ਤਰਨ ਤਾਰਨ

ਰਵਿੰਦਰ ਬ੍ਰਹਮਪੁਰਾ ਵਲੋੰ ‘ਪੰਜਾਬ ਯੂਥ ਮਿਲਣੀ’ ਪ੍ਰੋਗਰਾਮ ਤਹਿਤ ਹਲਕੇ ਦੇ ਵੱਖ ਵੱਖ ਪਿੰਡਾਂ ਚ ਕੀਤੀਆਂ ਮੀਟਿੰਗਾਂ

ਸ਼੍ਰੀ ਗੋਇੰਦਵਾਲ ਸਾਹਿਬ 15 ਸਤੰਬਰ ( ਬਿਉਰੋ )
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਯੂਥ ਵਿੰਗ ਦੇ ਨਵ ਨਿਯੁਕਤ ਕੀਤੇ ਗਏ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਦੇ ਤਹਿਤ ਯੂਥ ਮਿਲਣੀ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵੱਲੋਂ ਮਿਲ਼ੇ ਇਹਨਾਂ ਹੁਕਮਾਂ ਦੇ ਚੱਲਦਿਆਂ ਅੱਜ ਸ਼ੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਅੱਜ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਗਿਆ ਜਿਸ ਵਿੱਚ ਕੋਟ ਜੱਸਪਤ, ਜਮਸਤਪੁਰ ਪਿੰਡਾਂ ਦੇ ਯੂਥ ਆਗੂ ਅਤੇ ਅਕਾਲੀ ਵਰਕਰਾਂ ਨੂੰ 30 ਸਤੰਬਰ ਨੂੰ ਦਿਨ ਸ਼ਨੀਵਾਰ ਸਥਾਨ ਚੋਹਲਾ ਸਾਹਿਬ ਵਿਖੇ ਹੋ ਰਹੀ ਪੰਜਾਬ ਯੂਥ ਮਿਲਣੀ ਦੇ ਸੰਬੰਧ ਵਿੱਚ ਲਾਮਬੰਦ ਕੀਤਾ ਗਿਆ। ਇਸ ਮੌਕੇ ਯੂਥ ਆਗੂ ਅਤੇ ਅਕਾਲੀ ਵਰਕਰਾਂ ਨੇ ਕਾਨਫਰੰਸ ਵਿੱਚ ਪਹੁੰਚਣ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਅਸੀਂ ਸਭ ਭਾਰੀ ਗਿਣਤੀ ਵਿੱਚ ਸ਼ਾਮਿਲ ਹੋਵਾਂਗੇ। ਇਸ ਮੌਕੇ ਬ੍ਰਹਮਪੁਰਾ ਸਾਹਿਬ ਅਤੇ ਗੁਰਸੇਵਕ ਸਿੰਘ ਸ਼ੇਖ ਵਲੋਂ ਪਿੰਡ ਕੋਟ ਜੱਸਪਤ ਵਿਖੇ ਅਵਤਾਰ ਸਿੰਘ ਭੋਲਾ ਦੇ ਗ੍ਰਹਿ ਵਿਖੇ ਅਤੇ ਪਿੰਡ ਜਮਸਤਪੁਰ ਵਿਖੇ ਬਲਵਿੰਦਰ ਸਿੰਘ ਦੋਧੀ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਯੂਥ ਮਿਲਣੀ ਸੰਬੰਧੀ ਅਕਾਲੀ ਵਰਕਰਾਂ ਅਤੇ ਆਗੂਆਂ ਨਾਲ਼ ਸਲਾਹ ਮਸ਼ਵਰਾ ਸਾਂਝਾ ਕੀਤਾ ਗਿਆ। ਇਸ ਮੀਟਿੰਗ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਸਰਬਜੀਤ ਸਿੰਘ ਝਿੰਜਰ ਵਲੋਂ ਵਿਚਾਰ ਸਾਂਝੇ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਆਪਣੇ ਪੁਰਾਣੇ ਵਿਰਸੇ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਪਿੰਡ ਕੋਟ ਜਸਪਤ ਤੋਂ ਕੁਲਦੀਪ ਸਿੰਘ ਬਿੱਟੂ, ਸਲਵਿੰਦਰ ਸਿੰਘ, ਗੁਰਚਰਨ ਸਿੰਘ ਫੋਰਮੈਨ, ਹਰਜਿੰਦਰ ਸਿੰਘ ਨੰਬਰਦਾਰ, ਸੁਖਦੇਵ ਸਿੰਘ, ਨਿਰਮਲ ਸਿੰਘ ਮੈਂਬਰ ਪੰਚਾਇਤ, ਨਰਿੰਦਰ ਸਿੰਘ ਪਨੂੰ, ਗੁਰਵਿੰਦਰ ਸਿੰਘ, ਪਿੰਡ ਜਮਸਤਪੁਰ ਤੋਂ ਅੰਗਰੇਜ਼ ਸਿੰਘ ਸਾਬਕਾ ਸਰਪੰਚ , ਬਲਵਿੰਦਰ ਸਿੰਘ, ਬਖਤਾਵਰ ਜਗਸੀਰ ਸਿੰਘ, ਲਖਬੀਰ ਸਿੰਘ ਸੁਪਰਡੈਂਟ , ਹਰਜੀਤ ਸਿੰਘ, ਗੁਰਪਾਲ ਸਿੰਘ ਮੈਂਬਰ ਪੰਚਾਇਤ , ਹਰਦੀਪ ਸਿੰਘ ਅਤੇ ਯੂਥ ਆਗੂ ਅਤੇ ਅਕਾਲੀ ਵਰਕਰ ਭਾਰੀ ਗਿਣਤੀ ਵਿੱਚ ਹਾਜ਼ਰ ਸਨ ।

Related Articles

Back to top button