ਤਰਨ ਤਾਰਨ

ਨਸ਼ੇ ਨੂੰ ਖਤਮ ਕਰਨ ਲਈ ਪਾਰਟੀਬਾਜ਼ੀ ਤੋੰ ਉੱਪਰ ਉੱਠਕੇ ਹੰਭਲਾ ਮਾਰਨ ਦੀ ਲੋੜ : ਨਿਰਮਲ ਢੋਟੀ

ਸ਼੍ਰੀ ਗੋਇੰਦਵਾਲ ਸਾਹਿਬ 09 ਸਤੰਬਰ ( ਬਿਉਰੋ ) ਸਮਾਜ ਚ ਫੈਲੇ ਨਸ਼ੇ ਰੂਪੀ ਕੋਹੜ ਨੂੰ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਲਕੇ ਹੰਭਲਾ ਮਾਰਨ ਦੀ ਲੋੜ ਹੈ ਤਾਂ ਕਿ ਅਸੀਂ ਆਉਣ ਵਾਲੀ ਪੀੜੀ ਨੂੰ ਇਸ ਨਸ਼ੇ ਰੂਪੀ ਦੈਂਤ ਤੋਂ ਬਚਾ ਸਕੀਏ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਯੂਥ ਆਗੂ ਨਿਰਮਲ ਸਿੰਘ ਢੋਟੀ,ਆਪ ਦੇ ਜਿਲ੍ਹਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਧੁੰਨਾ ਨੇ ਕਸਬੇ ਅੰਦਰ ਡੋਰ ਟੂ ਡੋਰ ਕਰ ਪਿੰਡ ਵਾਸੀਆਂ ਤੋੰ ਨਸ਼ੇ ਨੂੰ ਖਤਮ ਕਰਨ ਲਈ ਸਹਿਯੋਗ ਦੀ ਮੰਗ ਕਰਦਿਆਂ ਕੀਤਾ, ਢੋਟੀ ਨੇ ਕਿਹਾ ਕਿ ਸਰਕਾਰ ਨਸ਼ਿਆਂ ਖਿਲਾਫ ਸਖਤ ਹੈ ਅਤੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋੰ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀਆਂ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ , ਉਹਨਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲਾ ਬਖਸ਼ਿਆ ਨਹੀ ਜਾਵੇਗਾ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਵੇ ,ਉਹਨਾਂ ਪੰਚਾਇਤ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਸਮਰਥਨ ਨਾ ਕੀਤਾ ਜਾਵੇ ,ਉਹਨਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਅਗਰ ਉਹਨਾਂ ਕੋਲ ਕੋਈ ਜਾਣਕਾਰੀ ਹੋਵੇ ਤਾਂ ਉਹ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਨਾਲ ਜਾਂ ਪੁਲਿਸ ਨਾਲ ਇਹ ਜਾਣਕਾਰੀ ਸਾਂਝੀ ਕਰ ਸਕਦੇ ਹਨ ,ਇਸ ਤੋਂ ਇਲਾਵਾ ਡੋਰ ਟੂ ਡੋਰ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦੁਆਇਆ ਕਿ ਸਰਕਾਰੀ ਦਫਤਰਾਂ ਚ ਉਹਨਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ,ਢੋਟੀ ਨੇ ਕਿਹਾ ਕਿ ਅਗਰ ਕੋਈ ਅਫਸਰ ਤੁਹਾਡਾ ਕੰਮ ਨਹੀ ਕਰਦਾ ਤਾਂ ਉਸਦੀ ਜਾਣਕਾਰੀ ਵੀ ਸਾਡੇ ਨਾਲ ਸਾਂਝੀ ਕੀਤੀ ਜਾਵੇ ,ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਲਈ ਵਚਨਬੱਧ ਹੈ ,ਇਸ ਮੌਕੇ ਹੋਰਨਾਂ ਤੋੰ ਇਲਾਵਾ ਨਿਰਵੈਲ ਸਿੰਘ ,ਬਾਬਾ ਗੁਰਦੇਵ ਸਿੰਘ ਗੁਰਾ, ਤਰਸੇਮ ਸਿੰਘ ਫੋਜੀ ,ਬਲਜਿੰਦਰ ਸਿੰਘ ,ਗੁਰਦਿਆਲ ਸਿੰਘ, ਹਰਪਿੰਦਰ ਸਿੰਘ ਗਿੱਲ, ਗੁਰਭੇਜ ਸਿੰਘ ,ਮਨਦੀਪ ਸਿੰਘ, ਸੰਗ੍ਰੀਆ ਮੋਬਾਇਲ ਸੰਗਰੀਆ ਕਰਿਆਨਾ ਸਟੋਰ ਵਾਲੇ ਹਾਜ਼ਰ ਸਨ

Related Articles

Back to top button