ਤਰਨ ਤਾਰਨ
ਖਾਲੜਾ ਪੁਲਿਸ ਵਲੋੰ ਪਾਕਿਸਤਾਨ ਵਾਲੇ ਪਾਸਿਉਂ ਡਰੋਨ ਨਾਲ ਸੁੱਟੀ 2 ਕਿਲੋ 518 ਗ੍ਰਾਮ ਹੈਰੋਇਨ ਬਰਾਮਦ

ਖਾਲੜਾ 03 ਅਕਤੂਬਰ ( ਬਿਉਰੋ ) ਥਾਣਾ ਖਾਲੜਾ ਦੀ ਪੁਲਿਸ ਵਲੋੰ ਬੀਐਸਐਫ ਦੀ ਸੂਚਨਾ ‘ਤੇ ਬੋਪ ਕਲਸੀਆਂ ਦੇ ਏਰੀਏ ਵਿੱਚੋਂ ਪਾਕਿਸਤਾਨ ਵਾਲੇ ਪਾਸਿਓਂ ਸੁੱਟੀ 2 ਕਿਲੋ 518 ਗ੍ਰਾਮ ਹੈਰੋਇਨ ਬਰਾਮਦ ਕਰ ਥਾਣਾ ਖਾਲੜਾ ਵਿਖੇ ਕੇਸ ਦਰਜ਼ ਕੀਤਾ ਗਿਆ ਹੈ ਇਸ ਸਬੰਧੀ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ ਐੱਸ ਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਡਰੋਨ ਦੀ ਆਵਾਜਾਈ ਦੇ ਸਬੰਧ ਚ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਰਚ ਆਪ੍ਰੇਸ਼ਨ ਦੌਰਾਨ ਗੁਰਜੰਟ ਸਿੰਘ ਪੁੱਤਰ ਘਸੀਟਾ ਸਿੰਘ ਵਾਸੀ ਕਲਸੀਆਂ ਦੇ ਖੇਤਾਂ ਵਿੱਚੋਂ ਡਰੋਨ ਡੀਜੇ ਮੈਟ੍ਰਿਕਸ ਨਾਲ ਲਟਕਾਈ 2 ਕਿਲੋ 518 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ,ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਅਤੇ ਬੀਐਸਐਫ ਵਲੋੰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਇਸ ਮਾਮਲੇ ‘ਚ ਪੁਲਸ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ,ਇਸ ਮੌਕੇ ਉਹਨਾਂ ਪੰਜਾਬ ਚ ਸਰਗਰਮ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ