ਪੰਜਾਬ

ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਚੰਡੀਗੜ੍ਹ ਵਾਲੇ ਘਰ ਤੋਂ ਕੀਤਾ ਗ੍ਰਿਫਤਾਰ

2015 ਦੇ NDPS ਕੇਸ ਹੋਈ ਕਾਰਵਾਈ

ਚੰਡੀਗੜ੍ਹ 28 ਸਤੰਬਰ : ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰੇ ਕਰੀਬ 6 ਵਜੇ ਜਲਾਲਾਬਾਦ ਪੁਲਿਸ ਨੇ ਉਹਨਾਂ ਦੇ ਚੰਡੀਗੜ੍ਹ ਦੇ ਸੈਕਟਰ-5 ਸਥਿਤ ਘਰ ਤੋਂ ਹਿਰਾਸਤ ਵਿੱਚ ਲਿਆ ਹੈ ,ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਐਨ.ਡੀ.ਪੀ.ਐਸ. ਐਕਟ 2015 ਦੇ ਇੱਕ ਮਾਮਲੇ ਵਿੱਚ ਕੀਤੀ ਗਈ ਹੈ,ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਇਸ ਤਰ੍ਹਾਂ ਦੀ ਕਾਰਵਾਈ ਹੋ ਚੁੱਕੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਹਿਲਾਂ ਵੀ ਉਨ੍ਹਾਂ ਨੂੰ ਇਸ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਸੀ, ਜਿੱਥੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਈਡੀ ਨੇ ਦੋਸ਼ ਲਾਇਆ ਹੈ ਕਿ ਖਹਿਰਾ ਡਰੱਗ ਕੇਸ ਦੇ ਦੋਸ਼ੀਆਂ ਅਤੇ ਫਰਜ਼ੀ ਪਾਸਪੋਰਟ ਰੈਕੇਟ ਕਰਨ ਵਾਲਿਆਂ ਦਾ ਸਹਿਯੋਗੀ ਹੈ, ਇਸ ਤੋਂ ਪਹਿਲਾਂ ਵੀ ਈਡੀ ਨੇ ਭੁਲੱਥ ਦੇ ਘਰ ਛਾਪਾ ਮਾਰਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖਹਿਰਾ ਡਰੱਗ ਕੇਸ ਦੇ ਦੋਸ਼ੀਆਂ ਅਤੇ ਫਰਜ਼ੀ ਪਾਸਪੋਰਟ ਰੈਕੇਟ ਕਰਨ ਵਾਲਿਆਂ ਦਾ ਸਹਿਯੋਗੀ ਰਿਹਾ ਹੈ।

Related Articles

Back to top button