ਤਰਨ ਤਾਰਨ

ਬਿਕਰਮ ਮਜੀਠੀਆ ਦੇ ਲੋਕ ਸਭਾ ਹਲਕਾ ਖਡੂਰ ਦੇ ਇੰਨਚਾਰਜ ਲੱਗਣ ਤੇ ਖਡੂਰ ਸਾਹਿਬ ਹਲਕੇ ਦੇ ਆਗੂਆਂ ਚ ਭਾਰੀ ਉਤਸ਼ਾਹ : ਬ੍ਰਹਮਪੁਰਾ ,ਔਲਖ,ਭਰੋਵਾਲ,ਜਹਾਂਗੀਰ,ਪੰਨੂੰ

ਸ਼੍ਰੀ ਗੋਇੰਦਵਾਲ ਸਾਹਿਬ 11 ਸਤੰਬਰ ( ਬਿਉਰੋ ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਨਚਾਰਜ ਲੱਗਣ ਤੇ ਲੋਕ ਸਭਾ ਹਲਕੇ ਅੰਦਰ ਆਉਦੇ 9 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਇੰਨਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ,ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ,ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ,ਜਥੇਬੰਦਕ ਸਕੱਤਰ ਦਲਬੀਰ ਸਿੰਘ ਜਹਾਂਗੀਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕੀਤਾ , ਉਕਤ ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇੱਕ ਨਿਧੜਕ ,ਤਜਰਬੇਕਾਰ ਅਤੇ ਦੂਰ ਅੰਦੇਸ਼ੀ ਸੋਚ ਦੇ ਲੀਡਰ ਹਨ ,ਜਿਹਨਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਕੈਬਨਿਟ ਮੰਤਰੀ ਹੁੰਦਿਆ ਸੂਬੇ ਦੇ ਵਿਕਾਸ ਚ ਅਹਿਮ ਰੋਲ ਵਿਭਾਇਆ ਸੀ ,ਉਕਤ ਆਗੂਆਂ ਨੇ ਪਾਰਟੀ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਚ ਬਿਕਰਮ ਮਜੀਠੀਆ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋੰ ਉਮੀਦਵਾਰ ਬਣਾਇਆ ਜਾਵੇ ,ਉਹਨਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਸੁਚੱਜੀ ਅਗਵਾਈ ਸ੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ ,ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋੰ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਸੂਬੇ ਦੇ ਲੋਕ ਹੁਣ ਸ਼ੋਮਣੀ ਅਕਾਲੀ ਦਲ ਦੇ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ ਆਪ ਨੂੰ ਚਲਦਾ ਕਰਕੇ ਅਕਾਲੀ ਦਲ ਨੂੰ ਸੱਤਾ ਚ ਲਿਆਉਣ ਲਈ ਉਤਾਵਲੇ ਹਨ ,

Related Articles

Back to top button