ਤਰਨ ਤਾਰਨ ਜ਼ਿਲਾ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਚ ਨਾਮਜ਼ਦ 6 ਦੋਸ਼ੀਆਂ ਦੀ 5 ਕਰੋੜ 72 ਲੱਖ 30 ਹਜ਼ਾਰ ਰੁਪਏ ਦੀ ਜਾਇਦਾਦ ਫਰੀਜ਼

ਤਰਨ ਤਾਰਨ 07 ਅਕਤੂਬਰ ( ਬਿਉਰੋ ) ਐੱਸ.ਐੱਸ.ਪੀ ਤਰਨ ਤਾਰਨ ਅਸ਼ਵਨੀ ਕਪੂਰ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਵਿਸ਼ਾਲਜੀਤ ਸਿੰਘ ਐਸ.ਪੀ ਇੰਨਵੈਸਟੀਗੇਸ਼ਨ ਤਰਨ ਤਾਰਨ ਦੀ ਨਿਗਰਾਨੀ ਹੇਠ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰ ਸਮਾਜ ਵਿਰੋਧੀ ਗਤੀਵਿਧੀ ਤੇ ਨਜ਼ਰ ਰੱਖੀ ਜਾ ਰਹੀ ਹੈ।ਜਿਸ ਤਹਿਤ ਜ਼ਿਲਾ ਤਰਨ ਤਾਰਨ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਜਾ ਰਿਹਾ ਹੈ।ਇਸੇ ਮੁਹਿੰਮ ਦੇ ਤਹਿਤ ਜ਼ਿਲਾ ਤਰਨ ਤਾਰਨ ਦੇ ਵੱਖ- ਵੱਖ ਥਾਣਿਆਂ ਵਿੱਚ ਦਰਜ ਮੁਕੱਦਮਿਆਂ ਵਿੱਚ ਨਾਮਜ਼ਦ 06 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਸਬੰਧੀ ਕੰਪੀਟੈਂਟ ਅਥਾਰਟੀ ਦਿੱਲੀ ਤੋਂ ਪ੍ਰਾਪਤ ਹੋਏ ਆਰਡਰ ਤੇ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਵੱਲੋਂ ਡਰੱਗ ਮੁਨੀ ਦੀ ਵਰਤੋਂ ਕਰਕੇ ਆਪਣੇ ਅਤੇ ਹੋਰ ਵਿਅਕਤੀਆਂ ਦੇ ਨਾਮ ਬਣਾਈ ਚੱਲ-ਅਚੱਲ ਜਾਇਦਾਦ ਜਿਸ ਦੀ ਕੁੱਲ ਕੀਮਤ 5 ਕੋਰੜ 72 ਲੱਖ 30 ਹਜ਼ਾਰ ਰੁਪਏ ਬਣਦੀ ਹੈ ਜਿਸਨੂੰ ਫਰੀਜ਼ ਕਰ ਦਿੱਤਾ ਗਿਆ ਹੈ,ਇਸ ਸਬੰਧੀ ਐੱਸ ਐੱਸ ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਨਸ਼ੇ ਨੂੰ ਠੱਲ ਪਾਉਣ ਅਤੇ ਭਗੌੜੇ ਦੋਸ਼ੀਆਂ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਜਿਲਾ ਤਰਨ ਤਾਰਨ ਪੁਲਿਸ ਵੱਲੋਂ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ ਅਤੇ ਪਬਲਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਜਿਸਦੇ ਚੱਲਦਿਆਂ ਤਰਨ ਤਾਰਨ ਜ਼ਿਲਾ ਪੁਲਿਸ ਵੱਲੋਂ ਹੁਣ ਤੱਕ 123 ਨਸ਼ਾ ਤਸਕਰਾਂ ਦੀ ਜਾਇਦਾਦ ਫਰੀਜ਼ ਕੀਤੀ ਜਾ ਚੁੱਕੀ ਹੈ। ਜਿਸ ਦੀ ਕੁੱਲ ਕੀਮਤ ਲਗਭਗ 1 ਅਰਬ 36 ਕਰੋੜ 72 ਲੱਖ 30 ਹਜ਼ਾਰ ਰੁਪਏ ਬਣਦੀ ਹੈ,ਉਹਨਾਂ ਕਿਹਾ ਕਿ ਜਿਲ੍ਹਾ ਤਰਨ ਤਾਰਨ ਚ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ