ਪੰਜਾਬ ਅਤੇ ਦੇਸ਼ ਨੂੰ ਬਚਾਉਣ ਲਈ ਫ਼ਿਰਕੂ ਫਾਸ਼ੀ ਅਤੇ ਕਾਰਪੋਰੇਟ ਪੱਖੀ ਸਰਕਾਰ ਨੂੰ ਹਰਾਉਣਾ ਜ਼ਰੂਰੀ -ਪਾਸਲਾ

ਖਡੂਰ ਸਾਹਿਬ 13 ਸਤੰਬਰ ( ਬਿਉਰੋ ) –ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ ) ਵੱਲੋਂ ਕਾਰਪੋਰੇਟ ਭਜਾਓ, ਮੋਦੀ ਹਰਾਓ ਮੁਹਿੰਮ ਤਹਿਤ ਪਿੰਡ ਨਾਗੋਕੇ ਵਿਖੇ ਵਿਸ਼ਾਲ ਰਾਜਨੀਤਕ ਕਾਨਫਰੰਸ ਕੀਤੀ ਗਈ। ਕਾਨਫਰੰਸ ਵਿੱਚ ਜੁੜੇ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕਿਹਾ ਦੇਸ਼ ਦੇ ਕੁਦਰਤੀ ਸਰੋਤਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰ ਰਹੀ ਫ਼ਿਰਕੂ ਫਾਸ਼ੀ ਮੋਦੀ ਸਰਕਾਰ ਨੂੰ ਗੱਦੀ ਤੋਂ ਹਟਾਉਣਾ ਮਜ਼ਦੂਰ ਜਮਾਤ ਦਾ ਪਹਿਲਾ ਅਤੇ ਮੁੱਖ ਕਾਰਜ਼ ਹੈ। ਉਹਨਾਂ ਕਿਹਾ ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਦੁੱਖੀ ਕਿਰਤੀ ਜਮਾਤ ਦੇ ਹਿੱਤਾਂ ਨਾਲ ਮੋਦੀ ਸਰਕਾਰ ਖਲਵਾੜ ਕਰ ਰਹੀ ਹੈ। ਅਤੇ ਦੇਸ਼ ਦੇ ਖਜ਼ਾਨੇ, ਜਨਤਕ ਖੇਤਰ ਦੇ ਅਦਾਰੇ ਅਤੇ ਕੁਦਰਤੀ ਸਰੋਤਾਂ ਨੂੰ ਕਾਰਪੋਰੇਟ ਹਵਾਲੇ ਕਰ ਰਹੀ ਹੈ। ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਰਾਜ ਗੱਦੀ ਤੇ ਕਇਮ ਰਹਿਣ ਦੇ ਮਨਸੂਬੇ ਘੜ ਰਹੀ ਹੈ। ਉਹਨਾਂ ਕਿਹਾ ਕਿ ਅਮਨ ਅਮਾਨ ਨਾਲ ਰਹਿ ਰਹੇ ਲੋਕਾਂ ਨੂੰ ਹਿੰਦੂ ਮੁਸਲਿਮ ਦੇ ਨਾਂ ਉੱਪਰ ਵੰਡਿਆ ਜਾ ਰਿਹਾ ਹੈ। ਦਲਿਤਾਂ ਅਤੇ ਘੱਟ ਗਿਣਤੀਆਂ ਉੱਪਰ ਹਮਲੇ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਹਨਾਂ ਬੋਲਦਿਆਂ ਕਿਹਾ ਕਿ ਪੰਜਾਬ ਦੇ ਮਸਲਿਆਂ ਪ੍ਰਤੀ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਵਿਰੋਧੀ ਨੀਤੀਆਂ ਤੇ ਅਮਲ ਕਰ ਰਹੀ ਹੈ। ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਸੰਜੀਦਾ ਨਹੀਂ। ਸਾਥੀ ਪਾਸਲਾ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਸਾਰੇ ਮਸਲੇ ਤਰੰਤ ਹੱਲ ਕਰਨ ਦੀ ਲੋੜ ਹੈ। ਅਤੇ ਗੁਆਂਢੀ ਦੇਸ਼ਾਂ ਨਾਲ ਸੁਖਾਵੇਂ ਸਬੰਧ ਬਣਾਉਂਦਿਆਂ ਪੰਜਾਬ ਰਾਹੀਂ ਵਪਾਰ ਖੋਲਿਆ ਜਾਣਾਂ ਚਾਹੀਦਾ ਹੈ। ਕਾਨਫਰੰਸ ਦੀ ਪ੍ਰਧਾਨਗੀ ਅਜੀਤ ਸਿੰਘ ਢੋਟਾ, ਜਸਬੀਰ ਸਿੰਘ ਵੈਰੋਵਾਲ਼, ਤਰਸੇਮ ਸਿੰਘ ਨਾਗੋਕੇ, ਪਰਗਟ ਸਿੰਘ ਨਾਗੋਕੇ, ਕੁਲਵਿੰਦਰ ਕੌਰ ਖਡੂਰ ਸਾਹਿਬ ਆਦਿ ਆਗੂਆਂ ਨੇ ਕੀਤੀ।ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪਰਗਟ ਜਾਮਾਰਾਏ ਨੇ ਮਜ਼ਦੂਰ ਕਿਸਾਨ ਏਕੇ ਦੇ ਆਧਾਰਿਤ ਕਾਰਪੋਰੇਟ ਪੱਖੀ ਨੀਤੀਆਂ ਨੂੰ ਹਰਾਉਣ ਲਈ ਰਾਜਸੀ ਬਦਲ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਕਾਨਫਰੰਸ ਨੂੰ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ, ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੇਲੋਕੇ,ਕਰਮ ਸਿੰਘ ਫਤਿਆਬਾਦ, ਜੋਗਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂਆਂ ਨੇ ਸੰਬੋਧਨ ਕੀਤਾ। ਸਟੇਜ ਸਕੱਤਰ ਦੇ ਫਰਜ਼ ਸੁਲੱਖਣ ਸਿੰਘ ਤੁੜ ਨੇ ਬਾਖੂਬੀ ਨਿਭਾਏ। ਕਾਨਫਰੰਸ ਵਿੱਚ ਪਾਸ ਕੀਤੇ ਮਤਿਆਂ ਰਾਹੀਂ ਹੜਾਂ ਮਾਰੇ ਲੋਕਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਅਤੇ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਅਤੇ ਅਤੇ ਨਸ਼ਿਆਂ ਦੇ ਵਪਾਰ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ ਗਈ।



