ਤਰਨ ਤਾਰਨ

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਸ਼੍ਰੀ ਗੋਇੰਦਵਾਲ ਸਾਹਿਬ 16 ਸਤੰਬਰ ( ਬਿਉਰੋ ) ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਜਿਸ ਦਾ ਮਕਸਦ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਪੂਰੇ ਪਰਿਵਾਰ ਨੂੰ ਅਧਿਆਤਮਕ ਰੰਗ ਵਿੱਚ ਰੰਗਣਾ ਸੀ। ਇਸ ਪੁਰਬ ਨੂੰ ਮੁੱਖ ਰੱਖਦਿਆਂ ਇੱਕ ਖਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਦੁਆਰਾ ਕੀਤੀ ਗਈ। ਇਸ ਮੌਕੇ ’ਤੇ ਪੀ.ਪੀ.ਟੀ. ਰਾਹੀਂ ਅਤੇ ਅਧਿਆਪਕ ਸ. ਇੰਦਰਪਾਲ ਸਿੰਘ ਦੁਆਰਾ ਬੜੇ ਦਿਲਚਸਪ ਤਰੀਕੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ, ਸੰਪਾਦਨਾ, ਸਿੱਖਿਆਵਾਂ, ਲਿਖਾਰੀ ਅਤੇ ਸੰਪੂਰਨਤਾ ਬਾਰੇ ਪੂਰੇ ਵਿਸਥਾਰ ਵਿੱਚ ਵਿਦਿਆਰਥੀਆਂ ਨੂੰ ਸਮਝਾਇਆ ਗਿਆ। ਸਾਰੇ ਸਰੋਤਿਆਂ ਨੇ ਬੜੇ ਆਨੰਦ ਨਾਲ ਇਸ ਨੂੰ ਸੁਣਿਆ ਅਤੇ ਸਮਝਿਆ। ਸਭਾ ਦੇ ਅਖੀਰ ਵਿੱਚ ਵਾਹਿਗੁਰੂ ਸਿਮਰਨ, ਆਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਰੋਚਕ ਸਿੱਖਿਆਵਾਂ ਦੀ ਵਡਿਆਈ ਕਰਦਿਆਂ ਸੰਸਥਾ ਦੇ ਡਾਇਰੈਕਟਰ ਸ. ਜਤਿੰਦਰਪਾਲ ਸਿੰਘ ਰੰਧਾਵਾ ਜੀ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਜੀ ਨੇ ਕਿਹਾ ਕਿ ਹਰ ਮਨੁੱਖ ਨੂੰ ਮਾਨਵਤਾ ਦੇ ਰਸਤੇ ’ਤੇ ਚੱਲਦਿਆਂ ਕਿਸੇ ਨਾਲ ਵੈਰ-ਵਿਰੋਧ, ਛੱਲ-ਕਪਟ ਆਦਿ ਨਹੀਂ ਕਰਨਾ ਚਾਹੀਦਾ ਸਗੋਂ ਹਮੇਸ਼ਾ ਪ੍ਰਮਾਤਮਾ ਨੂੰ ਹਾਜਰ ਮੰਨ ਕੇ ਦਇਆ, ਪਿਆਰ, ਹਮਦਰਦੀ ਦੇ ਰਸਤੇ ’ਤੇ ਚਲਣਾ ਚਾਹੀਦਾ ਹੈ।

Related Articles

Back to top button