ਤਰਨ ਤਾਰਨ

ਪੰਜਾਬ ਯੂਥ ਮਿਲਣੀ ਪ੍ਰੋਗਰਾਮ ਤਹਿਤ ਬ੍ਰਹਮਪੁਰਾ ਵਲੋੰ ਪਿੰਡ ਜਹਾਂਗੀਰ ਵਿਖੇ ਅਕਾਲੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

ਤਰਨ ਤਾਰਨ 24 ਸਤੰਬਰ ( ਬਿਉਰੋ ) ਪੰਜਾਬ ਯੂਥ ਵਿੰਗ ਦੇ ਨਵ ਨਿਯੁਕਤ ਕੀਤੇ ਗਏ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਦੇ ਤਹਿਤ ਯੂਥ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਸਬੰਧੀ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡਾਂ ਅੰਦਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਇਸੇ ਲੜੀ ਤਹਿਤ ਅੱਜ ਰਵਿੰਦਰ ਸਿੰਘ ਬ੍ਰਹਮਪੁਰਾ ਵਲੋੰ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਦਲਬੀਰ ਸਿੰਘ ਜਹਾਂਗੀਰ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ,ਇਸ ਮੌਕੇ ਬ੍ਰਹਮਪੁਰਾ ਨੇ ਬੋਲਦਿਆਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਮਾਣ ਮੱਤੇ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਖ਼ਾਸ ਤੌਰ ਤੇ ਨੌਜਵਾਨਾ ਨਾਲ਼ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀਕਲਾ ਲਈ ਵਿਚਾਰ ਸਾਂਝੇ ਕੀਤੇ ਜਾਣਗੇ। ਬ੍ਰਹਮਪੁਰਾ ਨੇ ਕਿਹਾ ਕਿ ਯੂਥ ਮਿਲਣੀ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਹ ਯੂਥ ਮਿਲਣੀ ਮੌਕੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਦੀ ਧਰਤੀ ਉੱਤੇ ਅਕਾਲੀ ਵਰਕਰਾਂ ਦਾ ਵਿਸ਼ਾਲ ਇਕੱਠ ਹੋਵੇਗਾ। ਇਸ ਮੌਕੇ ਕਵਲਜੀਤ ਸਿੰਘ ਲਹੌਰੀਆ, ਸਰਦੂਲ ਸਿੰਘ ਪੰਚ, ਮਾਸਟਰ ਗੁਰਦੇਵ ਸਿੰਘ, ਮਨਜੀਤ ਸਿੰਘ ਬਾਊ, ਪ੍ਰੇਮ ਸਿੰਘ ਪ੍ਰਧਾਨ, ਗੁਰਮੀਤ ਸਿੰਘ ਹਕੀਮ, ਹਜ਼ੂਰ ਸਿੰਘ ਫੌਜੀ, ਬਲਜਿੰਦਰ ਸਿੰਘ ਸੁਚਾ ਸਿੰਘ ਭਾਈ,ਸਾਹਿਬ ਸਿੰਘ, ਮਹਿਤਾਬ ਸਿੰਘ, ਮੇਜਰ ਸਿੰਘ ਨੰਬਰਦਾਰ, ਬੂਟਾ ਸਿੰਘ ਪੰਚ, ਮਨਜੀਤ ਸਿੰਘ ਬਸਪਾ, ਰੂਪਨਦੀਪ ਸਿੰਘ ਰੂਪਾ, ਬੱਬੂ ਤਲਾਵੀਆ, ਚਰਨਜੀਤ ਸਿੰਘ ਲਹੌਰੀਆ, ਤਰਸੇਮ ਸਿੰਘ ਸੇਮਾ, ਨਿਰਮਲ ਸਿੰਘ ਭੈਣੀਵਾਲਾ, ਗੁਰਮੁਖ ਸਿੰਘ ਪੰਚ, ਸਰਬਜੀਤ ਸਿੰਘ, ਗਿਆਨੀ ਗੁਰਮੀਤ ਸਿੰਘ, ਨੰਬਰਦਾਰ ਹਰਭੇਜ ਸਿੰਘ, ਸੇਵਾ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ ਕਾਲਾ, ਦਿਲਖੁਸ ਸਿੰਘ, ਜਰਮਨਜੀਤ ਸਿੰਘ, ਰਜੀਵ ਪੰਡਿਤ, ਮਨਦੀਪ ਸਿੰਘ ਆਰੇਵਾਲਾ ਆਦਿ ਆਗੂ ਮੌਜੂਦ ਸਨ।

Related Articles

Back to top button