ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਜੋਨਲ ਫੁੱਟਬਾਲ ਮੁਕਾਬਲੇ ਵਿੱਚੋਂ ਅਵੱਲ

ਸ਼੍ਰੀ ਗੋਇੰਦਵਾਲ ਸਾਹਿਬ 16 ਸਤੰਬਰ ( ਬਿਉਰੋ )ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ 67 ਵੀਆਂ ਜੋਨਲ ਖੇਡਾਂ (ਸੈਸ਼ਨ 2023-24) ਕਰਵਾਈਆਂ ਗਈਆਂ। ਜਿੰਨਾਂ ਦਾ ਮਕਸਦ ਵਿਦਿਆਰਥੀਆਂ ਵਿੱਚ ਏਕੇ ਦੀ ਭਾਵਨਾ ਪ੍ਰਫੁੱਲਤ ਕਰਨਾ ਅਤੇ ਉਨ੍ਹਾਂ ਨੂੰ ਸਰੀਰਕ ਪੱਖੋਂ ਮਜ਼ਬੂਤ ਬਣਾਉਣਾ ਸੀ। ਗੋਇੰਦਵਾਲ ਸਾਹਿਬ ਜੋਨ ਅਧੀਨ ਆਉਂਦੇ ਸਕੂਲਾਂ ਦੇ ਫੁੱਟਬਾਲ (ਅੰਡਰ – 14) ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਾਬਾਦ ਵਿਖੇ ਕਰਵਾਏ ਗਏ। ਇੰਨ੍ਹਾਂ ਖੇਡ ਮੁਕਾਬਲਿਆਂ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਪਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਕੋਚ ਸੁਖਵਿੰਦਰ ਸਿੰਘ ਦੀ ਯੋਗ ਅਗਵਾਈ ਸਦਕਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫੁੱਟਬਾਲ ਅੰਡਰ-14 ਵਿੱਚੋਂ ਅਵੱਲੇ ਸਥਾਨ ਪ੍ਰਾਪਤ ਕਰਦਿਆਂ ਪੂਰੇ ਜੋਨ ਵਿੱਚ ਆਪਣੇ ਸਕੂਲ ਦਾ ਨਾਂ ਚਮਕਾਇਆ। ਇਸ ਮੌਕੇ ’ਤੇ ਇੰਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਜੋਨਲ ਕਨਵੀਨਰ ਸ. ਬਲਦੇਵ ਸਿੰਘ ਬਸਰਾ ਜੀ, ਜ਼ਿਲ੍ਹਾ ਖੇਡ ਕੋਆਰਡੀਨੇਟਰ ਸ. ਯੁਗਰਾਜ ਸਿੰਘ ਅਤੇ ਖੇਡਾਂ ਦੇ ਏ.ਈ.ਓ. ਸ. ਮਨਿੰਦਰ ਸਿੰਘ ਜੀ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ’ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਸ. ਜਤਿੰਦਰਪਾਲ ਸਿੰਘ ਰੰਧਾਵਾ ਜੀ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਜੀ ਨੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।