਦਿ ਪੇਸ਼ ਕੀਤੇ ਗਏ। ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਵਿੱਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਬੋਲਦਿਆਂ ਸੰਸਥਾ ਦੇ ਡਾਇਰੈਕਟਰ ਸ. ਜਤਿੰਦਰਪਾਲ ਸਿੰਘ ਰੰਧਾਵਾ ਜੀ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਜੀ ਨੇ ਸਭ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਅਧਿਆਪਕਾਂ ਦੀ ਸੱਚੀ ਲਗਨ ਅਤੇ ਮਿਹਨਤ ਕਰਕੇ ਹੀ ਵਿਦਿਆਰਥੀ ਆਪਣੀ ਜ਼ਿੰਦਗੀ ਵਿੱਚ ਸਫ਼ਲ ਹੁੰਦੇ ਹਨ। ਇਸ ਲਈ ਹਰੇਕ ਵਿਦਿਆਰਥੀ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।



