ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਲੋਂ ਮਨਾਇਆ ਗਿਆ ਅਧਿਆਪਕ ਦਿਵਸ

ਸ਼੍ਰੀ ਗੋਇੰਦਵਾਲ ਸਾਹਿਬ 6 ਸਤੰਬਰ ( ਬਿਉਰੋ )-ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਮਨਾਇਆਂ ਜਾਂਦਾ ਹੈ।ਗੋਇੰਦਵਾਲ ਸਾਹਿਬ ਦੀ ਨਾਮਵਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਵਿਖੇ ਵੀ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆਂ ਗਿਆ। ਪ੍ਰੋਗਾਰਮ ਦੀ ਸ਼ੁਰੂਆਤ ਬੱਚਿਆਂ ਅਤੇ ਸਮੂਹ ਸਟਾਫ਼ ਵੱਲੋਂ ਭਾਰਤ ਦੇ ਦੂਜੇ ਰਾਸ਼ਟਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਬੱਚਿਆਂ ਵੱਲੋਂ ਅਧਿਆਪਕਾਂ ਦੇ ਸਤਿਕਾਰ ਵਜੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਅਧਿਆਪਕਾਂ ਵੱਲੋਂ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ ਗਿਆ। ਮੈਨੇਜਮੈਂਟ ਵੱਲੋਂ ਅਧਿਆਪਕਾਂ ਲਈ ਦੁਪਹਿਰ ਦੇ ਖਾਣੇ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ. ਡੀ ਸਾਹਿਲ ਪੱਬੀ ਅਤੇ ਪ੍ਰਿੰਸੀਪਲ ਜਸਮੀਤ ਕੌਰ ਕਾਹਲੋਂ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅਧਿਆਪਕ ਦੇਸ਼ ਦੇ ਭਵਿੱਖ ਦਾ ਨਿਰਮਾਤਾ ਹੁੰਦਾ ਹੈ। ਉਹ ਬੱਚਿਆਂ ਨੂੰ ਜਿੱਥੇ ਕਿਤਾਬੀ ਗਿਆਨ ਦਿੰਦਾ ਹੈ ਉੱਥੇ ਸਮਾਜਕ ਚਣੌਤੀਆਂ ਨਾਲ ਜੂਝਣ ਲਈ ਵੀ ਤਿਆਰ ਕਰਦਾ ਹੈ। ਅਧਿਆਪਕ ਦੁਆਰਾ ਬੱਚਿਆਂ ਨੂੰ ਦਿੱਤੇ ਗਿਆਨ ਦੀ ਲੋਅ ਸਦਕਾ ਹੀ ਇਕ ਸੱਭਿਅਕ ਸਮਾਜ ਹੋਂਦ ਵਿਚ ਆ ਸਕਦਾ ਹੈ।



