ਸ਼੍ਰੋਮਣੀ ਅਕਾਲੀ ਦਲ ਵੱਲੋਂ ਉਲੀਕਿਆ ਪ੍ਰੋਗਰਾਮ ‘ਪੰਜਾਬ ਯੂਥ ਮਿਲਣੀ’ ਨੌਜਵਾਨਾਂ ਚ ਭਰ ਰਿਹਾ ਉਤਸ਼ਾਹ :ਬ੍ਰਹਮਪੁਰਾ,ਸ਼ੇਖ
ਤਰਨ ਤਾਰਨ 12 ਸਤੰਬਰ ( ਬਿਉਰੋ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਯੂਥ ਵਿੰਗ ਦੇ ਨਵ ਨਿਯੁਕਤ ਕੀਤੇ ਗਏ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ‘ਪੰਜਾਬ ਯੂਥ ਮਿਲਣੀ’ ਪ੍ਰੋਗਰਾਮ ਦੇ ਤਹਿਤ ਯੂਥ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਪਾਰਟੀ ਹਾਈਕਮਾਂਡ ਵੱਲੋਂ 30 ਸਤੰਬਰ ਨੂੰ ਦਿਨ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਚੋਹਲਾ ਸਾਹਿਬ ਵਿਖੇ ਸਥਿਤ ਗੁਰੂਦੁਆਰਾ ਚੋਹਲਾ ਸਾਹਿਬ ਦੇ ਦੀਵਾਨ ਹਾਲ ਵਿਖੇ ਪੰਜਾਬ ਯੂਥ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਵਿਚ ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਯੂਥ ਵਿੰਗ ਦੇ ਪ੍ਰਧਾਨ ਸ੍ਰ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਤਰਨਤਾਰਨ ਦੀ ਸਮੂਹ ਅਕਾਲੀ ਲੀਡਰਸ਼ਿਪ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਜ਼ਿਲ੍ਹਾ ਤਰਨਤਾਰਨ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਨੇ ਸਾਂਝੇ ਬਿਆਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਪ੍ਰੋਗਰਾਮ ਵਿੱਚ ਸ੍ਰ ਸਰਬਜੀਤ ਸਿੰਘ ਝਿੰਜਰ ਵਲੋਂ ਨੌਜਵਾਨਾਂ ਨੂੰ ਸ਼ੌਮਣੀ ਅਕਾਲੀ ਦਲ ਦਾ ਇਤਿਹਾਸ ਅਤੇ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਹੋਰ ਪ੍ਰਾਪਤੀਆਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ ਤਾਂ ਜ਼ੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ੌਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਅਤੇ ਤਰੱਕੀ ਵੱਲ ਲੈ ਕੇ ਜਾਣ। ਇਸ ਮੌਕੇ ਰਵਿੰਦਰ ਬ੍ਰਹਮਪੁਰਾ ਸਾਹਿਬ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਸੀਨੀਅਰ ਅਕਾਲੀ ਵਰਕਰ ਅਤੇ ਖ਼ਾਸ ਤੌਰ ਤੇ ਨੌਜਵਾਨ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਸ ਦਿਨ ਪੀਲੀਆਂ ਅਤੇ ਕੇਸਰੀ ਦਸਤਾਰਾਂ ਸਜ਼ਾ ਕੇ ਅਤੇ ਵੱਧ ਤੋਂ ਵੱਧ ਸੰਗਤ ਲੈ ਕੇ ਪਹੁੰਚਣ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਹਰ ਪਿੰਡ ਵਿੱਚ ਨੌਜਵਾਨਾਂ ਅਤੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਪਿੰਡ ਪਿੰਡ ਪਹੁੰਚ ਕਰ ਰਹੀ ਹੈ । ਪੰਜਾਬ ਯੂਥ ਮਿਲਣੀ ਪ੍ਰੋਗਰਾਮ ਨੂੰ ਹਰ ਵਿਧਾਨ ਸਭਾ ਹਲਕੇ ਵਿਚ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਉਸੇ ਤਰ੍ਹਾਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਸਮੂਹ ਸੀਨੀਅਰ ਲੀਡਰਸ਼ਿਪ , ਨੌਜਵਾਨ ਅਤੇ ਅਕਾਲੀ ਵਰਕਰ ਵੀ ਮੁੰਹਿਮ ਵਿਚ ਵਧ ਚੜ੍ਹ ਕੇ ਹਿੱਸਾ ਲੈਣਗੇ ਅਤੇ ਇਸ ਮੀਟਿੰਗ ਨੂੰ ਭਰਵੇਂ ਇੱਕਠ ਵਿੱਚ ਬਦਲ ਕੇ ਪਾਰਟੀ ਵਲੋਂ ਦਿੱਤੀ ਹੋਈ ਜ਼ਿੰਮੇਵਾਰੀ ਤੇ ਖਰੇ ਉਤਰਨਗੇ।




